08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਸੰਤ ਕਬੀਰ ਕਾਲਜ, ਜ਼ੀਰਾ ਦੇ ਬੀ. ਐੱਸ. ਸੀ. ਆਈ. ਟੀ. ਭਾਗ -2 ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 01-05-2026
ਜ਼ੀਰਾ, 30 ਅਪ੍ਰੈਲ (ਰਜਨੀਸ਼ ਕਥੂਰੀਆ)-ਸੰਤ ਕਬੀਰ ਕਾਲਜ, ਜ਼ੀਰਾ ਦੇ ਬੀ.ਐੱਸ.ਸੀ.ਆਈ.ਟੀ.ਭਾਗ-2 ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ | ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਨੇ ਵਿਦਿਆਰਥੀਆਂ ਦੀ ਇਸ ਕਾਮਯਾਬੀ 'ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਪਿ੍ੰਸੀਪਲ ਡਾ. ਵੀਰਪਾਲ ਅਤੇ ਮੈਨੇਜਿੰਗ ਡਾਇਰੈਕਟਰ ਡਾ. ਸੁਖਦੇਵ ਸਿੰਘ ਅਤੇ ਸਵਰਨ ਸਿੰਘ ਨੇ ਵੀ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਲਗਨ ਦੀ ਪ੍ਰਸ਼ੰਸਾ ਕੀਤੀ | ਨਤੀਜਿਆਂ ਵਿੱਚ ਮਾਨਸੀ ਨੇ 83 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਪਿੰ੍ਰਸ ਪ੍ਰੀਤ ਕੌਰ ਨੇ 81.5 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ | ਜਦੋਂਕਿ ਪ੍ਰਭਜੋਤ ਕੌਰ ਨੇ 81 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜੇ ਸਥਾਨ 'ਤੇ ਆਪਣੀ ਜਗ੍ਹਾ ਬਣਾਈ | ਕਾਲਜ ਦੇ ਕੋਆਰਡੀਨੇਟਰ ਪ੍ਰੋ. ਸੁਰੇਖਾ ਤੋਂ ਇਲਾਵਾ ਸਟਾਫ਼ ਮੈਂਬਰ ਹਰਮਨਦੀਪ ਸਿੰਘ, ਸਿਮਰਨਜੀਤ ਕੌਰ, ਰਮਨਦੀਪ ਕੌਰ, ਵਨੀਤਾ, ਅਮਾਨਤ, ਯੂਨੀਕੇ ਥਾਮਸ, ਜਸਪ੍ਰੀਤ ਕੌਰ, ਪਲਕਪ੍ਰੀਤ ਕੌਰ, ਰੋਮਨਪ੍ਰੀਤ ਕੌਰ, ਰਾਜਵਿੰਦਰ ਕੌਰ ਅਤੇ ਨਵਜੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਕਾਲਜ ਪ੍ਰਬੰਧਕ ਮੰਡਲ ਨੇ ਉਮੀਦ ਜਤਾਈ ਕਿ ਵਿਦਿਆਰਥੀ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਕਾਲਜ ਦਾ ਨਾਮ ਰੌਸ਼ਨ ਕਰਦੇ ਰਹਿਣਗੇ |
ਪਿਛਲੀ ਖ਼ਬਰ ਹੰਭਲਾ ਫਾੳਾੂਡੇਸ਼ਨ ਨੇ ਸਰਕਾਰੀ ਸਕੂਲ ਕਮਾਲੇ ਵਾਲਾ ਦੇ ਬੱਚਿਆਂ ਨੂੰ ਵੰਡੀ ਸਿੱਖਿਆ ਸਮੱਗਰੀ ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਦੀ ਜ਼ਿਲ੍ਹਾ ਪੱਧਰੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।