17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਗਰ ਪੰਚਾਇਤ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਸੱਤਵੇਂ ਦਿਨ 'ਚ ਦਾਖ਼ਲ <br/>

ਅਜੀਤ ਡੈਸਕ 13-05-2026
ਮੁੱਦਕੀ, 12 ਮਈ (ਭਾਰਤ ਭੂਸ਼ਨ ਅਗਰਵਾਲ)- ਨਗਰ ਪੰਚਾਇਤ ਮੁੱਦਕੀ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਕੰਮ ਛੋੜ ਹੜਤਾਲ ਅੱਜ ਸੱਤਵੇਂ ਦਿਨ 'ਚ ਦਾਖ਼ਲ ਹੋ ਗਈ | ਧਰਨੇ ਦੌਰਾਨ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਨੇ ਕਿਹਾ ਕਿ ਇਹ ਹੜਤਾਲ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਜਾਂਦਾ | ਸਫ਼ਾਈ ਸੇਵਕਾਂ ਨੇ ਕਿਹਾ ਕਿ ਉਹ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ 'ਤੇ ਸਰਕਾਰ 'ਤੇ ਸਥਾਨਕ ਪ੍ਰਸ਼ਾਸਨ ਵਲੋਂ ਕੋਈ ਸਕਾਰਾਤਮਿਕ ਭਰੋਸਾ ਨਾ ਮਿਲਣ ਕਾਰਨ ਹੜਤਾਲ ਖ਼ਤਮ ਕਰਨ ਦਾ ਫ਼ਿਲਹਾਲ ਕੋਈ ਫ਼ੈਸਲਾ ਨਹੀਂ ਕੀਤਾ ਗਿਆ | ਓਧਰ ਹੜਤਾਲ ਕਾਰਨ ਕਸਬੇ ਵਿਚ ਸਫ਼ਾਈ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ | ਕਈ ਦਿਨਾਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਮੁੱਦਕੀ ਦੀਆਂ ਕਰੀਬ ਸਾਰੀਆਂ ਗਲੀਆਂ, ਮੁਹੱਲਿਆਂ ਤੇ ਬਾਜ਼ਾਰਾਂ ਦੇ ਕੋਨਿਆਂ 'ਤੇ ਕੂੜੇ ਦੇ ਢੇਰ ਲੱਗ ਗਏ ਹਨ, ਜਿਸ ਨਾਲ ਹਾਲਾਤ ਦਿਨੋਂ-ਦਿਨ ਗੰਭੀਰ ਬਣਦੇ ਜਾ ਰਹੇ ਹਨ | ਇਸ ਸਬੰਧੀ ਕਸਬਾ ਵਾਸੀ ਕੁਲਦੀਪ ਸਿੰਘ ਬਰਾੜ, ਨਿਮਰਤ ਸਿੰਘ ਭੁੱਚੋ ਕਾ ਅਤੇ ਰਵਿੰਦਰ ਕੁਮਾਰ ਗਰਗ ਪ੍ਰਧਾਨ ਸ਼ਿਵ ਮੰਦਰ ਕਮੇਟੀ ਨੇ ਦੱਸਿਆ ਕਿ ਕੂੜੇ ਦੇ ਢੇਰਾਂ ਕਾਰਨ ਨਾ ਸਿਰਫ਼ ਇਲਾਕੇ ਵਿਚ ਬਦਬੂ ਫੈਲ ਰਹੀ ਹੈ, ਸਗੋਂ ਮੱਖੀ-ਮੱਛਰਾਂ ਦੀ ਭਰਮਾਰ ਵੀ ਵੱਧ ਗਈ ਹੈ, ਜਿਸ ਨਾਲ ਬਿਮਾਰੀਆਂ ਫੈਲਣ ਦਾ ਖ਼ਤਰਾ ਬਣ ਗਿਆ ਹੈ | ਉਨ੍ਹਾਂ ਕਿਹਾ ਕਿ ਹੜਤਾਲ ਕਾਰਨ ਪੈਦਾ ਹੋਈ ਇਸ ਸਮੱਸਿਆ ਦਾ ਹੱਲ ਕਰਨ ਲਈ ਸਰਕਾਰ ਨੂੰ ਤੁਰੰਤ ਕੋਈ ਬਦਲਵਾਂ ਪ੍ਰਬੰਧ ਕਰਨਾ ਚਾਹੀਦਾ ਹੈ ਤਾਂ ਜੋ ਕਸਬੇ ਵਿਚ ਸਫ਼ਾਈ ਪ੍ਰਬੰਧ ਬਹਾਲ ਹੋ ਸਕੇ | ਉਨ੍ਹਾਂ ਕਿਹਾ ਕਿ ਥਾਂ-ਥਾਂ ਪਏ ਕੂੜੇ ਕਾਰਨ ਲੋਕਾਂ ਨੂੰ ਰੋਜ਼ਾਨਾ ਆਵਾਜਾਈ ਵਿਚ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਇਸ ਮਸਲੇ ਦਾ ਹੱਲ ਕਰਕੇ ਲੋਕਾਂ ਨੂੰ ਗੰਦਗੀ ਤੇ ਸੰਭਾਵੀ ਬਿਮਾਰੀਆਂ ਦੇ ਖ਼ਤਰੇ ਤੋਂ ਬਚਾਇਆ ਜਾਵੇ |

ਪਿਛਲੀ ਖ਼ਬਰ ਹੇਮਕੁੰਟ ਸਕੂਲ ਕੋਟ ਈਸੇ ਖਾਂ ਵਿਖੇ ਮਨਾਇਆ ਰਾਸ਼ਟਰੀ ਤਕਨੀਕ ਦਿਵਸ <br/> ਅਗਲੀ ਖ਼ਬਰ ਫ਼ਿਰੋਜ਼ਪੁਰ ਕੈਂਟ 'ਚ ਫ਼ਰਜ਼ੀ ਦਸਤਾਵੇਜ਼ਾਂ 'ਤੇ ਪਾਸਪੋਰਟ ਬਣਵਾਉਣ ਦਾ ਪਰਦਾਫਾਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।