19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਨਿਊ ਪੈਰਾਡਾਈਜ਼ ਪਬਲਿਕ ਸਕੂਲ ਦੇ ਨਤੀਜੇ ਰਹੇ ਸ਼ਾਨਦਾਰ

ਅਜੀਤ ਡੈਸਕ 03-05-2026
ਜ਼ੀਰਾ, 2 ਮਈ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਮੱਖੂ ਰੋਡ 'ਤੇ ਸਥਿਤ ਸਿੱਖਿਆ ਦੇ ਖੇਤਰ ਵਿਚ ਨਾਮਵਰ ਵਿੱਦਿਅਕ ਸੰਸਥਾ ਨਿਊ ਪੈਰਾਡਾਈਜ਼ ਪਬਲਿਕ ਸਕੂਲ ਜ਼ੀਰਾ ਦੇ ਦਸਵੀਂ ਅਤੇ ਬਾਰ੍ਹਵੀਂ ਦੇ ਨਤੀਜੇ ਸ਼ਾਨਦਾਰ ਰਹੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸਤਵਿੰਦਰ ਸਿੰਘ ਨੇ ਦੱਸਿਆ ਕਿ ਚੇਅਰਮੈਨ ਲਖਵਿੰਦਰ ਸਿੰਘ ਢਿੱਲੋਂ, ਐਮ.ਡੀ ਮੈਡਮ ਸ਼੍ਰੀਮਤੀ ਜਸਪ੍ਰੀਤ ਕੌਰ ਢਿੱਲੋਂ ਦੀ ਯੋਗ ਅਗਵਾਈ ਵਿਚ ਵਿਦਿਆਰਥੀਆਂ ਨੇ ਆਈ.ਸੀ.ਐਸ.ਈ. ਬੋਰਡ ਦੇ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੇ ਆਏ ਸਾਲਾਨਾ ਨਤੀਜਿਆਂ ਵਿਚ ਬਾਰ੍ਹਵੀਂ ਦੇ ਸਾਇੰਸ ਗਰੁੱਪ ਵਿੱਚੋਂ ਮਨਮੀਤ ਸੰਧੂ, ਪ੍ਰਵੀਨ ਕੌਰ, ਹਰਮਨਪ੍ਰੀਤ ਕੌਰ ਕ੍ਰਮਵਾਰ ਪਹਿਲੇ, ਦੂਜੇ ਤੇ ਤੀਜੇ ਸਥਾਨ ਤੇ ਰਹੇ | ਕਾਮਰਸ ਗਰੁੱਪ ਵਿੱਚੋਂ ਸੁਮਨਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਦਸਵੀਂ ਜਮਾਤ ਵਿਚੋਂ ਸੁਮਨਪ੍ਰੀਤ ਕੌਰ, ਅਨਮੋਲਪ੍ਰੀਤ ਕੌਰ ਅਤੇ ਸ਼ੁਭਮ ਨੇ ਪਹਿਲਾ ,ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ | ਇਸ ਦੌਰਾਨ ਸਕੂਲ ਵਿਚ ਕਰਵਾਏ ਗਏ ਸਾਦਾ ਸਮਾਗਮ ਦੌਰਾਨ ਜੇਤੂ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਵਧਾਈ ਪੇਸ਼ ਕਰਦਿਆਂ ਚੇਅਰਮੈਨ ਲਖਵਿੰਦਰ ਸਿੰਘ ਢਿੱਲੋਂ ਨੇ ਸਿੱਖਿਆ ਵਿਚ ਹੋਰ ਪ੍ਰਾਪਤੀਆਂ ਕਰਨ ਲਈ ਪ੍ਰੇਰਤ ਕੀਤਾ | ਇਸ ਮੌਕੇ ਪਵਨਦੀਪ ਕੌਰ, ਹਰਜੀਤ ਪਾਲ ਕੌਰ, ਪਰਮਿੰਦਰ ਕੌਰ, ਨਵਜੋਤ ਕੌਰ, ਸਾਹਿਲ ਅਰੋੜਾ, ਸੁਮਨ ਰਾਣੀ, ਨਰਿੰਦਰ ਕੌਰ ਆਦਿ ਸਕੂਲ ਸਟਾਫ ਹਾਜ਼ਰ ਸਨ |
ਪਿਛਲੀ ਖ਼ਬਰ ਮੁਨੀਸ਼ ਕੁਮਾਰ ਬੱਬਲ ਸ਼ਰਮਾ ਜ਼ਿਲ੍ਹਾ ਜਨਰਲ ਸੈਕਟਰੀ ਨਿਯੁਕਤ ਅਗਲੀ ਖ਼ਬਰ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਭਾਜਪਾ ਆਗੂਆਂ ਦੀ ਵਰਕਰਾਂ ਨਾਲ ਮੁੱਦਕੀ ਵਿਖੇ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।