ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ)-ਥਾਣਾ ਖੂਈਆਂ ਸਰਵਰ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਪਿੰਡ ਜੰਡਵਾਲਾ ਮੀਰਾਸਾਂਗਲਾ ਦੇ ਏਰੀਏ ਵਿਚ ਗਸ਼ਤ ਦੌਰਾਨ ਮੋਟਰਸਾਈਕਲ ਸਵਾਰ ਵਿਕਰਾਂਤ ਉਰਫ਼ ਜੂਲੀ ਪੁੱਤਰ ਕਿ੍ਸ਼ਨ ਲਾਲ ਅਤੇ ਰਾਜੂ ਪੁੱਤਰ ਕੇਸਰ ਰਾਮ ਵਾਸੀਆਨ ਕਾਲੀਆ ਸ੍ਰੀ ਗੰਗਾਨਗਰ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 2.50 ਗਰਾਮ ਹੈਰੋਇਨ ਬਰਾਮਦ ਕੀਤੀ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |