18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਦਰਗਾਹ ਸਖੀ ਸੁਲਤਾਨ ਲੱਖ ਦਾਤਾ ਪੀਰ ਦਾ ਸਾਲਾਨਾ ਜੋੜ ਮੇਲਾ 10 ਨੂੰ

ਅਜੀਤ ਡੈਸਕ 03-05-2026
ਮੁੱਦਕੀ, 2 ਮਈ (ਭਾਰਤ ਭੂਸ਼ਨ ਅਗਰਵਾਲ)-ਦਰਗਾਹ ਸਖੀ ਸੁਲਤਾਨ ਲੱਖ ਦਾਤਾ ਪੀਰ ਜੀ ਦਾ ਸਾਲਾਨਾ ਜੋੜ ਮੇਲਾ 10 ਮਈ ਦਿਨ ਐਤਵਾਰ ਨੂੰ ਪਿੰਡ ਮੁੱਦਕੀ ਵਿਖੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਮੇਲਾ ਪ੍ਰਬੰਧਕ ਹਰਪ੍ਰੀਤ ਸਿੰਘ ਸੇਖੋਂ, ਲਖਵੀਰ ਸਿੰਘ ਸੇਖੋਂ ਅਤੇ ਲਖਵਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੀਰ ਦੀ ਦਰਗਾਹ 'ਤੇ ਸਾਲਾਨਾ ਜੋੜ ਮੇਲਾ ਕਰਵਾਇਆ ਜਾ ਰਿਹਾ ਹੈ, ਜਿੱਥੇ ਦੂਰੋਂ-ਨੇੜਿਉਂ ਸੰਗਤਾਂ ਵੱਡੀ ਗਿਣਤੀ 'ਚ ਪਹੁੰਚ ਕੇ ਨਤਮਸਤਕ ਹੁੰਦੀਆਂ ਹਨ | ਉਨ੍ਹਾਂ ਦੱਸਿਆ ਕਿ ਮੇਲੇ ਵਿਚ ਪੰਜਾਬ ਦੇ ਪ੍ਰਸਿੱਧ ਕਲਾਕਾਰ ਅਮਨ ਰੋਜ਼ੀ ਪਹੁੰਚ ਕੇ ਆਪਣੇ ਗੀਤਾਂ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰਨਗੇ | ਮੇਲੇ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ |
ਪਿਛਲੀ ਖ਼ਬਰ ਅੱਜ ਹੋਵੇਗੀ ਜਨਰਲ ਕੈਟਾਗਰੀ ਵੈੱਲਫੇਅਰ ਫੈੱਡਰੇਸ਼ਨ ਦੀ ਮੀਟਿੰਗ ਅਗਲੀ ਖ਼ਬਰ ਨਗਰ ਕੌਂਸਲ ਜ਼ੀਰਾ ਦੇ ਸਾਬਕਾ ਪ੍ਰਧਾਨ ਪਿਆਰਾ ਸਿੰਘ ਢਿੱਲੋਂ ਨੇ ਸਾਬਕਾ ਸਾਥੀ ਕੌਂਸਲਰਾਂ ਸਮੇਤ ਆਪ 'ਚ ਸ਼ਾਮਿਲ ਹੋ ਕੇ ਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।