08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਗਿਆਨ ਜੋਤੀ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਤੇ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 01-05-2026
ਤਲਵੰਡੀ ਭਾਈ, 30 ਅਪੈ੍ਰਲ (ਰਵਿੰਦਰ ਸਿੰਘ ਬਜਾਜ)-ਸੀ.ਆਈ.ਐੱਸ.ਸੀ.ਈ ਬੋਰਡ ਤੋਂ ਮਾਨਤਾ ਪ੍ਰਾਪਤ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਨਾਮਵਰ ਸੰਸਥਾ ਗਿਆਨ ਜੋਤੀ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਅਤੇ ਬਾਰ੍ਹਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਵਿਜੇ ਸਕਲਾਨੀ ਨੇ ਦੱਸਿਆ ਕਿ ਦਸਵੀਂ ਅਤੇ ਬਾਰ੍ਹਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ ਅਤੇ ਵਿਦਿਆਰਥੀ ਬਹੁਤ ਹੀ ਚੰਗੇ ਨੰਬਰ ਲੈ ਕੇ ਪਾਸ ਹੋਏ ਹਨ | ਉਨ੍ਹਾਂ ਦੱਸਿਆ ਕਿ ਦਸਵੀਂ ਜਮਾਤ ਵਿਚ 6 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਨੰਬਰ ਹਾਸਲ ਕੀਤੇ ਹਨ | ਦਸਵੀਂ ਜਮਾਤ ਦੀ ਗੁਰਲੀਨ ਕੌਰ ਪੁੱਤਰੀ ਮੇਜਰ ਸਿੰਘ ਵਾਸੀ ਸੋਢੀ ਵਾਲਾ ਨੇ 500 'ਚੋਂ 432 ਅੰਕ ਲੈ ਕੇ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ, ਜਦਕਿ ਏਕਮਵੀਰ ਕੌਰ ਭੱਲਾ ਪੁੱਤਰੀ ਮਨਜੀਤ ਸਿੰਘ ਵਾਸੀ ਸੋਢੀ ਵਾਲਾ ਨੇ 421 ਅੰਕ ਅਤੇ ਈਸ਼ਾਨ ਦੇਵਗਨ ਪੁੱਤਰ ਸਵਰਨਜੀਤ ਸਿੰਘ ਵਾਸੀ ਚੋਟੀਆਂ ਨੇ 423 ਅੰਕ ਲੈ ਕੇ ਦੂਜੀ ਪੁਜ਼ੀਸ਼ਨ ਹਾਸਿਲ ਕੀਤੀ | ਹਰਸਿਮਰਤ ਕੌਰ ਪੁੱਤਰੀ ਹਰਵਿੰਦਰ ਸਿੰਘ ਵਾਸੀ ਦੌਲਤਪੁਰ ਨੇ 418 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ, ਹਰਵੀਰ ਕੌਰ ਪੁੱਤਰੀ ਮੰਟੂ ਸਿੰਘ ਵਾਸੀ ਪਤਲੀ ਨੇ 415 ਅੰਕ ਲੈ ਕੇ ਚੌਥਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਬਾਰ੍ਹਵੀਂ ਜਮਾਤ ਦੀ ਜੈਸਮੀਨ ਕੌਰ ਸਰਾਂ ਪੁੱਤਰੀ ਗਾਵਾ ਸਿੰਘ ਸਰਾਂ ਵਾਸੀ ਕਾਲੀਏ ਵਾਲਾ ਨੇ 400 ਵਿਚੋਂ 372 ਅੰਕ 93 ਫ਼ੀਸਦੀ ਦੇ ਨਾਲ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ, ਜੋਬਨ ਪ੍ਰੀਤ ਸਿੰਘ ਸਰਾਂ ਪੁੱਤਰ ਗਾਵਾ ਸਿੰਘ ਵਾਸੀ ਕਾਲੀਏ ਵਾਲਾ ਸਰਾਂ ਨੇ 365 ਅੰਕ ਲੈ ਕੇ ਦੂਸਰਾ ਸਥਾਨ ਅਤੇ ਮਨਵੀਰ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਵਾਸੀ ਰਟੌਲ ਨੇ 77 ਫ਼ੀਸਦੀ ਅੰਕਾਂ ਨਾਲ ਤੀਜੀ ਪੁਜ਼ੀਸ਼ਨ ਹਾਸਿਲ ਕੀਤੀ | ਬੱਚਿਆਂ ਦੀ ਇਸ ਪ੍ਰਾਪਤੀ 'ਤੇ ਸਕੂਲ ਦੇ ਚੇਅਰਮੈਨ ਕਮਲਦੀਸ਼ਪਾਲ ਸਿੰਘ ਸੋਢੀ ਅਤੇ ਡਾਇਰੈਕਟਰ ਸੁਖਮਿੰਦਰ ਕੌਰ ਸੋਢੀ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ |
ਪਿਛਲੀ ਖ਼ਬਰ ਐਨ.ਐਮ.ਐਮ.ਐਸ ਵਜ਼ੀਫ਼ਾ ਪ੍ਰੀਖਿਆ 'ਚ ਜੀਵਨ ਮੱਲ ਸਕੂਲ ਜ਼ੀਰਾ ਦੇ ਵਿਦਿਆਰਥੀਆਂ ਨੇ ਪੰਜਾਬ ਪੱਧਰੀ ਮੱਲਾਂ ਮਾਰੀਆਂ ਅਗਲੀ ਖ਼ਬਰ ਹੇਮਕੁੰਟ ਸਕੂਲ ਦੇ ਵਿਦਿਆਰਥੀਆਂ ਨੇ ਮਨਾਇਆ ਮਜ਼ਦੂਰ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।