30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਕੁੱਟਮਾਰ ਕਰ ਕੇ ਕੇਸਾਂ ਦੀ ਬੇਅਦਬੀ ਕਰਨ ਅਤੇ ਪਤਨੀ ਦੇ ਕੱਪੜੇ ਫਾੜਨ ਦੇ ਦੋਸ਼

ਅਜੀਤ ਡੈਸਕ 12-05-2026
ਜ਼ੀਰਾ, 11 ਮਈ (ਰਜਨੀਸ਼ ਕਥੂਰੀਆ)-ਪਿੰਡ ਫੇਰੋ ਕੇ ਵਿਖੇ ਇਕ ਦਲਿਤ ਨੌਜਵਾਨ ਨੇ ਪਿੰਡ ਦੇ ਹੀ ਇਕ ਵਿਅਕਤੀ ਅਤੇ ਸਰਪੰਚ 'ਤੇ ਕੁੱਟਮਾਰ ਕਰਨ, ਕੇਸਾਂ ਦੀ ਬੇਅਦਬੀ ਕਰਨ ਅਤੇ ਆਪਣੀ ਗਰਭਵਤੀ ਪਤਨੀ ਦੇ ਕੱਪੜੇ ਫਾੜਨ ਦੇ ਦੋਸ਼ ਲਗਾਏ ਹਨ | ਸਿਵਲ ਹਸਪਤਾਲ ਜ਼ੀਰਾ ਵਿਖੇ ਇਲਾਜ ਅਧੀਨ ਮੰਗਲ ਸਿੰਘ ਪੁੱਤਰ ਰਾਜ ਸਿੰਘ ਵਾਸੀ ਪਿੰਡ ਫੇਰੋ ਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਡੇ ਪਿੰਡ ਦੇ ਇਕ ਵਿਅਕਤੀ ਅਤੇ ਉਸ ਦੇ ਭਰਾ ਨੇ ਕਾਫ਼ੀ ਸਮਾਂ ਪਹਿਲਾਂ ਮੇਰੇ ਲੜਕੇ ਦੇ ਸੱਟਾਂ ਮਾਰੀਆਂ ਸਨ | ਜਿਸ ਦਾ ਇਲਾਜ ਕਰਵਾਉਣ ਲਈ ਮੈਂ ਲੱਖਾਂ ਰੁਪਏ ਖ਼ਰਚ ਕੀਤੇ, ਪਰ ਇਸ ਦੇ ਬਾਵਜੂਦ ਉਸ ਦੀ ਮੌਤ ਹੋ ਗਈ | ਮੰਗਲ ਸਿੰਘ ਨੇ ਦੱਸਿਆ ਕਿ ਇਸ ਸਬੰਧ ਵਿਚ ਉਕਤ ਦੋਸ਼ੀਆਂ ਦੇ ਖ਼ਿਲਾਫ਼ ਕਾਰਵਾਈ ਲਈ ਮੈਂ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤਾਂ ਕੀਤੀਆਂ ਸਨ | ਉਸ ਨੇ ਦੱਸਿਆ ਕਿ ਇਸੇ ਰੰਜਿਸ਼ ਦੇ ਤਹਿਤ ਉਕਤ ਦੋਸ਼ੀਆਂ ਦੇ ਇਕ ਰਿਸ਼ਤੇਦਾਰ ਅਤੇ ਪਿੰਡ ਦੇ ਸਰਪੰਚ ਨੇ ਮੈਨੂੰ ਪਿੰਡ ਦੇ ਸੁਵਿਧਾ ਕੇਂਦਰ ਕੋਲ ਘੇਰ ਕੇ ਮੇਰੀ ਕੁੱਟਮਾਰ ਕੀਤੀ, ਪੱਗ ਉਤਾਰ ਕੇ ਕੇਸਾਂ ਦੀ ਬੇਅਦਬੀ ਕਰਨ ਤੋਂ ਇਲਾਵਾ ਮੇਰੀ ਬੇਤਹਾਸ਼ਾ ਕੁੱਟਮਾਰ ਕਰਕੇ ਮੇਰੇ ਗੁੱਝੀਆਂ ਸੱਟਾਂ ਮਾਰੀਆਂ | ਮੰਗਲ ਸਿੰਘ ਨੇ ਦੱਸਿਆ ਕਿ ਇਹਨਾਂ ਨੇ ਮੇਰੀ ਗਰਭਵਤੀ ਪਤਨੀ ਦੇ ਨਾਲ ਵੀ ਹੱਥੋਂਪਾਈ ਕੀਤੀ, ਉਸ ਦੇ ਕੱਪੜੇ ਪਾੜ ਦਿੱਤੇ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ | ਮੰਗਲ ਸਿੰਘ ਨੇ ਇਸ ਘਟਨਾ ਦੀ ਲਿਖਤੀ ਸੂਚਨਾ ਥਾਣਾ ਸਦਰ ਜ਼ੀਰਾ ਵਿਖੇ ਦੇ ਦਿੱਤੀ ਹੈ |
ਪਿਛਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਖ਼ਰੀਦ ਪ੍ਰਕਿਰਿਆ ਮੁਕੰਮਲ- ਡਿਪਟੀ ਕਮਿਸ਼ਨਰ ਅਗਲੀ ਖ਼ਬਰ ਡੀ.ਏ.ਵੀ. ਸਕੂਲ ਵਿਖੇ ਕੌਮੀ ਤਕਨਾਲੋਜੀ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।