22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਵਿਵੇਕਾਨੰਦ ਵਰਲਡ ਸਕੂਲ ਦੇ ਵਿਦਿਆਰਥੀਆਂ ਦਾ ਅੰਡਰ-17 ਫੈਂਸਿੰਗ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 05-05-2026
ਫ਼ਿਰੋਜ਼ਪੁਰ, 4 ਮਈ (ਗੁਰਿੰਦਰ ਸਿੰਘ)-ਵਿਵੇਕਾਨੰਦ ਵਰਲਡ ਸਕੂਲ, ਫ਼ਿਰੋਜ਼ਪੁਰ ਦੇ ਵਿਦਿਆਰਥੀਆਂ ਨੇ ਸੰਗਰੂਰ 'ਚ ਆਯੋਜਿਤ ਪੰਜਾਬ ਸਟੇਟ ਅੰਡਰ-17 ਫੈਂਸਿੰਗ ਚੈਂਪੀਅਨਸ਼ਿਪ 2026 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੁਪ੍ਰੀਤ ਕੌਰ, ਪ੍ਰਨੀਤ ਕੌਰ, ਪੁਸ਼ਪ ਨਾਥ, ਯੁਵਰਾਜ ਸ਼ਰਮਾ ਅਤੇ ਸਿਮਰਜੀਤ ਸਿੰਘ ਨੇ ਟੀਮ ਈਵੈਂਟ ਵਿਚ ਸਿਲਵਰ ਮੈਡਲ ਜਿੱਤੇ | ਇਸ ਦੇ ਨਾਲ ਹੀ ਸਿਮਰਜੀਤ ਸਿੰਘ ਨੇ ਇਨਡੀਵਿਜੁਅਲ ਈਵੈਂਟ 'ਚ ਕਾਂਸੀ ਮੈਡਲ ਹਾਸਲ ਕਰਕੇ ਫੈਂਸਿੰਗ ਵਿਚ ਆਪਣੇ ਹੁਨਰ ਨੂੰ ਹੋਰ ਉਭਾਰਿਆ | ਵਿਦਿਆਰਥੀਆਂ ਦੀ ਇਸ ਉਪਲਬਧੀ 'ਤੇ ਮਾਣ ਜਤਾਉਂਦੇ ਹੋਏ ਸਕੂਲ ਦੇ ਡਾਇਰੈਕਟਰ ਡਾ.ਐਸ.ਐਨ. ਰੁਦਰਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਨੌਜਵਾਨ ਖਿਡਾਰੀਆਂ ਨੂੰ ਆਪਣਾ ਹੁਨਰ ਦਿਖਾਉਣ, ਆਤਮ-ਵਿਸ਼ਵਾਸ ਵਧਾਉਣ ਅਤੇ ਮੁਕਾਬਲੇ ਦਾ ਕੀਮਤੀ ਅਨੁਭਵ ਪ੍ਰਾਪਤ ਕਰਨ ਲਈ ਉੱਤਮ ਮੰਚ ਪ੍ਰਦਾਨ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਇਸ ਸਫਲਤਾ ਦਾ ਸਿਹਰਾ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ, ਕੋਚ ਦੀ ਮਾਹਿਰ ਰਹਿਨੁਮਾਈ ਅਤੇ ਮਾਪਿਆਂ ਅਤੇ ਸਕੂਲ ਦੇ ਅਟੱਲ ਸਹਿਯੋਗ ਨੂੰ ਜਾਂਦਾ ਹੈ |
ਪਿਛਲੀ ਖ਼ਬਰ ਚਾਰ ਮਾਰਗੀ ਸੜਕ ਬਣਨ ਤੋਂ ਬਾਅਦ ਵੀ ਝਬਾਲ ਦੀ ਟ੍ਰੈਫਿਕ ਦਾ ਕੋਈ ਹੱਲ ਨਾ ਨਿਕਲਿਆ <br/> ਅਗਲੀ ਖ਼ਬਰ ਸੀਵਰਮੈਨ ਤੇ ਸਫ਼ਾਈ ਸੇਵਕਾਂ ਦੀ ਭਰਤੀ 'ਚ ਦੇਰੀ ਖ਼ਿਲਾਫ਼ ਧਰਨਾ ਚੌਥੇ ਦਿਨ ਵੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।