07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਸੇਂਟ ਜੋਸਫ ਕਾਨਵੈਂਟ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਕੜੀ ਮਿਹਨਤ ਕਰਕੇ ਸਕੂਲ ਦਾ ਨਤੀਜਾ ਰਿਹਾ ਸੋ ਫੀਸਦੀ-ਪਿ੍ੰਸੀਪਲ

ਅਜੀਤ ਡੈਸਕ 01-05-2026
ਫ਼ਿਰੋਜ਼ਪੁਰ, 30 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਪਿਛਲੇ ਲੰਮੇ ਸਮੇਂ ਤੋਂ ਸਿੱਖਿਆ ਦੇ ਖੇਤਰ ਵਿਚ ਮੱਲ੍ਹਾਂ ਮਾਰ ਰਿਹਾ ਫ਼ਿਰੋਜ਼ਪੁਰ ਸ਼ਹਿਰ ਦਾ ਸੇਂਟ ਜੋਸਫ ਕਾਨਵੈਂਟ ਸਕੂਲ ਕਿਸੇ ਪਹਿਚਾਣ ਦਾ ਮੋਹਤਾਜ ਨਹੀਂ ਹੈ, ਜਿੱਥੋਂ ਦੇ ਵਿਦਿਆਰਥੀ ਸਰਕਾਰੀ ਉੱਚ ਅਹੁਦਿਆਂ ਤੇ ਬੈਠਕੇ ਲੋਕ ਸੇਵਾ ਕਰ ਰਹੇ ਹਨ | ਇਸਦੇ ਨਾਲ ਸਕੂਲ ਅਧਿਆਪਕਾ ਅਤੇ ਸਕੂਲ ਮੈਨੇਜਮੈਂਟ ਵਲੋਂ ਸਿੱਖਿਆ ਸਬੰਧੀ ਕੀਤੇ ਜਾਂਦੇ ਉਪਰਾਲਿਆਂ ਸਦਕਾ ਹਰ ਸਾਲ ਦੀਆ ਤਰ੍ਹਾਂ ਇਸ ਵਾਰ ਵੀ ਸੀ.ਆਈ.ਸੀ. ਐੱਸ.ਈ. ਬੋਰਡ ਵਲੋਂ ਐਲਾਨੇ 10ਵੀਂ ਕਲਾਸ ਦੇ ਨਤੀਜਿਆਂ ਵਿਚ ਵਿਦਿਆਰਥੀਆਂ ਨੇ ਵਧੀਆ ਅੰਕ ਲੈ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਪਿ੍ੰਸੀਪਲ ਸਿਸਟਰ ਰੋਸਮੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਕੂਲ ਅਧਿਆਪਕਾ ਵਲੋਂ ਦਿੱਤੀ ਸਿੱਖਿਆ ਤੇ ਵਿਦਿਆਰਥੀਆਂ ਨੇ ਕੜੀ ਕਰਦੇ ਹੋਏ 10ਵੀਂ ਜਮਾਤ ਦੀ ਆਈ.ਸੀ.ਐੱਸ.ਈ. ਬੋਰਡ ਦੀ ਪ੍ਰੀਖਿਆ ਵਿਚ ਸੌ ਫ਼ੀਸਦੀ ਨਤੀਜੇ ਹਾਸਲ ਕੀਤੇ ਹਨ | ਪਿ੍ੰਸੀਪਲ ਰੋਸਮੀ ਨੇ ਜਾਣਕਾਰੀ ਦਿੱਤੀ ਕਿ ਸਕੂਲ ਦੇ 49 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | ਉਨ੍ਹਾਂ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਦੀਨਾਰ ਗੋਇਲ ਨੇ 99.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਜਿੱਥੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ, ਉੱਥੇ ਸਕੂਲ ਦਾ ਨਾਮ ਵੀ ਰੌਸ਼ਨ ਕੀਤਾ ਹੈ | ਉਨ੍ਹਾਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਸਕੂਲ ਵਿਦਿਆਰਥਣ ਅਨਿਨਯਾ ਧਵਨ ਨੇ 99.2 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ 'ਤੇ 98.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਮਾਇਰਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਸਕੂਲ ਪਿ੍ੰਸੀਪਲ ਸਿਸਟਰ ਰੋਸਮੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜੇ ਆਉਣ ਪਿੱਛੇ ਸਕੂਲ ਅਧਿਆਪਕਾ ਦੀ ਕੜੀ ਮਿਹਨਤ ਵੀ ਹੈ, ਜਿਨ੍ਹਾਂ ਨੇ ਵਧੀਆ ਤਰੀਕੇ ਨਾਲ ਬੱਚਿਆਂ ਨੂੰ ਸਿੱਖਿਆ ਦਿੱਤੀ ਹੈ, ਜਿਸ ਲਈ ਅਧਿਆਪਕ ਵਧਾਈ ਦੇ ਪਾਤਰ ਹਨ | ਸਕੂਲ ਪਿ੍ੰਸੀਪਲ ਨੇ ਸਕੂਲ ਵਿਦਿਆਰਥੀਆਂ ਨੂੰ ਸਫਲਤਾ ਲਈ ਸਖ਼ਤ ਮਿਹਨਤ ਜਾਰੀ ਰੱਖਣ ਦੀ ਅਪੀਲ ਕੀਤੀ ਅਤੇ ਸਕੂਲ ਦਾ ਨਾਮ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਅਧਿਆਪਕਾ ਵਲੋਂ ਸ਼ੁੱਭਕਾਮਨਾਵਾਂ ਭੇਂਟ ਕੀਤੀਆਂ ਗਈਆਂ |
ਪਿਛਲੀ ਖ਼ਬਰ ਮਨੁੱਖੀ ਅਧਿਕਾਰ ਕਮਿਸ਼ਨ ਫ਼ਿਰੋਜ਼ਪੁਰ ਦੇ ਕੋਰ ਗਰੁੱਪ ਦੀ ਮੀਟਿੰਗ ਲੋਕਾਂ ਦੇ ਮੁੱਦੇ ਹੱਲ ਕਰਨ ਲਈ ਹਰ ਸੰਭਵ ਯਤਨ ਕੀਤੇ... ਅਗਲੀ ਖ਼ਬਰ ਨਹੀਂ ਰਹੇ ਫੈਡਰੇਸ਼ਨ ਮਹਿਤਾ ਦੇ ਨਿਧੜਕ ਆਗੂ ਗੁਰਮੇਲ ਸਿੰਘ ਭੇਡੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।