17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਗਰ ਕੌਂਸਲ ਚੋਣਾਂ ਲਈ ਰਿਟਰਨਿੰਗ ਅਫ਼ਸਰ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ-ਡੀ. ਸੀ <br/>

ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ | <br/> 13-05-2026
ਫ਼ਿਰੋਜ਼ਪੁਰ, 12 ਮਈ(ਸੁਖਵਿੰਦਰ ਸਿੰਘ)-ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਅਧੀਨ ਆਉਂਦੀਆਂ ਫ਼ਿਰੋਜ਼ਪੁਰ, ਜ਼ੀਰਾ, ਤਲਵੰਡੀ, ਮੁੱਦਕੀ ਨਗਰ ਕੌਂਸਲ/ਪੰਚਾਇਤ ਦੀਆਂ ਚੋਣਾਂ 26 ਮਈ ਨੂੰ ਕਰਵਾਈਆਂ ਜਾਣਗੀਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦੀਪ ਸ਼ਿਖਾ ਸ਼ਰਮਾ ਨੇ ਦੱਸਿਆ ਕਿ ਚੋਣਾਂ ਨੂੰ ਸੁਚੱਜੇ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜ ਚੋਣ ਕਮਿਸ਼ਨ ਪੰਜਾਬ ਚੰਡੀਗੜ੍ਹ ਵੱਲੋਂ ਰਿਟਰਨਿੰਗ ਅਫਸਰ ਅਤੇ ਸਹਾਇਕ ਰਿਟਰਨਿੰਗ ਅਫਸਰ ਨਾਮਜ਼ਦ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਫ਼ਿਰੋਜ਼ਪੁਰ ਲਈ ਅਭਿਸ਼ੇਕ ਸ਼ਰਮਾ ਐਸ.ਡੀ.ਐਮ. ਫ਼ਿਰੋਜ਼ਪੁਰ ਨੂੰ ਰਿਟਰਨਿੰਗ ਅਫਸਰ ਅਤੇ ਪ੍ਰੀਆ ਰਾਣੀ ਨਾਇਬ ਤਹਿਸੀਲਦਾਰ ਫ਼ਿਰੋਜ਼ਪੁਰ ਨੂੰ ਸਹਾਇਕ ਰਿਟਰਨਿੰਗ ਅਫਸਰ ਨਿਯੁਕਤ ਕੀਤਾ ਗਿਆ ਹੈ | ਇਸੇ ਤਰ੍ਹਾਂ ਨਗਰ ਕੌਂਸਲ ਜ਼ੀਰਾ ਲਈ ਐਸ.ਡੀ.ਐਮ. ਜ਼ੀਰਾ ਲਛਮਣ ਸਿੰਘ ਨੂੰ ਰਿਟਰਨਿੰਗ ਅਫਸਰ ਅਤੇ ਵਿਨੋਦ ਕੁਮਾਰ ਨਾਇਬ ਤਹਿਸੀਲਦਾਰ ਜ਼ੀਰਾ ਨੂੰ ਸਹਾਇਕ ਰਿਟਰਨਿੰਗ ਅਫਸਰ ਵਜੋਂ ਨਿਯੁਕਤ ਕੀਤਾ ਗਿਆ ਹੈ | ਨਗਰ ਕੌਂਸਲ ਤਲਵੰਡੀ ਭਾਈ ਲਈ ਨਵਦੀਪ ਸਿੰਗਲਾ ਐਕਸੀਅਨ ਪੀ.ਡਬਲਿਊ.ਡੀ.ਨੂੰ ਰਿਟਰਨਿੰਗ ਅਫਸਰ ਅਤੇ ਨਰਿੰਦਰ ਮੋਹਨ ਕੱਕੜ ਐਸ.ਡੀ.ਓ.ਪੀ.ਡਬਲਿਊ.ਡੀ. ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ | ਨਗਰ ਪੰਚਾਇਤ ਮੁੱਦਕੀ ਲਈ ਜੋਨੀ ਖੰਨਾ ਐਕਸੀਅਨ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਨੂੰ ਰਿਟਰਨਿੰਗ ਅਫ਼ਸਰ ਅਤੇ ਪਰਮਪਾਲ ਸਿੰਘ ਨਾਇਬ ਤਹਿਸੀਲਦਾਰ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ | ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ 13 ਮਈ ਤੋਂ 16 ਮਈ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ, 18 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ, 19 ਮਈ ਨੂੰ ਉਮੀਦਵਾਰ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ ਤੇ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ ਅਤੇ 29 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ |

ਪਿਛਲੀ ਖ਼ਬਰ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਨੇ ਊਧਮ ਸਿੰਘ ਚੌਂਕ ਅਤੇ ਨਗਰ ਕੌਂਸਲ ਦਫ਼ਤਰ ਬਾਹਰ ਸੁੱਟਿਆ ਕੂੜਾ ਅਗਲੀ ਖ਼ਬਰ 50 ਗਰਾਮ ਹੈਰੋਇਨ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।