05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਮਨਜੀਤ ਕÏਰ ਸਾਉਨਾ ਨੇ ਮਜ਼ਦੂਰ ਦਿਵਸ 'ਤੇ ਮਜ਼ਦੂਰਾਂ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 02-05-2026
ਫ਼ਿਰੋਜ਼ਪੁਰ, 1 ਮਈ(ਕੁਲਬੀਰ ਸਿੰਘ ਸੋਢੀ)-ਵਿਸ਼ਵ ਪੱਧਰ 'ਤੇ ਮਨਾਏ ਜਾਂਦੇ ਮਜ਼ਦੂਰ ਦਿਵਸ ਨੂੰ ਸਮਰਪਿਤ ਵੱਖ-ਵੱਖ ਸਮਾਗਮ ਕਰਵਾ ਕੇ ਮਜ਼ਦੂਰਾਂ ਨੂੰ ਇਤਿਹਾਸ ਤੋਂ ਜਾਣੂ ਕਰਵਾਇਆ ਜਾਂਦਾ ਹੈ | ਇਸ ਦਿਨ ਸਮਾਜ ਵਿਚ ਜਿੱਥੇ ਸਮਾਗਮ ਕਰਵਾਏ ਜਾਂਦੇ ਹਨ | ਉੱਥੇ ਮਜ਼ਦੂਰਾਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਨੂੰ ਮਾਨ ਸਨਮਾਨ ਦਿੱਤਾ ਜਾਂਦਾ ਹੈ | ਮਜ਼ਦੂਰ ਦਿਵਸ ਮÏਕੇ ਆਪ ਦੀ ਸੀਨੀਅਰ ਆਗੂ ਮਨਜੀਤ ਕÏਰ ਸਾਉਨਾ ਅਤੇ ਉਨ੍ਹਾਂ ਦੇ ਪਤੀ ਸਾਬਕਾ ਫ਼ੌਜੀ ਵਿੰਗ ਜ਼ਿਲ੍ਹਾ ਪ੍ਰਧਾਨ ਸੁਬੇਗ ਸਿੰਘ ਵਲੋਂ ਮਜ਼ਦੂਰਾਂ ਨੂੰ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ | ਆਗੂ ਮਨਜੀਤ ਕÏਰ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਨੇ ਮਜ਼ਦੂਰਾਂ ਲਈ ਕੁਝ ਨਹੀਂ ਕੀਤਾ ਤੇ ਮੌਜੂਦਾ ਭਗਵੰਤ ਮਾਨ ਦੀ ਸਰਕਾਰ ਨੇ ਮਜ਼ਦੂਰ ਵਰਗ ਨੂੰ ਸਾਰੀਆਂ ਦੇ ਬਰਾਬਰ ਰੱਖਦੇ ਹੋਏ 600 ਯੂਨਿਟ ਬਿਜਲੀ ਫ਼ਰੀ, ਬੱਸਾਂ ਵਿਚ ਸਫ਼ਰ ਤੇ ਹੋਰ ਸਹੂਲਤਾਂ ਦੇ ਕੇ ਮਾਨ ਸਨਮਾਨ ਬਖ਼ਸ਼ਿਆ ਹੈ | ਜਿਸ ਲਈ ਉਹ ਸਦਾ ਰਿਣੀ ਰਹਿਣਗੇ | ਇਸ ਮÏਕੇ ਹਰਵਿੰਦਰ ਸਿੰਘ ਲਾਡਾ, ਪੂਰਨ ਸਿੰਘ, ਅੰਗਰੇਜ਼ ਸਿੰਘ ਅਤੇ ਪਿ੍ਤਪਾਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸ ਪਾਰਟੀ ਦਿਨੋਂ-ਦਿਨ ਨਵੀਆਂ ਉਚਾਈਆਂ ਨੂੰ ਛੂਹ ਰਹੀ- ਜ਼ੀਰਾ, ਸ਼ਰਮਾ, ਸੰਮਾ ਅਗਲੀ ਖ਼ਬਰ ਪਾਵਰਕਾਮ ਦੇ ਠੇਕਾ ਮੁਲਾਜ਼ਮਾਂ ਨੇ ਮਈ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।