17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਨੇ ਊਧਮ ਸਿੰਘ ਚੌਂਕ ਅਤੇ ਨਗਰ ਕੌਂਸਲ ਦਫ਼ਤਰ ਬਾਹਰ ਸੁੱਟਿਆ ਕੂੜਾ

ਸਫ਼ਾਈ ਸੇਵਕਾਂ ਵਲੋਂ ਸ਼ਹਿਰ ਦੇ ਊਧਮ ਸਿੰਘ ਚੌਂਕ ਅਤੇ ਨਗਰ ਕੌਂਸਲ ਬਾਹਰ ਸੁੱਟਿਆ ਕੂੜੇ ਦੀਆਂ ਤਸਵੀਰ, ਨਗਰ ਕੌਂਸਲ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕ ਕਰਮਚਾਰੀਆਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਅਤੇ ਐੱਸ.ਡੀ.ਐੱਮ ਅਭਿਸ਼ੇਕ ਸ਼ਰਮਾ ਗੱਲਬਾਤ ਕਰਨ ਸਮੇਂ | ਤਸਵੀਰਾਂ-ਰਾਕੇਸ਼ ਚਾਵਲਾ <br/> 13-05-2026
ਫ਼ਿਰੋਜ਼ਪੁਰ, 12 ਮਈ (ਰਾਕੇਸ਼ ਚਾਵਲਾ)-ਨਗਰ ਕੌਂਸਲ ਫ਼ਿਰੋਜ਼ਪੁਰ ਵਿਚ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫ਼ਾਈ ਸੇਵਕਾਂ ਦਾ ਸਬਰ ਟੁੱਟ ਗਿਆ ਹੈ | ਗ਼ੁੱਸੇ ਵਿਚ ਆਏ ਸਫ਼ਾਈ ਸੇਵਕਾਂ ਨੇ ਸ਼ਹਿਰ ਦੇ ਊਧਮ ਸਿੰਘ ਚੌਂਕ ਅਤੇ ਨਗਰ ਕੌਂਸਲ ਦਫ਼ਤਰ ਬਾਹਰ ਕੂੜਾ ਸੁੱਟ ਦਿੱਤਾ ਜਿਸ ਦੇ ਚੱਲਦੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ | ਐੱਸ.ਡੀ.ਐੱਮ ਅਭਿਸ਼ੇਕ ਸ਼ਰਮਾ ਨੇ ਨਗਰ ਕੌਂਸਲ ਵਿਚ ਤੁਰੰਤ ਪਹੁੰਚ ਕੇ 7ਵੇਂ ਦਿਨ ਵੀ ਧਰਨਾ ਦੇ ਰਹੇ ਸਫ਼ਾਈ ਸੇਵਕਾਂ ਨੂੰ ਸ਼ਾਂਤ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸੰਭਾਵੀ ਮਦਦ ਦਾ ਭਰੋਸਾ ਦਿੱਤਾ | ਇਸ ਮੌਕੇ 'ਤੇ ਧਰਨਾ ਦੇ ਰਹੇ ਪ੍ਰਧਾਨ ਵਿਕੀ, ਡੈਨੀ, ਅਮਰ ਭੱਟੀ ਨੇ ਮੰਗ ਕੀਤੀ ਕਿ ਠੇਕਾ ਪ੍ਰਣਾਲੀ ਨੂੰ ਖ਼ਤਮ ਕਰਕੇ ਆਊਟ ਸੋਰਸ ਅਤੇ ਕੰਟਰੈਕਟ ਅਧੀਨ ਕੰਮ ਕਰਦੇ ਮਾਲੀ, ਬੇਲਦਾਰ, ਸਫ਼ਾਈ ਸੇਵਕ, ਸੀਵਰਮੈਨ, ਫਾਇਰ ਬਿ੍ਗੇਡ ਮੁਲਾਜ਼ਮ, ਇਲੈਕਟਰੀਸ਼ਨ, ਪੰਪ ਆਪਰੇਟਰ ਅਤੇ ਕਲਰਕ ਆਦਿ ਨੂੰ ਵਿਭਾਗ ਦੇ ਅਧੀਨ ਕਰਕੇ ਰੈਗੂਲਰ ਕੀਤਾ ਜਾਵੇ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ 2023 ਦੀ 10 ਸਾਲਾ ਨੀਤੀ ਰੱਦ ਕਰਕੇ ਤਿੰਨ ਸਾਲ ਦੀ ਸੇਵਾ ਪੂਰੀ ਕਰਨ ਵਾਲੇ ਮੁਲਾਜ਼ਮਾਂ ਨੂੰ ਸਾਰੀਆਂ ਸਹੂਲਤਾਂ ਸਮੇਤ ਪੱਕਾ ਕੀਤਾ ਜਾਵੇ | ਇਸ ਤੋਂ ਇਲਾਵਾ ਬਰਾਬਰ ਕੰਮ ਲਈ ਬਰਾਬਰ ਤਨਖ਼ਾਹ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਅਤੇ ਤਨਖ਼ਾਹਾਂ ਸਮੇਂ ਸਿਰ ਜਾਰੀ ਕਰਨ ਦੀ ਵੀ ਮੰਗ ਕੀਤੀ ਗਈ | ਯੂਨੀਅਨ ਨੇ ਕਿਹਾ ਕਿ ਆਊਟ ਸੋਰਸ ਮੁਲਾਜ਼ਮਾਂ ਨੂੰ ਬਿਨਾ ਸ਼ਰਤ ਵਿਭਾਗ ਅਧੀਨ ਲਿਆਂਦਾ ਜਾਵੇ ਅਤੇ ਪੇ ਕਮਿਸ਼ਨ ਦੇ ਬਕਾਏ ਅਤੇ ਡੀ.ਏ ਦੀਆਂ ਕਿਸ਼ਤਾਂ ਜਲਦ ਜਾਰੀ ਕੀਤੀਆਂ ਜਾਣ | ਸਫ਼ਾਈ ਕਰਮਚਾਰੀਆਂ ਲਈ ਖ਼ਾਸ ਭੱਤਾ 1000 ਰੁਪਏ ਮਹੀਨਾ ਕਰਨ ਅਤੇ ਐਕਸੀਡੈਂਟ ਬੀਮੇ ਦੀ ਰਕਮ 5 ਲੱਖ ਤੋਂ ਵਧਾ ਕੇ 20 ਲੱਖ ਰੁਪਏ ਕਰਨ ਦੀ ਮੰਗ ਵੀ ਰੱਖੀ ਗਈ | ਇਸ ਤੋਂ ਇਲਾਵਾ ਕਰਮਚਾਰੀਆਂ ਲਈ ਈ.ਪੀ.ਐੱਫ ਸਕੀਮ ਲਾਗੂ ਕਰਨ, ਕਿੱਤਾ ਟੈਕਸ ਤੋਂ ਛੂਟ ਦੇਣ ਅਤੇ ਤਰਸ ਆਧਾਰਿਤ ਨੌਕਰੀ ਬਿਨਾ ਸ਼ਰਤ ਮੁਹੱਈਆ ਕਰਵਾਉਣ ਦੀ ਮੰਗ ਵੀ ਕੀਤੀ ਗਈ | ਧਰਨੇ ਦੌਰਾਨ ਡੈਨੀ ਪ੍ਰਧਾਨ, ਰਾਜ ਕੁਮਾਰ, ਰਜੇਸ਼ ਪਾਲਾ, ਪ੍ਰੀਤ ਸੋਨੰੂ, ਰਮਨ ਘਾਰੂ, ਗੁਲਸ਼ਨ ਗਿੱਲ, ਮਹਿੰਦਰ, ਰਾਜ, ਕਾਕੜਾ ਰਾਜਾ, ਅਕਬਰ ਮੋਝਾ, ਸੰਜੇ ਭੱਟੀ, ਰਜੀਤ ਵਾਲਮਿਕ ਭੱਟੀ ਸਮੇਤ ਕਈ ਹੋਰ ਮੈਂਬਰ ਮੌਜੂਦ ਸਨ |

ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਬਣੇ ਕੂੜੇ ਦੇ ਢੇਰ <br/> ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਲਈ ਰਿਟਰਨਿੰਗ ਅਫ਼ਸਰ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ-ਡੀ. ਸੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।