17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

50 ਗਰਾਮ ਹੈਰੋਇਨ ਸਮੇਤ ਇਕ ਕਾਬੂ

ਅਜੀਤ ਡੈਸਕ 13-05-2026

ਜ਼ੀਰਾ, 12 ਮਈ (ਰਜਨੀਸ਼ ਕਥੂਰੀਆ)-ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਥਾਣਾ ਸਿਟੀ ਜ਼ੀਰਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਲਖਵੀਰ ਸਿੰਘ ਸਾਥੀ ਕਰਮਚਾਰੀਆਂ ਸਮੇਤ ਸ਼ੱਕੀ ਪੁਰਸ਼ਾਂ ਦੀ ਤਲਾਸ਼ ਵਿਚ ਗਸ਼ਤ 'ਤੇ ਸਨ ਤਾਂ ਇਸ ਦੌਰਾਨ ਸ਼ਾਹ ਵਾਲਾ ਰੋਡ ਜ਼ੀਰਾ ਹੋਟ ਸਪੌਟ ਇਲਾਕੇ ਵਿਚ ਦੋਸ਼ੀ ਅਨਮੋਲ ਕੁਮਾਰ ਸਰਨਾ ਪੁੱਤਰ ਸੁਖਚੈਨ ਸਿੰਘ ਵਾਸੀ ਘੋੜ ਮੁਹੱਲਾ ਜ਼ੀਰਾ ਨੂੰ ਕਾਬੂ ਕਰਕੇ ਸ਼ੱਕ ਦੇ ਆਧਾਰ ਤੇ ਉਸ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ | ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਦੋਸ਼ੀ ਅਨਮੋਲ ਕੁਮਾਰ ਸਰਨਾ ਨੂੰ ਗਿ੍ਫਤਾਰ ਕਰਕੇ ਉਸ ਦੇ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਮੁਕੱਦਮਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਲਈ ਰਿਟਰਨਿੰਗ ਅਫ਼ਸਰ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ-ਡੀ. ਸੀ <br/> ਅਗਲੀ ਖ਼ਬਰ ਜ਼ੀਰਾ ਦੇ ਵਿਅਕਤੀ ਨੂੰ ਆਈ 50 ਲੱਖ ਰੁਪਏ ਫਿਰੌਤੀ ਦੇਣ ਦੀ ਕਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।