19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਘਰ ਵਿਚ ਦਾਖ਼ਲ ਹੋ ਕੇ ਮਾਰ ਦੇਣ ਦੀ ਨੀਅਤ ਨਾਲ ਕੀਤੇ ਫਾਇਰ, 5 ਨਾਮਜ਼ਦ

ਅਜੀਤ ਡੈਸਕ 03-05-2026
ਜ਼ੀਰਾ, 2 ਮਈ (ਰਜਨੀਸ਼ ਕਥੂਰੀਆ)-ਥਾਣਾ ਸਦਰ ਜ਼ੀਰਾ ਦੇ ਅਧੀਨ ਪੈਂਦੇ ਪਿੰਡ ਚੱਬਾ ਵਿਖੇ 2 ਪਰਿਵਾਰਾਂ ਵਿਚਾਲੇ ਪੁਰਾਣੀ ਰੰਜਸ਼ ਨੂੰ ਲੈ ਕੇ ਇਕ ਧਿਰ ਵਲੋਂ ਦੂਜੀ ਧਿਰ ਦੇ ਘਰ ਵਿਚ ਦਾਖਲ ਹੋ ਕੇ ਮਾਰ ਦੇਣ ਦੀ ਨੀਅਤ ਨਾਲ ਫਾਇਰ ਕਰਨ ਦੇ ਦੋਸ਼ ਵਿਚ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ 5 ਵਿਅਕਤੀਆਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਪਰਵਿੰਦਰ ਕੌਰ ਪਤਨੀ ਠਾਣਾ ਸਿੰਘ ਵਾਸੀ ਪਿੰਡ ਚੱਬਾ ਨੇ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੂੰ ਦਰਜ ਕਰਵਾਏ ਆਪਣੇ ਬਿਆਨ ਵਿਚ ਦੱਸਿਆ ਹੈ ਕਿ ਸਾਡੇ ਨਾਲ ਦੋਸ਼ੀਆਨ ਗੁਰਲਾਭ ਸਿੰਘ ਉਰਫ਼ ਭਾਲਾ ਪੁੱਤਰ ਹਰਨਾਮ ਸਿੰਘ, ਅਰਸ਼ਦੀਪ ਸਿੰਘ ਪੁੱਤਰ ਦਿਲਬਾਗ ਸਿੰਘ, ਸੰਤੋਖ ਸਿੰਘ ਅਤੇ ਗੁਰਦਿੱਤ ਸਿੰਘ ਪੁੱਤਰਾਨ ਸੁਖਵਿੰਦਰ ਸਿੰਘ ਤੋਂ ਇਲਾਵਾ ਦਿਲਪ੍ਰੀਤ ਸਿੰਘ ਪੁੱਤਰ ਗੀਰਾ ਵਾਸੀਆਨ ਪਿੰਡ ਚੱਬਾ ਦੀ ਪਹਿਲਾਂ ਵੀ ਲੜਾਈ ਹੋਈ ਸੀ | ਜਿਸ ਦਾ ਪਿੰਡ ਦੇ ਮੋਹਤਬਰ ਵਿਅਕਤੀਆਂ ਨੇ ਪੰਚਾਇਤੀ ਤੌਰ ਤੇ ਰਾਜ਼ੀਨਾਮਾ ਕਰਵਾ ਦਿੱਤਾ ਸੀ | ਪਰਵਿੰਦਰ ਕੌਰ ਨੇ ਅੱਗੇ ਦੱਸਿਆ ਕਿ ਦੋਸ਼ੀਆਨ ਵਲੋਂ ਉਕਤ ਰੰਜਸ਼ ਕਰਕੇ ਹਮਮਸ਼ਵਰਾ ਹੋ ਕੇ ਸਾਡੇ ਘਰ ਅੰਦਰ ਦਾਖਲ ਹੋ ਕੇ ਮੇਰੇ ਲੜਕੇ 'ਤੇ ਮਾਰ ਦੇਣ ਦੀ ਨੀਅਤ ਨਾਲ ਫਾਇਰ ਕੀਤੇ ਗਏ ਅਤੇ ਸਾਡੇ ਘਰ ਦੇ ਗੇਟ ਦੀ ਭੰਨ ਤੋੜ ਕੀਤੀ ਗਈ | ਪਰਵਿੰਦਰ ਕੌਰ ਦੇ ਬਿਆਨ ਦੇ ਆਧਾਰ 'ਤੇ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਉਕਤ ਸਾਰੇ ਦੋਸ਼ੀਆਂ ਦੇ ਖ਼ਿਲਾਫ਼ ਇਰਾਦਾ ਕਤਲ ਅਤੇ ਅਸਲਾ ਐਕਟ ਸਮੇਤ ਵੱਖ-ਵੱਖ ਧਰਾਵਾਂ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਵਲੋਂ ਲੋਕਾਂ ਨੂੰ ਦਿੱਤੇ ਆਰਥਿਕ ਸਹਾਇਤਾ ਦੇ ਮਹੀਨਾਵਾਰ ਚੈੱਕ ਅਗਲੀ ਖ਼ਬਰ ਪੰਜਾਬ ਦੇ ਹਜ਼ਾਰਾਂ ਅਧਿਆਪਕ ਏ.ਪੀ.ਏ.ਆਰ. ਭਰਨ ਤੋਂ ਵਾਂਝੇ, ਜੀ ਐਸ.ਟੀ.ਯੂ. ਨੇ ਮਿਤੀ ਵਧਾਉਣ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।