22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਆਸ਼ੂ ਬੰਗੜ ਦੀ ਅਗਵਾਈ ਹੇਠ 30 ਪਰਿਵਾਰਾਂ ਨੇ ਕਾਂਗਰਸ 'ਚ ਕੀਤੀ ਸ਼ਮੂਲੀਅਤ

ਅਜੀਤ ਡੈਸਕ 05-05-2026
ਮਮਦੋਟ, 4 ਮਈ (ਸੁਖਦੇਵ ਸਿੰਘ ਸੰਗਮ)- ਸਾਲ 2027 ਦੀਆਂ ਨੇੜੇ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ੂ ਲੈ ਕੇ ਸਿਆਸੀ ਹਲ਼ਕਿਆਂ 'ਚ ਉਥਲ-ਪੁਥਲ ਦਾ ਮਾਹੌਲ ਸ਼ੁਰੂ ਹੋ ਗਿਆ ਹੈ | ਇਸੇ ਤਹਿਤ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਦੀ ਅਗਵਾਈ ਨੂੰ ਕਬੂਲਦੇ ਹੋਏ ਪਿੰਡ ਜਲਾਲ ਵਾਲਾ ਦੇ ਲਗਭਗ 30 ਪਰਿਵਾਰਾਂ ਨੇ ਕਾਂਗਰਸ ਪਾਰਟੀ 'ਚ ਸ਼ਮੂਲੀਅਤ ਕੀਤੀ ਹੈ | ਇਸ ਦੌਰਾਨ ਮਰਦ ਅਤੇ ਔਰਤਾਂ ਦਾ ਸੁਆਗਤ ਕਰਦਿਆਂ ਆਸ਼ੂ ਬੰਗੜ ਨੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਿਲ ਹੋਣ 'ਤੇ ਜੀ ਆਇਆਂ ਨੂੰ ਆਖਿਆ | ਇਸ ਮੌਕੇ ਹਲਕਾ ਇੰਚਾਰਜ ਨੇ ਕਿਹਾ ਕਿ ਪੰਜਾਬ 'ਚ ਕਾਂਗਰਸ ਪਾਰਟੀ ਦੇ ਵਧਦੇ ਗਰਾਫ਼ ਨੂੰ ਦੇਖਦਿਆਂ ਅਤੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਕਾਂਗਰਸੀ ਟੀਮ ਦੀ ਮਿਹਨਤ ਨੂੰ ਸਦਕਾ ਲੋਕ ਪਾਰਟੀ ਨਾਲ ਜੁੜ ਰਹੇ ਹਨ |
ਇਸ ਮੌਕੇ ਮਹਿੰਦਰ ਸਿੰਘ ਥੋਰਾ ਵਾਲੇ, ਬਲਿਹਾਰ ਸਿੰਘ, ਜਗਤਾਰ ਸਿੰਘ, ਬਲਵਿੰਦਰ ਸਿੰਘ ਟਿੱਬੀ, ਸ਼ਿੰਗਾਰਾ ਸਿੰਘ, ਹੰਸਾਂ ਸਿੰਘ, ਕਰਤਾਰ ਸਿੰਘ, ਹਰਬੰਸ ਸਿੰਘ, ਬਲਦੇਵ ਸਿੰਘ, ਜਸਪਾਲ ਸਿੰਘ, ਪੱਪੂ, ਲਖਵਿੰਦਰ ਸਿੰਘ, ਸੁਰਿੰਦਰ ਸਿੰਘ, ਕੁਲਦੀਪ ਸਿੰਘ, ਬੋਹੜ ਸਿੰਘ, ਮਨਦੀਪ ਸਿੰਘ, ਜੋਬਨਜੀਤ ਸਿੰਘ, ਸੁੱਚਾ ਸਿੰਘ, ਸੁਖਦੇਵ ਸਿੰਘ, ਹਰਜਿੰਦਰ ਸਿੰਘ, ਕੁਲਜਿੰਦਰ ਸਿੰਘ, ਆਕਾਸ਼ਦੀਪ ਸਿੰਘ, ਅਵਿਨਾਸ਼ ਸਿੰਘ, ਮਹਿਲ ਸਿੰਘ, ਪ੍ਰੀਤਪਾਲ ਸਿੰਘ ਜਸਪ੍ਰੀਤ ਸਿੰਘ, ਬੋਹੜ ਸਿੰਘ ਅਤੇ ਗੁਰਜੰਟ ਸਿੰਘ ਆਦਿ ਨੇ ਕਾਂਗਰਸ ਪਾਰਟੀ ਦਾ ਹੱਥ ਫੜਿਆ | ਇਸ ਮੌਕੇ ਮਨਦੀਪ ਸਿੰਘ ਅਤੇ ਗਗਨ ਗਾਮੇ ਵਾਲਾ ਵੀ ਮੌਜੂਦ ਸਨ |
ਪਿਛਲੀ ਖ਼ਬਰ ਮਜ਼ਦੂਰਾਂ ਦੀਆਂ ਮੰਗਾਂ ਸੰਬੰਧੀ ਬੀ.ਡੀ.ਪੀ.ਓ. ਦਫ਼ਤਰ ਵਿਖੇ ਡੈਪੂਟੇਸ਼ਨ ਵਲੋਂ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਜ਼ਿਲ੍ਹਾ ਕਚਹਿਰੀਆਂ, ਫਿਰੋਜ਼ਪੁਰ ਅਤੇ ਸਬ ਤਹਿਸੀਲਾਂ ਜ਼ੀਰਾ, ਗੁਰੂਹਰਸਹਾਏ 'ਚ ਲੋਕ ਅਦਾਲਤ 9 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।