19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਮੁਨੀਸ਼ ਕੁਮਾਰ ਬੱਬਲ ਸ਼ਰਮਾ ਜ਼ਿਲ੍ਹਾ ਜਨਰਲ ਸੈਕਟਰੀ ਨਿਯੁਕਤ

ਅਜੀਤ ਡੈਸਕ 03-05-2026
ਮੱਲਾਂਵਾਲਾ, 2 ਮਈ (ਬਲਬੀਰ ਸਿੰਘ ਜੋਸਨ)-ਕਾਂਗਰਸ ਪਾਰਟੀ ਵਲੋਂ ਪਾਰਟੀ ਦੇ ਵਾਧੇ ਅਤੇ ਪਸਾਰ ਲਈ ਆਪਣੇ ਆਗੂਆਂ ਤੇ ਵਰਕਰਾਂ ਨੂੰ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ | ਜਿਸ ਤਹਿਤ ਜ਼ਿਲ੍ਹਾ ਫ਼ਿਰੋਜਪੁਰ ਦੇ ਵਿਚ ਵੀ ਪੰਜਾਬ ਪ੍ਰਦੇਸ ਕਾਂਗਰਸ ਦੇ ਪੰਜਾਬ ਪ੍ਰਧਾਨ ਸ. ਅਮਰਿੰਦਰ ਰਾਜਾ ਵੜਿੰਗ ਤੇ ਕੁਲਬੀਰ ਸਿੰਘ ਜ਼ੀਰਾ ਕਾਂਗਰਸ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਵਲੋਂ ਮਨੀਸ਼ ਕੁਮਾਰ ਬੱਬਲ ਸ਼ਰਮਾ ਨੂੰ ਜ਼ਿਲ੍ਹਾ ਫ਼ਿਰੋਜਪੁਰ ਦਾ ਜਨਰਲ ਸੈਕਟਰੀ ਨਿਯੁਕਤ ਕੀਤਾ ਗਿਆ ਹੈ | ਨਵ-ਨਿਯੁਕਤ ਜ਼ਿਲ੍ਹਾ ਜਨਰਲ ਸੈਕਟਰੀ ਮਨੀਸ਼ ਕੁਮਾਰ ਬੱਬਲ ਸ਼ਰਮਾ ਨੇ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦਾ ਧੰਨਵਾਦ ਕੀਤਾ ਹੈ | ਇਸ ਨਿਯੁਕਤੀ ਤੇ ਵਧਾਈ ਦੇਣ ਵਾਲਿਆਂ ਚ ਸੁਖਦੇਵ ਸਿੰਘ ਸੰਧੂ ਚਾਹਲ, ਗੁਰਵਿੰਦਰ ਸਿੰਘ ਮੱਲ,ਕਿੱਕਰ ਸਿੰਘ ਭੁੱਲਰ, ਰਸ਼ਪਾਲ ਬੱਗੀ, ਰਕੇਸ਼ ਘਾਰੂ,ਰਮੇਸ਼ ਅਟਵਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਐੱਸ.ਬੀ.ਐੱਸ. ਕਾਲਜ ਆਫ਼ ਨਰਸਿੰਗ ਵਿਖੇ ਮਨਾਇਆ ਵਿਸ਼ਵ ਮਜ਼ਦੂਰ ਦਿਵਸ ਅਗਲੀ ਖ਼ਬਰ ਨਿਊ ਪੈਰਾਡਾਈਜ਼ ਪਬਲਿਕ ਸਕੂਲ ਦੇ ਨਤੀਜੇ ਰਹੇ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।