01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸਵਿਫ਼ਟ ਕਾਰ ਸਵਾਰ ਦੋ ਮੁਲਜ਼ਮ 80 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ

ਅਜੀਤ ਡੈਸਕ 12-05-2026

ਗੁਰੂਹਰਸਹਾਏ, 11 ਮਈ (ਕਪਿਲ ਕੰਧਾਰੀ/ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਪੁਲਿਸ ਨੇ ਨਾਕਾਬੰਦੀ ਦੌਰਾਨ ਸਵਿਫ਼ਟ ਕਾਰ ਸਵਾਰ ਦੋ ਮੁਲਜ਼ਮਾਂ ਨੂੰ 80 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਪੈੱ੍ਰਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਗੁਰੂਹਰਸਹਾਏ ਤਜਿੰਦਰ ਪਾਲ ਸਿੰਘ ਅਤੇ ਥਾਣਾ ਮੁਖੀ ਜਗਦੀਪ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਮਹੇਸ਼ ਸਿੰਘ ਪੁਲਿਸ ਪਾਰਟੀ ਸਮੇਤ ਪੁਲ ਸੂਆ ਕੱਸੀ ਗੁੱਦੜ ਢੰਡੀ ਰੋਡ ਬਸਤੀ ਨਾਨਕਪੁਰਾ ਵਿਖੇ ਨਾਕਾਬੰਦੀ ਕਰ ਰਹੇ ਸਨ | ਇਸ ਦੌਰਾਨ ਪਿੰਡ ਲਾਲਚੀਆਂ ਪਾਸੋਂ ਇਕ ਸਵਿਫ਼ਟ ਵੀ.ਡੀ.ਆਈ ਕਾਰ ਆਉਂਦੀ ਦਿਖਾਈ ਦਿੱਤੀ | ਪੁਲਿਸ ਵੱਲੋਂ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਅਤੇ ਤਲਾਸ਼ੀ ਲੈਣ 'ਤੇ ਕਾਰ 'ਚੋਂ ਚਾਰ ਗੱਟੇ ਭੁੱਕੀ ਚੂਰਾ ਪੋਸਤ ਬਰਾਮਦ ਹੋਏੇ | ਜਿਨ੍ਹਾਂ ਦਾ ਕੁੱਲ ਵਜ਼ਨ 80 ਕਿੱਲੋ ਨਿਕਲਿਆ | ਪੁਲਿਸ ਪੁੱਛਗਿੱਛ ਦੌਰਾਨ ਇਕ ਮੁਲਜ਼ਮ ਨੇ ਆਪਣਾ ਨਾਂਅ ਜੋਰਾ ਸਿੰਘ ਪੁੱਤਰ ਜੋਤਾ ਸਿੰਘ ਵਾਸੀ ਪਿੰਡ ਤਲਵੰਡੀ ਮੋਤਾ ਸਿੰਘ, ਥਾਣਾ ਸਦਰ ਪੱਟੀ ਦੱਸਿਆ, ਜਦਕਿ ਦੂਜੇ ਨੇ ਆਪਣਾ ਨਾਮ ਬੂਟਾ ਸਿੰਘ ਪੁੱਤਰ ਬਗ਼ੀਚਾ ਸਿੰਘ ਵਾਸੀ ਪਿੰਡ ਤਲਵੰਡੀ ਸੋਭਾ ਸਿੰਘ, ਥਾਣਾ ਸਦਰ ਪੱਟੀ, ਜ਼ਿਲ੍ਹਾ ਤਰਨਤਾਰਨ ਦੱਸਿਆ | ਡੀ.ਐਸ.ਪੀ ਤਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

ਪਿਛਲੀ ਖ਼ਬਰ ਹੈਰੋਇਨ ਸਮੇਤ 2 ਕਾਬੂ ਅਗਲੀ ਖ਼ਬਰ ਵਿਸ਼ਵਜੀਤ ਸਿੰਘ ਸਿੱਧੂ ਹੋਣਗੇ ਫ਼ਿਰੋਜ਼ਪੁਰ ਦੇ ਸਕੱਤਰ ਆਰ.ਟੀ.ਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।