02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਕੋਆਪੇ੍ਰਟਿਵ ਬੈਂਕ ਮੁੱਦਕੀ ਮੂਹਰੇ ਧਰਨਾ

ਅਜੀਤ ਡੈਸਕ 12-05-2026
ਮੁੱਦਕੀ, 11 ਮਈ (ਭਾਰਤ ਭੂਸ਼ਨ ਅਗਰਵਾਲ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਰਾਹੀਂ ਦਿੱਤੇ ਜਾਂਦੇ ਕਰਜ਼ੇ ਦੀ ਲਿਮਟ ਵਧਾਉਣ ਉਪਰੰਤ ਮੁੜ ਤੋਂ ਘਟਾਉਣ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅਤੇ ਭਾਰਤੀ ਕਿਸਾਨ ਯੂਨੀਅਨ ਬ੍ਰਹਮ ਕੇ ਇਕਾਈ ਮੁੱਦਕੀ ਵਲੋਂ ਕੋਆਪੇ੍ਰਟਿਵ ਬੈਂਕ ਮੁੱਦਕੀ ਅੱਗੇ ਧਰਨਾ ਦਿੱਤਾ ਗਿਆ | ਇਸ ਦੌਰਾਨ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਇਹ ਕਰਜ਼ਾ ਲਿਮਟ ਘਟਾਉਣ ਦਾ ਫ਼ੈਸਲਾ ਵਾਪਸ ਨਾ ਲਿਆ ਤਾਂ ਪੰਜਾਬ ਭਰ ਦੇ ਕਿਸਾਨ ਸੂਬਾ ਸਰਕਾਰ ਖ਼ਿਲਾਫ਼ ਜੇਹਾਦ ਵਿੱਢਣ ਲਈ ਮਜਬੂਰ ਹੋਣਗੇ | ਧਰਨੇ 'ਚ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਮੌਸਮ ਦੇ ਵਿਗੜੇ ਮਿਜ਼ਾਜ, ਫ਼ਸਲਾਂ ਨੂੰ ਪਈ ਬਿਮਾਰੀ ਅਤੇ ਹੋਰ ਕਾਰਨਾਂ ਕਰਕੇ ਲਗਾਤਾਰ ਤਿੰਨ ਛਿਮਾਹੀ ਫ਼ਸਲਾਂ ਦਾ ਨੁਕਸਾਨ ਹੋਣ ਕਰਕੇ ਕਿਸਾਨਾਂ ਨੂੰ ਭਾਰੀ ਆਰਥਿਕ ਅਤੇ ਮਾਨਸਿਕ ਸੱਟ ਵੱਜੀ ਹੈ | 'ਆਪ' ਸਰਕਾਰ ਵਲੋਂ ਸਹਿਕਾਰੀ ਬੈਂਕਾਂ ਰਾਹੀਂ ਕਿਸਾਨਾਂ ਮਿਲਦੇ 25000 ਰੁਪਏ ਪ੍ਰਤੀ ਏਕੜ ਕਰਜ਼ੇ ਨੂੰ ਵਧਾ ਕੇ 39000 ਰੁਪਏ ਕਰ ਦਿੱਤਾ ਗਿਆ ਸੀ, ਪਰ ਪਤਾ ਨਹੀਂ ਕਿਹੜੀ ਮਜਬੂਰੀ 'ਚ ਸਰਕਾਰ ਨੇ ਯੂ-ਟਰਨ ਮਾਰਦਿਆਂ ਇਹ ਫ਼ੈਸਲਾ ਵਾਪਸ ਲੈਂਦਿਆਂ ਮੁੜ ਤੋਂ ਕਰਜ਼ੇ ਦੀ ਲਿਮਟ 25000 'ਤੇ ਹੀ ਲਿਆਂਦੀ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਕਰਜ਼ੇ ਦੀ ਹੱਦਬੰਦੀ ਵਧਾਉਣ ਵਾਲੇ ਫ਼ੈਸਲੇ ਨੂੰ ਬਹਾਲ ਕਰੇ | ਕਿਸਾਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਨੂੰ 15 ਮਈ ਤੱਕ ਅਲਟੀਮੇਟਮ ਦਿੱਤਾ ਗਿਆ ਹੈ, ਜੇਕਰ ਫ਼ੈਸਲਾ ਵਾਪਸ ਨਾ ਲਿਆ ਗਿਆ ਤਾਂ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਸੜਕਾਂ 'ਤੇ ਉੱਤਰਨ ਲਈ ਮਜਬੂਰ ਹੋਣਗੀਆਂ | ਇਸ ਮੌਕੇ ਕਿਸਾਨ ਆਗੂਆਂ ਵਲੋਂ ਕੋਆਪ੍ਰੇਟਿਵ ਬੈਂਕ ਦੇ ਮੈਨੇਜਰ ਅਜਮੇਰ ਸਿੰਘ ਨੂੰ ਮੰਗ ਪੱਤਰ ਵੀ ਦਿੱਤਾ ਗਿਆ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਕਾਈ ਮੁੱਦਕੀ ਦੇ ਪ੍ਰਧਾਨ ਗੁਰਜੰਟ ਸਿੰਘ ਬਰਾੜ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਇਕਾਈ ਪ੍ਰਧਾਨ ਜੋਗਿੰਦਰ ਸਿੰਘ ਸੰਧੂ ਛਿੰਦਾ, ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਇਕਾਈ ਪ੍ਰਧਾਨ ਗੁਰਬਾਜ਼ ਸਿੰਘ, ਗੁਰਮੇਲ ਸਿੰਘ, ਗੁਰਸੇਵਕ ਸਿੰਘ, ਸਤਵੰਤ ਸਿੰਘ, ਜੱਜਬੀਰ ਸਿੰਘ, ਛਿੰਦਰ ਸਿੰਘ, ਮੋਹਿੰਦਰ ਸਿੰਘ, ਲਖਵੀਰ ਸਿੰਘ ਸਕੱਤਰ ਮੁੱਦਕੀ, ਸੁਖਵਿੰਦਰ ਸਿੰਘ, ਬਲਜਿੰਦਰ ਸਿੰਘ, ਸੁਖਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਮਹਿੰਦਰ ਸਿੰਘ ਸਿੱਧੂ, ਸੁਖਵਿੰਦਰ ਪਾਲ ਸ਼ਰਮਾ, ਕਾਜੂ ਸੁਨਿਆਰਾ, ਬਲਵਿੰਦਰ ਸਿੰਘ ਬਰਾੜ ਸਾਬਕਾ ਐਮ.ਸੀ., ਗੁਲਜ਼ਾਰ ਸਿੰਘ ਕਬਰ ਵੱਛਾ, ਜੋਗਿੰਦਰ ਸਿੰਘ ਭੰਬਾ, ਜਤਿੰਦਰ ਕੁਮਾਰ, ਬਖਸ਼ੀਸ਼ ਸਿੰਘ, ਹਰਦਿਆਲ ਸਿੰਘ, ਗੁਰਨਾਮ ਸਿੰਘ, ਨਛੱਤਰ ਸਿੰਘ, ਬਲਵਿੰਦਰ ਸਿੰਘ, ਪਿ੍ਤਪਾਲ ਸਿੰਘ, ਅਵਤਾਰ ਸਿੰਘ, ਮੋਹਰ ਸਿੰਘ ਸਕੱਤਰ ਗਿੱਲ ਆਦਿ ਕਿਸਾਨ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ ਅਗਲੀ ਖ਼ਬਰ ਫਿਰੋਜ਼ਪੁਰ ਮੰਡਲ ਨੂੰ ਐੱਸ.ਐੱਲ.ਆਰ. ਲੀਜ਼ਿੰਗ ਤੋਂ ਮਿਲਣਗੇ 7.26 ਕਰੋੜ ਰੁਪਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।