21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਹੈਰੋਇਨ ਸਮੇਤ ਮੁਲਜ਼ਮ ਕਾਬੂ

ਅਜੀਤ ਡੈਸਕ 03-05-2026
ਤਲਵੰਡੀ ਭਾਈ, 2 ਮਈ (ਰਵਿੰਦਰ ਸਿੰਘ ਬਜਾਜ)-ਪੁਲਿਸ ਥਾਣਾ ਤਲਵੰਡੀ ਭਾਈ ਦੇ ਮੁੱਖ ਅਫ਼ਸਰ ਇੰਸਪੈਕਟਰ ਪਰਮਜੀਤ ਕੌਰ ਨੇ ਦੱਸਿਆ ਕਿ ਦੌਰਾਨੇ ਗਸ਼ਤ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਹੈਰੋਇਨ ਵੇਚਣ ਦਾ ਆਦੀ ਹੈ | ਜੋ ਅੱਜ ਵੀ ਪਿੰਡ ਹਰਾਜ ਨੇੜੇ ਰੇਲਵੇ ਫਾਟਕ ਪਾਸ ਬਣੇ ਖੰਡਰ ਕਮਰੇ ਕੋਲ ਖੜ੍ਹਾ ਆਪਣੇ ਕਬਜ਼ਾ ਵਿਚਲੀ ਹੈਰੋਇਨ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ | ਜੇਕਰ ਹੁਣੇ ਹੀ ਰੇਡ ਕੀਤਾ ਜਾਵੇ ਤਾਂ ਮੁਲਜ਼ਮ ਹੈਰੋਇਨ ਸਮੇਤ ਕਾਬੂ ਆ ਸਕਦਾ ਹੈ | ਪੁਲਿਸ ਵਲੋਂ ਕਾਰਵਾਈ ਕਰਦਿਆਂ ਮੁਲਜ਼ਮ ਸੁਰਿੰਦਰ ਸਿੰਘ ਉਰਫ਼ ਰਾਹੁਲ ਪੁੱਤਰ ਰਜਿੰਦਰ ਸਿੰਘ ਵਾਸੀ ਵਾਰਡ ਨੰ. 06 ਤਲਵੰਡੀ ਭਾਈ ਨੂੰ ਕਾਬੂ ਕਰਕੇ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਜਿਸ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ |
ਪਿਛਲੀ ਖ਼ਬਰ ਘੱਟ ਵਜ਼ਨ ਵਾਲੇ ਨਵਜੰਮੇ ਬੱਚਿਆਂ ਲਈ ਵਰਦਾਨ ਸਾਬਤ ਹੋ ਰਿਹਾ ਸੰਧੂ ਹਸਪਤਾਲ ਅਗਲੀ ਖ਼ਬਰ ਤਾਲਮੇਲ ਕਮੇਟੀ ਪੈਰਾਂ ਮੈਡੀਕਲ ਅਤੇ ਸਿਹਤ ਕਰਮਚਾਰੀ ਜਥੇਬੰਦੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।