18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਗਤਕਾ ਚੈਂਪੀਅਨਸ਼ਿਪ ਲਈ ਕਰਵਾਏ ਖਿਡਾਰੀਆਂ ਦੇ ਟਰਾਇਲ- ਪਿ੍ੰਸੀਪਲ ਡਾਕਟਰ ਵੰਦਨਾ ਧਵਨ

ਅਜੀਤ ਡੈਸਕ 03-05-2026
ਗੁਰੂਹਰਸਹਾਏ, 2 ਮਈ (ਕਪਿਲ ਕੰਧਾਰੀ)-ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਗੁਰੂਹਰਸਹਾਏ ਵਿਖੇ ਜ਼ਿਲ੍ਹਾ ਫਿਰੋਜ਼ਪੁਰ ਦੇ ਗਤਕਾ ਖਿਡਾਰੀਆਂ ਦੇ ਟਰਾਇਲ ਸਕੂਲ ਪਿ੍ੰਸੀਪਲ ਡਾ. ਵੰਦਨਾ ਧਵਨ ਦੀ ਅਗਵਾਈ ਹੇਠ ਸਫਲਤਾਪੂਰਵਕ ਕਰਵਾਏ ਗਏ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪਿ੍ੰਸੀਪਲ ਡਾ. ਵੰਦਨਾ ਧਵਨ ਨੇ ਦੱਸਿਆ ਕਿ 2 ਅਤੇ 3 ਮਈ ਨੂੰ ਬਾਬਾ ਫ਼ਰੀਦ ਗੁਰੂਕੁਲ ਕਾਲਜ, ਕੋਟਕਪੂਰਾ (ਜ਼ਿਲ੍ਹਾ ਫਰੀਦਕੋਟ) ਵਿਖੇ ਹੋਣ ਵਾਲੀ 12ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਲਈ ਇਹ ਟਰਾਇਲ ਕਰਵਾਏ ਗਏ ਹਨ | ਉਨ੍ਹਾਂ ਦੱਸਿਆ ਕਿ ਚੈਂਪੀਅਨਸ਼ਿਪ ਵਿਚ ਸਬ-ਜੂਨੀਅਰ, ਜੂਨੀਅਰ ਅਤੇ ਸੀਨੀਅਰ ਲੜਕੀਆਂ ਭਾਗ ਲੈਣਗੀਆਂ | ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਾਂਗੀਣ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਗਤਕਾ ਸਾਡੀ ਧਾਰਮਿਕ ਅਤੇ ਸਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹੈ | ਇਸ ਮੌਕੇ ਸਕੂਲ ਦੇ ਚੇਅਰਮੈਨ ਮਹੀਪਾਲ ਸਿੰਘ ਅਤੇ ਮੈਨੇਜਰ ਹਰਬੀਰ ਸਿੰਘ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮਵਿਸ਼ਵਾਸ ਅਤੇ ਖੇਡ ਭਾਵਨਾ ਨੂੰ ਮਜ਼ਬੂਤ ਕਰਦੇ ਹਨ | ਟਰਾਇਲ ਦੌਰਾਨ ਕੋਚ ਸਵਰਨ ਸਿੰਘ ਅਤੇ ਬਖਸ਼ੀਸ਼ ਸਿੰਘ ਦੀ ਰਹਿਨੁਮਾਈ ਹੇਠ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਕੋਆਰਡੀਨੇਟਰ ਅਭੈ ਬਜਾਜ, ਸੰਦੀਪ ਅਤੇ ਰਚਨਾ ਸਮੇਤ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਹੇਮਕੁੰਟ ਸਕੂਲ ਦੇ ਐੱਨ.ਸੀ.ਸੀ.ਕੈਡਿਟਸ ਨੇ ਕੈਂਪ 'ਚ ਪ੍ਰਾਪਤ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਡੀ.ਸੀ.ਐਮ ਦੇ ਵਿਦਿਆਰਥੀਆਂ ਨੇ ਟੈਲੀਸਕੋਪ ਰਾਹੀਂ ਦੇਖਿਆ 'ਪਿੰਕ ਮੂਨ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।