15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਕਾਂਗਰਸ ਭਵਨ ਅੱਗੇ ਰੋਸ ਪ੍ਰਦਰਸ਼ਨ

ਅਜੀਤ ਡੈਸਕ 03-05-2026
ਫ਼ਿਰੋਜ਼ਪੁਰ, 2 ਮਈ (ਗੁਰਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਭਾਈ ਅੰਮਿ੍ਤਪਾਲ ਸਿੰਘ ਖ਼ਿਲਾਫ਼ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਦੇ ਦਿੱਤੇ ਬਿਆਨ ਦੇ ਵਿਰੋਧ ਵਿਚ ਫ਼ਿਰੋਜ਼ਪੁਰ ਦੇ ਕਾਂਗਰਸ ਭਵਨ ਅੱਗੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵਲੋਂ ਰੰਧਾਵਾ ਦਾ ਪੁਤਲਾ ਫ਼ੂਕ ਕੇ ਆਪਣਾ ਗ਼ੁੱਸਾ ਜ਼ਾਹਿਰ ਕੀਤਾ ਗਿਆ | ਇਸ ਮੌਕੇ ਬੋਲਦੇ ਹੋਏ ਆਗੂਆਂ ਨੇ ਕਿਹਾ ਕਿ ਭਾਈ ਅੰਮਿ੍ਤਪਾਲ ਸਿੰਘ ਬਾਰੇ ਕੀਤੀਆਂ ਟਿੱਪਣੀਆਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਹਨ | ਜਿਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਨੇ ਰੰਧਾਵਾ ਤੋਂ ਤੁਰੰਤ ਮਾਫ਼ੀ ਮੰਗਣ ਦੀ ਮੰਗ ਕਰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਉਹ ਆਪਣੇ ਬਿਆਨ ਤੋਂ ਵਾਪਸ ਨਾ ਹਟੇ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਰੋਸ ਪ੍ਰਦਰਸ਼ਨ ਵਿਚ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਭੁੱਲਰ, ਕਾਬਲ ਸਿੰਘ ਸ਼ਹਿਜ਼ਾਦੀ, ਕਰਨਵੀਰ ਸਿੰਘ ਖ਼ਾਲਸਾ ਆਈ.ਟੀ ਸੈੱਲ ਪੰਜਾਬ, ਗੁਰਚਰਨ ਸਿੰਘ ਸੰਘਾ ਹਲਕਾ ਇੰਚਾਰਜ ਫ਼ਿਰੋਜ਼ਪੁਰ ਸ਼ਹਿਰ, ਹਰਜਿੰਦਰ ਸਿੰਘ ਹਲਕਾ ਇੰਚਾਰਜ ਜ਼ੀਰਾ, ਤਜਿੰਦਰ ਸਿੰਘ ਹਲਕਾ ਗੁਰੂਹਰਸਹਾਏ, ਅਮਰੀਕ ਸਿੰਘ ਸ਼ਹਿਜ਼ਾਦੀ, ਮਨਬੀਰ ਸਿੰਘ ਮੰਡ ਅਤੇ ਡਾ.ਅਵਤਾਰ ਸਿੰਘ ਸੇਵਾਦਾਰ, ਹਲਕਾ ਫ਼ਿਰੋਜ਼ਪੁਰ ਦਿਹਾਤੀ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਅਤੇ ਵਰਕਰ ਸ਼ਾਮਲ ਹੋਏ |
ਪਿਛਲੀ ਖ਼ਬਰ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਇਕ ਵਿਅਕਤੀ ਵਲੋਂ ਖ਼ੁਦਕੁਸ਼ੀ ਅਗਲੀ ਖ਼ਬਰ ਚੇਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।