05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਜਨਗਣਨਾ 2027 ਅਧੀਨ ਸਵੈ ਗਣਨਾ ਦੀ ਸਹੂਲਤ ਸ਼ੁਰੂ-ਡਿਪਟੀ ਕਮਿਸ਼ਨਰ

ਅਜੀਤ ਡੈਸਕ 02-05-2026
ਫ਼ਿਰੋਜ਼ਪੁਰ, 1 ਮਈ (ਸੁਖਵਿੰਦਰ ਸਿੰਘ)-ਭਾਰਤ ਸਰਕਾਰ ਵਲੋਂ ਕਰਵਾਈ ਜਾਣ ਵਾਲੀ ਜਨਗਣਨਾ 2027 ਤਹਿਤ ਆਮ ਲੋਕਾਂ ਦੀ ਸਹੂਲਤ ਲਈ ਸਵੈ ਗਣਨਾ ਦੀ ਸਹੂਲਤ ਸ਼ੁਰੂ ਹੋ ਚੁੱਕੀ ਹੈ¢ ਇਸ ਵਿਵਸਥਾ ਰਾਹੀਂ ਨਾਗਰਿਕ ਆਪਣੀ ਜਾਣਕਾਰੀ ਖੁਦ ਆਨਲਾਈਨ ਭਰ ਸਕਣਗੇ ਅਤੇ ਇਹ ਸਹੂਲਤ 14 ਮਈ ਤੱਕ ਆਨਲਾਈਨ ਉਪਲਬਧ ਰਹੇਗੀ¢ ਇਸ ਸਮੇਂ ਦÏਰਾਨ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਪੋਰਟਲ 'ਤੇ ਜਾ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ¢ ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਪਿ੍ੰਸੀਪਲ ਸੈਸੰਜ ਅਫ਼ਸਰ ਦੀਪਸ਼ਿਖਾ ਸ਼ਰਮਾ ਨੇ ਜਨਗਣਨਾ 2027 ਤਹਿਤ ਆਪਣਾ ਸਵੈ ਜਨਗਣਨਾ ਫਾਰਮ ਭਰਨ ਉਪਰੰਤ ਸਾਂਝੀ ਕੀਤੀ¢ਡਿਪਟੀ ਕਮਿਸ਼ਨਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਪੋਰਟਲ 'ਤੇ ਜਾ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ¢ ਪੋਰਟਲ ਦੀ ਵਰਤੋਂ ਲਈ ਸਭ ਤੋਂ ਪਹਿਲਾਂ ਆਪਣੀ ਪਸੰਦ ਦੀ ਭਾਸ਼ਾ ਦੀ ਚੋਣ ਕਰਨੀ ਹੋਵੇਗੀ ਅਤੇ ਫਿਰ ਮੋਬਾਈਲ ਨੰਬਰ ਅਤੇ ਬੁਨਿਆਦੀ ਜਾਣਕਾਰੀ ਦੀ ਮਦਦ ਨਾਲ ਲÏਗਇਨ ਕਰਨਾ ਹੋਵੇਗਾ¢ ਲÏਗਇਨ ਤੋਂ ਬਾਅਦ ਪੋਰਟਲ 'ਤੇ ਦਿੱਤੇ ਸਾਰੇ ਪ੍ਰਸ਼ਨਾਂ ਦੇ ਸਹੀ ਜਵਾਬ ਭਰ ਕੇ ਫਾਰਮ ਸਬਮਿਟ ਕਰਨਾ ਲਾਜ਼ਮੀ ਹੈ¢ਉਨ੍ਹਾਂ ਅੱਗੇ ਦੱਸਿਆ ਕਿ ਫਾਰਮ ਸਬਮਿਟ ਕਰਨ ਉਪਰੰਤ ਇਕ ਵਿਲੱਖਣ ਸਵੈ ਗਣਨਾ ਆਈ.ਡੀ ਜਨਰੇਟ ਹੋਵੇਗੀ | ਜਦੋਂ ਜਨਗਣਨਾ ਮੁਲਾਜ਼ਮ ਘਰ ਦÏਰੇ 'ਤੇ ਆਵੇਗਾ ਤਾਂ ਨਾਗਰਿਕ ਨੂੰ ਸਿਰਫ਼ ਇਹ ਆਈ.ਡੀ ਦਿਖਾਉਣੀ ਹੋਵੇਗੀ | ਜਿਸ ਨਾਲ ਦਿੱਤੀ ਗਈ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਅਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ¢ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਇਸ ਸਹੂਲਤ ਦਾ ਲਾਭ ਲੈਣ ਅਤੇ ਜਨਗਣਨਾ ਪ੍ਰਕਿਰਿਆ ਨੂੰ ਸੁਚੱਜੇ ਅਤੇ ਸਫਲ ਢੰਗ ਨਾਲ ਪੂਰਾ ਕਰਨ ਵਿਚ ਸਹਿਯੋਗ ਦੇਣ¢ਇਸ ਮÏਕੇ ਨੋਡਲ ਅਫ਼ਸਰ ਜਨਗਣਨਾ ਗੁਰਿੰਦਰ ਸਿੰਘ ਉਪ ਅਰਥ ਅੰਕੜਾ ਸਲਾਹਕਾਰ, ਸਹਾਇਕ ਖੋਜ ਅਫ਼ਸਰ ਤਰਸੇਮ ਲਾਲ, ਸਹਾਇਕ ਚਾਰਜ ਅਫ਼ਸਰ ਸਤੀਸ਼ ਕੁਮਾਰ ਐਸ.ਡੀ.ਈ, ਫ਼ੀਲਡ ਟਰੇਨਰ ਅਫ਼ਸਰ ਅੰਕੁਸ਼ ਵਢੇਰਾ, ਸੁਪਰਵਾਈਜ਼ਰ ਹਰੀਸ਼ ਕੁਮਾਰ ਅਤੇ ਗਿਣਤੀਕਾਰ ਤਲਵਿੰਦਰ ਸਿੰਘ ਆਦਿ ਹਾਜ਼ਰ ਸਨ¢
ਪਿਛਲੀ ਖ਼ਬਰ ਸਹਾਰਾ ਕਲੱਬ ਜ਼ੀਰਾ ਵਲੋਂ ਚਲਦੀ-ਫਿਰਦੀ ਜਲ ਸੇਵਾ ਟੈਂਕੀ ਦੀ ਸ਼ੁਰੂਆਤ ਅਗਲੀ ਖ਼ਬਰ ਜਨਗਣਨਾ 2027 ਅਧੀਨ ਸਵੈ ਗਣਨਾ ਦੀ ਸਹੂਲਤ ਸ਼ੁਰੂ-ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।