01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਵਾੜਾ ਵਰਿਆਮ ਸਿੰਘ ਵਾਲਾ ਤੋਂ ਜੋਈਆਂਵਾਲਾ ਸੜਕ ਦੇ ਨਵੀਨੀਕਰਨ ਦਾ ਵਿਧਾਇਕ ਨਰੇਸ਼ ਕਟਾਰੀਆ ਨੇ ਕੀਤਾ ਉਦਘਾਟਨ

ਅਜੀਤ ਡੈਸਕ 12-05-2026
ਜ਼ੀਰਾ, 11 ਮਈ (ਰਜਨੀਸ਼ ਕਥੂਰੀਆ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਮੰਡੀ ਬੋਰਡ ਵਲੋਂ ਪੰਜਾਬ ਵਿਚ ਵਿਛਾਏ ਜਾ ਰਹੇ ਸੜਕਾਂ ਦੇ ਜਾਲ ਦੀ ਲੜੀ ਦੇ ਤਹਿਤ 29.73 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਵਾੜਾ ਵਰਿਆਮ ਸਿੰਘ ਵਾਲਾ ਤੋਂ ਜੋਈਆਂਵਾਲਾ ਤੱਕ 1.75 ਕਿੱਲੋਮੀਟਰ ਸੜਕ ਦੇ ਕੀਤੇ ਗਏ ਨਵੀਨੀਕਰਨ ਦਾ ਉਦਘਾਟਨ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਨੇ ਕੀਤਾ | ਇਸ ਮੌਕੇ ਉਨ੍ਹਾਂ ਨਾਲ ਇਕਬਾਲ ਸਿੰਘ ਢਿੱਲੋਂ ਚੇਅਰਮੈਨ ਮਾਰਕੀਟ ਕਮੇਟੀ ਜ਼ੀਰਾ, ਸਰਪੰਚ ਜੁਗਰਾਜ ਸਿੰਘ, ਕੁਲਬੀਰ ਸਿੰਘ ਜੇ.ਈ.ਪੰਜਾਬ ਮੰਡੀ ਬੋਰਡ ਜ਼ੀਰਾ, ਸੁਖਦੇਵ ਸਿੰਘ ਮਣਕਿਆਂ ਵਾਲੀ, ਸਤਨਾਮ ਸਿੰਘ ਵਿਰਕਾਂ ਵਾਲੀ, ਨਿਰਵੈਰ ਸਿੰਘ ਹੋਲਾਂਵਾਲੀ, ਬਰਜਿੰਦਰ ਸਿੰਘ ਖੋਸਾ ਦਲ ਸਿੰਘ, ਤਜਿੰਦਰ ਸਿੰਘ ਮਰੂੜ, ਚਾਨਣ ਸਿੰਘ ਸ਼ੂਸ਼ਕ ਅਤੇ ਬਲਜੀਤ ਸਿੰਘ ਕੋਠੇ ਆਦਿ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ | ਇਸ ਦੌਰਾਨ ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਸਾਲ ਸ਼ਹਿਰਾਂ ਅਤੇ ਪਿੰਡਾਂ ਵਿਚ ਜੰਗੀ ਪੱਧਰ 'ਤੇ ਵਿਕਾਸ ਦੇ ਕੰਮ ਕਰਵਾ ਕੇ ਵਿਕਾਸ ਵਰੇ੍ਹ ਵਜੋਂ ਮਨਾ ਰਹੀ ਹੈ | ਉਹਨਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਵਿਚ ਨਵੀਆਂ ਸੜਕਾਂ ਦੇ ਜਾਲ ਵਿਛਾਏ ਜਾ ਰਹੇ ਹਨ | ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਖੇਡ ਗਰਾਊਾਡ ਬਣਾਏ ਜਾ ਰਹੇ ਹਨ | ਵਿਧਾਇਕ ਨਰੇਸ਼ ਕਟਾਰੀਆ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਕੀਤੇ ਗਏ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ | ਉਹਨਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਦੇ ਤਹਿਤ ਅÏਰਤਾਂ ਨੂੰ ਸਮਾਜਿਕ ਸੁਰੱਖਿਆ ਦੇ ਤੌਰ 'ਤੇ 1000 ਪ੍ਰਤੀ ਮਹੀਨਾ ਸਕੀਮ ਦੇ ਵੀ ਫਾਰਮ ਭਰੇ ਜਾ ਰਹੇ ਹਨ ਅਤੇ ਜਲਦੀ ਹੀ ਇਹ ਰਾਸ਼ੀ ਵੀ ਉਨ੍ਹਾਂ ਦੇ ਖਾਤਿਆਂ ਵਿੱਚ ਆਉਣੀ ਸ਼ੁਰੂ ਹੋ ਜਾਵੇਗੀ | ਉਹਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਬੇਅਦਬੀਆਂ ਖ਼ਿਲਾਫ਼ ਪਾਸ ਕੀਤੇ ਗਏ ਕਾਨੂੰਨ ਤੋਂ ਸਮੁੱਚੇ ਪੰਜਾਬ ਦੇ ਹਰ ਵਰਗ ਦੇ ਲੋਕ ਖ਼ੁਸ਼ ਹਨ | ਜਿਸ ਕਰਕੇ ਅਗਲੇ ਸਾਲ ਪੰਜਾਬ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੁਬਾਰਾ ਸਰਕਾਰ ਬਣਾਉਣ ਵਿਚ ਸਫਲ ਹੋਵੇਗੀ |
ਪਿਛਲੀ ਖ਼ਬਰ ਨਗਰ ਕੌਂਸਲ 'ਚ ਸਫ਼ਾਈ ਸੇਵਕਾਂ ਦਾ ਧਰਨਾ 6ਵੇਂ ਦਿਨ 'ਚ ਸ਼ਾਮਿਲ ਅਗਲੀ ਖ਼ਬਰ ਲੱਖ ਦਾਤਾ ਪੀਰ ਸਖੀ ਸੁਲਤਾਨ ਦੀ ਦਰਗਾਹ 'ਤੇ ਕਰਵਾਇਆ ਵਿਸ਼ਾਲ ਮੇਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।