07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਮਨੁੱਖੀ ਅਧਿਕਾਰ ਕਮਿਸ਼ਨ ਫ਼ਿਰੋਜ਼ਪੁਰ ਦੇ ਕੋਰ ਗਰੁੱਪ ਦੀ ਮੀਟਿੰਗ ਲੋਕਾਂ ਦੇ ਮੁੱਦੇ ਹੱਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ -ਕੋਰ ਗਰੁੱਪ

ਅਜੀਤ ਡੈਸਕ 01-05-2026
ਫ਼ਿਰੋਜ਼ਪੁਰ, 30 ਅਪ੍ਰੈਲ (ਗੁਰਿੰਦਰ ਸਿੰਘ)-ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਪ੍ਰਚਾਰ ਨੂੰ ਹੋਰ ਮਜ਼ਬੂਤੀ ਦੇਣ ਦੇ ਮੰਤਵ ਨਾਲ ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਅਤੇ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕੋਰ ਗਰੁੱਪ ਦੀ ਇਕ ਮਹੱਤਵਪੂਰਨ ਮੀਟਿੰਗ ਸਤਲੁਜ ਪ੍ਰੈੱਸ ਕਲੱਬ ਦੇ ਦਫ਼ਤਰ ਵਿਚ ਹੋਈ | ਇਸ ਮੀਟਿੰਗ ਵਿਚ ਕੋਰ ਗਰੁੱਪ ਦੇ ਵੱਖ-ਵੱਖ ਖੇਤਰਾਂ ਨਾਲ ਸੰਬੰਧਿਤ ਮੈਂਬਰਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਿਚ ਸਟੇਟ ਅਤੇ ਨੈਸ਼ਨਲ ਐਵਾਰਡੀ ਗੁਰਨਾਮ ਸਿੱਧੂ ਗਾਮਾ, ਦਲਜੀਤ ਸਿੰਘ ਮਹਾਲਮ, ਨਰਿੰਦਰ ਸਿੰਘ ਕੇਸਰ, ਅਮਰਜੀਤ ਕੌਰ ਛਾਬੜਾ, ਚਾਨਣ ਸਿੰਘ ਖਹਿਰਾ, ਤੋਤਾ ਸਿੰਘ ਲਾਡੀ, ਗੁਰਪ੍ਰੀਤ ਸਿੰਘ ਬਰਾੜ, ਬਾਬਾ ਸਤਨਾਮ ਸਿੰਘ ਵਲੀਆਂ, ਗੁਰਨੂਰ ਸਿੰਘ ਬਰਾੜ, ਪ੍ਰਲਾਦ ਸੰਗੇਲੀਆ, ਪਰਮਜੀਤ ਸਿੰਘ, ਅਮਨ ਮੌਂਗਾ, ਪਰੇਸ਼ ਡਿੰਪੀ ਅਤੇ ਰੋਹਿਤ ਰਾਜਪੂਤ ਸ਼ਾਮਿਲ ਰਹੇ | ਮੀਟਿੰਗ ਦੌਰਾਨ ਜਨਤਾ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਰਣਨੀਤੀ ਤਿਆਰ ਕੀਤੀ ਗਈ | ਮੈਂਬਰਾਂ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਕਿਸੇ ਵੀ ਸਰਕਾਰੀ ਜਾਂ ਨਿੱਜੀ ਸੰਸਥਾ ਵਿਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੁੰਦੀ ਹੈ ਤਾਂ ਉਸ ਸੰਬੰਧੀ ਮਾਮਲਾ ਕਮਿਸ਼ਨ ਤੱਕ ਪਹੁੰਚਾ ਕੇ ਲਾਜ਼ਮੀ ਕਾਰਵਾਈ ਲਈ ਸਿਫ਼ਾਰਸ਼ ਕੀਤੀ ਜਾਵੇਗੀ | ਉਨ੍ਹਾਂ ਨੇ ਇਹ ਵੀ ਦੱਸਿਆ ਕਿ ਹਰ ਸ਼ਿਕਾਇਤ ਨੂੰ ਸੰਬੰਧਿਤ ਅਧਿਕਾਰੀਆਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਜ਼ਿੰਮੇਵਾਰੀ ਰਹੇਗੀ | ਕੋਰ ਗਰੁੱਪ ਮੈਂਬਰਾਂ ਨੇ ਕਿਹਾ ਕਿ ਲੋਕਾਂ ਵਿਚ ਜਾਗਰੂਕਤਾ ਵਧਾਉਣ ਲਈ ਸਮੇਂ-ਸਮੇਂ 'ਤੇ ਕੈਂਪ, ਸੈਮੀਨਾਰ ਅਤੇ ਜਨ ਸੁਣਵਾਈ ਪ੍ਰੋਗਰਾਮ ਕਰਵਾਏ ਜਾਣਗੇ, ਜਿਨ੍ਹਾਂ ਵਿਚ ਕਮਿਸ਼ਨ ਦੇ ਚੇਅਰਮੈਨ ਅਤੇ ਮੈਂਬਰ ਖੁਦ ਸ਼ਾਮਿਲ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਪ੍ਰੇਸ਼ਾਨੀਆਂ ਬਿਨਾਂ ਹਿਚਕਿਚਾਹਟ ਕੋਰ ਗਰੁੱਪ ਨਾਲ ਸਾਂਝੀਆਂ ਕਰਨ | ਇਸ ਤੋਂ ਇਲਾਵਾ ਮੀਟਿੰਗ ਵਿਚ ਵਿਦੇਸ਼ ਵਿਚ ਰਹਿ ਰਹੀ ਇਕ ਲੜਕੀ ਦੇ ਪਰਿਵਾਰ ਨੂੰ ਜਲਦ ਨਿਆਂ ਦਿਵਾਉਣ ਲਈ ਵੀ ਭਰੋਸਾ ਦਿਵਾਇਆ ਗਿਆ |
ਪਿਛਲੀ ਖ਼ਬਰ ਭਾਈ ਰਣਜੀਤ ਸਿੰਘ ਢੰਡਰੀਆਂ ਵਾਲਿਆਂ ਦੇ ਤਿੰਨ ਦਿਨਾਂ ਦੀਵਾਨ 31 ਮਈ ਤੋਂ ਅਗਲੀ ਖ਼ਬਰ ਸੇਂਟ ਜੋਸਫ ਕਾਨਵੈਂਟ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਕੜੀ ਮਿਹਨਤ ਕਰਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।