17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਹੇਮਕੁੰਟ ਸਕੂਲ ਕੋਟ ਈਸੇ ਖਾਂ ਵਿਖੇ ਮਨਾਇਆ ਰਾਸ਼ਟਰੀ ਤਕਨੀਕ ਦਿਵਸ <br/>

ਅਜੀਤ ਡੈਸਕ 13-05-2026
ਜ਼ੀਰਾ,12 ਮਈ (ਰਜਨੀਸ਼ ਕਥੂਰੀਆ)-ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਚ ਰਾਸ਼ਟਰੀ ਤਕਨੀਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਵਿਦਿਆਰਥੀਆਂ ਵਲੋਂ ਇਸ ਦਿਨ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਬੱਚਿਆਂ ਨੇ ਸੁੰਦਰ ਪੋਸਟਰ ਤਿਆਰ ਕਰਕੇ ਤਕਨੀਕ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸਮਾਜ ਨੂੰ ਤਕਨੀਕ ਦੀ ਸਹੀ ਵਰਤੋਂ ਦਾ ਸੰਦੇਸ਼ ਦਿੱਤਾ ਗਿਆ | ਇਸ ਦੌਰਾਨ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਵਿਗਿਆਨ, ਆਰਟੀਫੀਸ਼ੀਅਲ ਇੰਟੈਲੀਜੈਂਸ, ਸਪੇਸ ਅਤੇ ਇਨੋਵੇਸ਼ਨ ਦੇ ਖੇਤਰ ਵਿਚ ਹੋ ਰਹੀ ਤਰੱਕੀ ਬਾਰੇ ਜਾਣਕਾਰੀ ਦਿੱਤੀ ਗਈ | ਬੱਚਿਆਂ ਨੂੰ ਤਕਨਾਲੋਜੀ ਦਾ ਸਹੀ ਅਤੇ ਸੁਰੱਖਿਅਤ ਢੰਗ ਨਾਲ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ. ਮੈਡਮ ਰਣਜੀਤ ਕੌਰ ਸੰਧੂ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਅੱਜ ਦੇ ਸਮੇਂ ਵਿਚ ਤਕਨੀਕ ਸਿੱਖਿਆ ਦਾ ਅਹਿਮ ਹਿੱਸਾ ਬਣ ਚੁੱਕੀ ਹੈ ਅਤੇ ਵਿਦਿਆਰਥੀਆਂ ਨੂੰ ਨਵੀਆਂ ਤਕਨੀਕਾਂ ਨਾਲ ਜੁੜ ਕੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ | ਸਕੂਲ ਦੀ ਪਿ੍ੰਸੀਪਲ ਮੈਡਮ ਰਮਨਜੀਤ ਕੌਰ ਨੇ ਕਿਹਾ ਕਿ ਸਕੂਲ ਵਲੋਂ ਸਮੇਂ-ਸਮੇਂ ਤੇ ਵਿਦਿਆਰਥੀਆਂ ਦੇ ਬੌਧਿਕ ਅਤੇ ਰਚਨਾਤਮਕ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ | ਉਨ੍ਹਾਂ ਨੇ ਬੱਚਿਆਂ ਨੂੰ ਤਕਨਾਲੋਜੀ ਦੀ ਸਹੀ ਵਰਤੋਂ ਕਰਕੇ ਆਪਣੇ ਭਵਿੱਖ ਨੂੰ ਰੌਸ਼ਨ ਬਣਾਉਣ ਲਈ ਉਤਸ਼ਾਹਿਤ ਕੀਤਾ |

ਪਿਛਲੀ ਖ਼ਬਰ ਗੌਰਮਿੰਟ ਡੀ-ਅਡੀਕਸ਼ਨ ਆਊਟ ਸੋਰਸ ਮੁਲਾਜ਼ਮ ਯੂਨੀਅਨ ਦੀ ਨਵੀਂ ਟੀਮ ਦੀ ਚੋਣ ਅਗਲੀ ਖ਼ਬਰ ਨਗਰ ਪੰਚਾਇਤ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਸੱਤਵੇਂ ਦਿਨ 'ਚ ਦਾਖ਼ਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।