05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਮਜ਼ਦੂਰ ਦਿਵਸ ਦੇ ਪ੍ਰੋਗਰਾਮਾਂ 'ਤੇ ਲੱਖਾਂ ਖ਼ਰਚ ਦਿੰਦੀਆਂ ਸਰਕਾਰਾਂ, ਪਰ ਮਜ਼ਦੂਰਾਂ ਨੂੰ ਇਸ ਦਿਨ ਵੀ ਨਹੀਂ ਮਿਲਦੀ ਦਿਹਾੜੀ-ਅਨਜਾਨ

ਅਜੀਤ ਡੈਸਕ 02-05-2026
ਫ਼ਿਰੋਜ਼ਪੁਰ,1 ਮਈ (ਕੁਲਬੀਰ ਸਿੰਘ ਸੋਢੀ)-ਪੂਰੀ ਦੁਨੀਆ ਦੇ ਵਿਚ ਆਏ ਸਾਲ ਮਜ਼ਦੂਰ ਦਿਵਸ ਮਨਾਇਆ ਜਾਂਦਾ ਹੈ, ਪਰ ਪੰਜਾਬ ਜਾਂ ਭਾਰਤ ਦੇ ਕੁਝ ਹਿੱਸਿਆਂ ਵਿਚ ਮਜ਼ਦੂਰਾਂ ਦੇ ਹਾਲਾਤ ਇੰਨੇ ਬਦ ਤੋਂ ਬਦਤਰ ਹਨ ਕਿ ਉਹ ਦੋ ਵਕਤ ਦੀ ਰੋਟੀ ਲਈ ਵੀ ਮੁਥਾਜ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਯੁਕਤ ਸਮਾਜ ਮੋਰਚਾ ਤੋਂ ਜ਼ਿਲ੍ਹਾ ਪ੍ਰਧਾਨ ਮੋੜਾ ਸਿੰਘ ਅਣਜਾਨ ਨੇ ਕੀਤਾ | ਅਣਜਾਨ ਨੇ ਅੱਗੇ ਕਿਹਾ ਕਿ ਸਰਕਾਰਾਂ ਮਜ਼ਦੂਰ ਦਿਵਸ ਮਨਾਉਣ ਲਈ ਲੱਖਾਂ ਰੁਪਈਏ ਖ਼ਰਚ ਕਰਦੀਆਂ ਹਨ ਤੇ ਮਜ਼ਦੂਰਾਂ ਨਾਲ ਵਾਅਦੇ ਕਰਦੇ ਹਨ, ਪਰ ਅੱਜ ਤੱਕ ਕੋਈ ਵਫ਼ਾ ਨਹੀਂ ਹੋਇਆ ਤੇ ਮਜ਼ਦੂਰ ਪਹਿਲਾ ਵਾਂਗ ਹੀ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਿਹਾ ਹੈ | ਅਣਜਾਨ ਨੇ ਅੱਗੇ ਕਿਹਾ ਕਿ ਸਾਡੇ ਮੁਲਕ ਦੀ ਏਡੀ ਵੱਡੀ ਤਰਾਸਦੀ ਹੈ ਕਿ ਮਜ਼ਦੂਰਾਂ ਦੀ ਹਾਲਤ ਕਦੇ ਵੀ ਨਹੀਂ ਸੁਧਾਰ ਨਹੀਂ ਸਕੀਆਂ ਤੇ ਮਜ਼ਦੂਰ ਆਪਣੀ ਭੁੱਖ ਦੀ ਲੜਾਈ ਅੱਜ ਵੀ ਲੜਨ ਲਈ ਮਜਬੂਰ ਹੈ | ਉਨ੍ਹਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਵੱਡੇ-ਵੱਡੇ ਪ੍ਰੋਗਰਾਮ ਕਰਨ ਦੀ ਬਜਾਏ ਮਜ਼ਦੂਰਾਂ ਦੇ ਹਲਾਤਾਂ ਨੂੰ ਸੁਧਾਰਨ ਦੀ ਮੁੱਖ ਲੋੜ ਹੈ |
ਪਿਛਲੀ ਖ਼ਬਰ ਕÏਮਾਂਤਰੀ ਮਜ਼ਦੂਰ ਦਿਹਾੜੇ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਪੰਜਾਬ ਵਣ ਵਿਭਾਗ ਡਰਾਈਵਰ ਐਸੋਸੀਏਸ਼ਨ ਤੇ 'ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਨੇ ਮਨਾਇਆ ਮਜ਼ਦੂਰ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।