20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸੈਮ ਇੰਟਰਨੈਸ਼ਨਲ ਸਕੂਲ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ

ਅਜੀਤ ਡੈਸਕ 03-05-2026
ਪੰਜੇ ਕੇ ਉਤਾੜ, 2 ਮਈ (ਪੱਪੂ ਸੰਧਾ)-ਸਥਾਨਕ ਕਸਬੇ ਦੇ ਨਾਮਵਰ ਵਿੱਦਿਅਕ ਅਦਾਰੇ ਸੈਮ ਇੰਟਰਨੈਸ਼ਨਲ ਸਕੂਲ ਆਈ.ਸੀ.ਐੱਸ.ਈ.ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸਫਲਤਾ ਅਤੇ ਸਾਰਿਆਂ ਦੀ ਚੜ੍ਹਦੀ ਕਲਾ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਬੜੀ ਸ਼ਰਧਾ ਅਤੇ ਭਾਵਨਾ ਨਾਲ ਕਰਵਾਏ ਗਏ | ?ਇਸ ਮੌਕੇ ਸਕੂਲ ਦੇ ਚੇਅਰਮੈਨ ਪਵਨ ਕੁਮਾਰ ਸਾਮਾ, ਡਾਇਰੈਕਟਰ ਗੋਲਡੀ ਸਾਮਾ ਅਤੇ ਪਿ੍ੰਸੀਪਲ ਅਖਿਲ ਗੁਗਲਾਨੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਸਮਾਗਮ ਦੌਰਾਨ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਬੜੀ ਇਕਾਗਰਤਾ ਨਾਲ ਬਾਣੀ ਦਾ ਆਨੰਦ ਮਾਣਿਆ | ਪਾਠ ਦੇ ਭੋਗ ਉਪਰੰਤ ਅਰਦਾਸ ਕੀਤੀ ਗਈ ਅਤੇ ਪ੍ਰਸ਼ਾਦ ਵਰਤਾਇਆ ਗਿਆ | ਇਸ ਤੋਂ ਬਾਅਦ ਸਾਰੇ ਬੱਚਿਆਂ ਸਟਾਫ਼ ਮੈਂਬਰਾਂ ਅਤੇ ਸਾਰੀ ਸੰਗਤ ਨੂੰ ਲੰਗਰ ਛਕਾਇਆ ਗਿਆ | ?ਸਕੂਲ ਪ੍ਰਬੰਧਕਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਪੋ੍ਰਗਰਾਮਾਂ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਅਮੀਰ ਵਿਰਾਸਤ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਹੈ | ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਅਧਿਆਤਮਿਕ ਗਿਆਨ ਵੀ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹੈ | ?ਪਿ੍ੰਸੀਪਲ ਅਖਿਲ ਗੁਗਲਾਨੀ ਨੇ ਸਮੂਹ ਸਟਾਫ਼ ਅਤੇ ਬੱਚਿਆਂ ਦਾ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਮਿਹਨਤ ਅਤੇ ਇਮਾਨਦਾਰੀ ਦੇ ਰਾਹ 'ਤੇ ਚੱਲਣ ਦੀ ਪੇ੍ਰਰਨਾ ਦਿੱਤੀ | ਇਸ ਮੌਕੇ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਮੌਜੂਦ ਸਨ |
ਪਿਛਲੀ ਖ਼ਬਰ ਐੱਸ.ਬੀ.ਐੱਸ ਸਟੇਟ ਯੂਨੀਵਰਸਿਟੀ ਵਿਖੇ 'ਫਿਊਜ਼ਨ ਫੀਏਸਟਾ 2026' ਦੀਆਂ ਰੌਣਕਾਂ ਅਗਲੀ ਖ਼ਬਰ ਮਜ਼ਦੂਰ ਦਿਵਸ ਮੌਕੇ ਦਾਸ ਐਂਡ ਬ੍ਰਾਊਨ ਵਰਲਡ ਸਕੂਲ ਵਿਚ ਸਨਸ਼ਾਈਨ ਸਟਾਫ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।