ਮੱਲਾਂਵਾਲਾ, 30 ਅਪ੍ਰੈਲ (ਗੁਰਦੇਵ ਸਿੰਘ)-ਥਾਣਾ ਆਰਿਫ਼ ਕੇ ਦੇ ਸਬ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਅਟਾਰੀ ਤੋਂ ਲਿੰਕ ਸੜਕ ਰਾਹੀਂ ਪਿੰਡ ਗੈਦੜ ਨੂੰ ਜਾਂਦਿਆਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੀ ਬਿਨਾਅ 'ਤੇ ਕਾਬੂ ਕਰਕੇ ਉਸ ਦਾ ਨਾਮ ਪਤਾ ਅਤੇ ਉਸ ਵਲੋਂ ਸੁੱਟੇ ਗਏ ਮੋਮੀ ਪਾਰਦਰਸ਼ੀ ਲਿਫ਼ਾਫ਼ੇ ਨੂੰ ਚੈੱਕ ਕੀਤਾ ਤਾਂ ਉਸ ਵਿਚੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਇੰਦਰ ਪੁੱਤਰ ਜੱਗਾ ਵਾਸੀ ਪਿੰਡ ਕੁੰਡੇ ਥਾਣਾ ਸਦਰ ਫ਼ਿਰੋਜ਼ਪੁਰ ਵਜੋਂ ਹੋਈ ਹੈ |