17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਗਰ ਕੌੌਂਸਲ ਦੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਲਈ ਗੂੰਜੀ ਆਵਾਜ਼, ਧਰਨੇ ਨੂੰ ਮਿਲਿਆ ਪਿੰਕੀ ਦਾ ਸਮਰਥਨ <br/>

ਸਫ਼ਾਈ ਸੇਵਕਾਂ ਦੇ ਧਰਨੇ ਨੂੰ ਸਮਰਥਨ ਦਿੰਦੇ ਹੋਏ ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਅਤੇ ਕਾਂਗਰਸੀ ਆਗੂ | ਅਜੀਤ ਤਸਵੀਰ <br/> 13-05-2026
ਫਿਰੋਜ਼ਪੁਰ, 12 ਮਈ (ਸੁਖਵਿੰਦਰ ਸਿੰਘ)-ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਫਿਰੋਜ਼ਪੁਰ ਦੇ ਬਾਹਰ ਧਰਨੇ 'ਤੇ ਬੈਠੇ ਸਫ਼ਾਈ ਸੇਵਕਾਂ ਦੇ ਸੰਘਰਸ਼ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਿਸ਼ੇਸ਼ ਤੌਰ 'ਤੇ ਪ੍ਰਦਰਸ਼ਨਕਾਰੀਆਂ ਵਿਚ ਪਹੁੰਚੇ | ਇਸ ਦੌਰਾਨ ਉਨ੍ਹਾਂ ਨੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੀਆਂ ਮੰਗਾਂ ਦਾ ਡਟ ਕੇ ਸਮਰਥਨ ਕੀਤਾ | ਧਰਨੇ ਦੌਰਾਨ ਸਫ਼ਾਈ ਸੇਵਕਾਂ ਵਲੋਂ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਕੱਚੇ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਅਤੇ ਕਾਫ਼ੀ ਸਮੇਂ ਤੋਂ ਰੁਕੇ ਹੋਏ ਵੇਤਨ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਸ਼ਾਮਲ ਸੀ, ਤਾਂ ਜੋ ਕਰਮਚਾਰੀਆਂ ਦੇ ਪਰਿਵਾਰਾਂ ਦਾ ਗੁਜ਼ਾਰਾ ਚੱਲ ਸਕੇ | ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਸਫ਼ਾਈ ਸੇਵਕ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਲਈ ਦਿਨ-ਰਾਤ ਮਿਹਨਤ ਕਰਦੇ ਹਨ, ਪਰ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ ਉਨ੍ਹਾਂ ਦਾ ਕਾਨੂੰਨੀ ਹੱਕ ਹੈ ਅਤੇ ਰੁਕੇ ਹੋਏ ਵੇਤਨ ਨਾ ਦੇਣਾ ਕਰਮਚਾਰੀਆਂ ਨਾਲ ਵੱਡਾ ਅਨਿਆਇ ਹੈ | ਪਿੰਕੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਮਾਪਦੰਡਾਂ ਮੁਤਾਬਿਕ ਹੀ ਫਿਰੋਜ਼ਪੁਰ ਨਗਰ ਕੌਂਸਲ ਦੇ ਆਊਟ ਸੋਰਸ ਸਫ਼ਾਈ ਕਰਮਚਾਰੀਆਂ ਨੂੰ ਵੇਤਨ ਦਿੱਤਾ ਜਾਣਾ ਚਾਹੀਦਾ ਹੈ, ਕਿਉਂਕਿ 10 ਤੋਂ 12 ਹਜ਼ਾਰ ਰੁਪਏ ਵਿਚ ਪਰਿਵਾਰ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੈ | ਉਨ੍ਹਾਂ ਨੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੂੰ ਦੇਖ ਕੇ ਭਾਵੁਕ ਹੁੰਦਿਆਂ ਕਿਹਾ ਕਿ ਕਾਂਗਰਸ ਸਰਕਾਰ ਹੀ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਅਤੇ ਸਭ ਦੇ ਭਲੇ ਦੀ ਗੱਲ ਕਰਦੀ ਹੈ | ਇਸ ਮੌਕੇ ਸਾਬਕਾ ਨਗਰ ਕੌਂਸਲ ਪ੍ਰਧਾਨ ਰੋਹਿਤ ਉਰਫ਼ ਰਿੰਕੂ ਗਰੋਵਰ, ਯਾਕੂਬ ਭੱਟੀ, ਕਾਂਗਰਸ ਮੀਡੀਆ ਜ਼ਿਲ੍ਹਾ ਪ੍ਰਧਾਨ ਮਾਣਿਕ ਸੋਈ, ਸ਼ਹਿਰੀ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਅਟਾਰੀ, ਅਨਿਲ ਸ਼ਰਮਾ ਅਤੇ ਐਡਵੋਕੇਟ ਰਜਨੀਸ਼ ਸੋਢੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਜ਼ੀਰਾ ਦੇ ਵਿਅਕਤੀ ਨੂੰ ਆਈ 50 ਲੱਖ ਰੁਪਏ ਫਿਰੌਤੀ ਦੇਣ ਦੀ ਕਾਲ <br/> ਅਗਲੀ ਖ਼ਬਰ ਫੈਡਰੇਸ਼ਨ ਦੇ ਨਾਂਅ 'ਤੇ ਲੋਕਾਂ ਨੂੰ ਠੱਗਣ ਵਾਲੇ ਬਖ਼ਸ਼ੇ ਨਹੀਂ ਜਾਣਗੇ-ਫੈਡਰੇਸ਼ਨ ਮਹਿਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।