17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਫੈਡਰੇਸ਼ਨ ਦੇ ਨਾਂਅ 'ਤੇ ਲੋਕਾਂ ਨੂੰ ਠੱਗਣ ਵਾਲੇ ਬਖ਼ਸ਼ੇ ਨਹੀਂ ਜਾਣਗੇ-ਫੈਡਰੇਸ਼ਨ ਮਹਿਤਾ <br/>

ਕੌਮੀ ਸੀਨੀਅਰ ਮੀਤ ਪ੍ਰਧਾਨ ਭਾਈ ਜਸਪਾਲ ਸਿੰਘ ਅਤੇ ਸੁਖਦੇਵ ਸਿੰਘ ਲਾਡਾ | <br/> 13-05-2026
ਫਿਰੋਜ਼ਪੁਰ, 12 ਮਈ (ਸੁਖਵਿੰਦਰ ਸਿੰਘ)-ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦਾ ਸ਼ਾਨਾਮੱਤੀ ਇਤਿਹਾਸ ਹੈ ਅਤੇ ਇਸ ਜਥੇਬੰਦੀ ਨੇ ਕਈ ਫ਼ਿਲਾਸਫ਼ਰ ਵਿਦਵਾਨ ਅਤੇ ਰਾਜਨੀਤਿਕ ਆਗੂ ਪੈਦਾ ਕਰਨ ਦੇ ਨਾਲ-ਨਾਲ ਧਰਮ ਦੀ ਖ਼ਾਤਰ ਅਨੇਕਾਂ ਕੁਰਬਾਨੀਆਂ ਅਤੇ ਸ਼ਹਾਦਤਾਂ ਵੀ ਦਿੱਤੀਆਂ ਹਨ | ਜਿਸ ਕਰਕੇ ਸਮਾਜ ਅਤੇ ਪੰਥ ਵਿਚ ਇਸ ਦਾ ਪੂਰਾ ਸਤਿਕਾਰ ਹੈ ਪਰ ਕੁਝ ਅਖੌਤੀ ਫੈਡਰੇਸ਼ਨ ਇਸ ਵਿਚ ਘੁਸਪੈਠ ਕਰਕੇ ਇਸ ਦੇ ਸ਼ਾਨਾਮੱਤੀ ਇਤਿਹਾਸ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੇ ਹਨ ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਫੈਡਰੇਸ਼ਨ ਮਹਿਤਾ ਦੇ ਕੌਮੀ ਮੀਤ ਪ੍ਰਧਾਨ ਭਾਈ ਸੁਖਦੇਵ ਸਿੰਘ ਲਾਡਾ ਨੇ ਕਰਦਿਆਂ ਕਿਹਾ ਕਿ ਫੈਡਰੇਸ਼ਨ ਵਿਚ ਘੁਸਪੈਠ ਕਰ ਚੁੱਕੇ ਕੁਝ ਵਰਕਰਾਂ ਵਲੋਂ ਲੋਕਾਂ ਕੋਲੋਂ ਕੰਮ ਕਰਾਉਣ ਬਦਲੇ ਮੋਟੀਆਂ ਰਕਮਾਂ ਵਸੂਲੀਆਂ ਜਾ ਰਹੀਆਂ ਹਨ ਅਤੇ ਕੰਮ ਨਾ ਹੋਣ ਦੀ ਸੂਰਤ ਵਿਚ ਜਦ ਉਹ ਪੀੜਤ ਲੋਕ ਪੈਸੇ ਵਾਪਸ ਕਰਨ ਦੀ ਮੰਗ ਕਰਦੇ ਹਨ ਤਾਂ ਉਨ੍ਹਾਂ ਨੂੰ ਫੈਡਰੇਸ਼ਨ ਦੇ ਨਾਂ 'ਤੇ ਧਮਕੀਆਂ ਦਿੱਤੀਆਂ ਜਾਂਦੀਆਂ ਹਨ ਅਤੇ ਪੈਸੇ ਵਾਪਸ ਵੀ ਨਹੀਂ ਕੀਤੇ ਜਾਂਦੇ | ਸੁਖਦੇਵ ਸਿੰਘ ਲਾਡਾਂ ਨੇ ਅਜਿਹੇ ਅਖੌਤੀ ਆਗੂਆਂ ਨੂੰ ਸਪਸ਼ਟ ਕੀਤਾ ਕਿ ਉਹ ਅਜਿਹੇ ਕੰਮ ਕਰਕੇ ਫੈਡਰੇਸ਼ਨ ਦੇ ਸ਼ਾਨਾਮੱਤੀ ਇਤਿਹਾਸ ਨੂੰ ਵਿਗਾੜਨ ਦੀ ਕੋਸ਼ਿਸ਼ ਨਾ ਕਰਨ ਨਹੀਂ ਤਾਂ ਉਨ੍ਹਾਂ ਨੂੰ ਸਿੱਖੀ ਰਵਾਇਤਾਂ ਮੁਤਾਬਿਕ ਸਜ਼ਾ ਦਿੱਤੀ ਜਾਵੇਗੀ |

ਪਿਛਲੀ ਖ਼ਬਰ ਨਗਰ ਕੌੌਂਸਲ ਦੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਲਈ ਗੂੰਜੀ ਆਵਾਜ਼, ਧਰਨੇ ਨੂੰ ਮਿਲਿਆ ਪਿੰਕੀ ਦਾ ਸਮਰਥਨ <br/> ਅਗਲੀ ਖ਼ਬਰ 13-05-26

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।