ਖੋਸਾ ਦਲ ਸਿੰਘ, 30 ਅਪ੍ਰੈਲ (ਮਨਪ੍ਰੀਤ ਸਿੰਘ ਸੰਧੂ)-ਜ਼ੀਰਾ ਰੋਡ 'ਤੇ ਸਥਿਤ ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭੜਾਣਾ ਦੇ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਚੇਅਰਮੈਨ ਰੁਪਿੰਦਰ ਸਿੰਘ ਗਿੱਲ ਅਤੇ ਪਿ੍ੰਸੀਪਲ ਪੰਕਜ ਸ਼ਰਮਾ ਨੇ ਦੱਸਿਆ ਕਿ ਅੱਠਵੀਂ ਜਮਾਤ ਦੇ ਰਾਜਬੀਰ ਸਿੰਘ ਨੇ ਪਹਿਲਾ, ਏਕਮਜੀਤ ਕੌਰ ਨੇ ਦੂਸਰਾ ਅਤੇ ਸਿਮਰਨਜੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਪੰਜਵੀਂ ਜਮਾਤ ਵਿੱਚੋਂ ਹਰਮਿਲਾਪ ਸਿੰਘ ਨੇ 99.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਅੰਸ਼ਪ੍ਰੀਤ ਕੌਰ ਨੇ ਦੂਸਰਾ ਅਤੇ ਏਕਮਨੂਰ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਸਮੂਹ ਸਟਾਫ਼ ਨੇ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਹੋਇਆਂ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਦਿਲੋਂ ਵਧਾਈ ਦਿੱਤੀ |