17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਐੱਸ. ਕੇ. ਪਬਲਿਕ ਸਕੂਲ 'ਚ ਵਿਦਿਆਰਥੀਆਂ ਅਤੇ ਮਾਵਾਂ ਦੇ ਮੁਕਾਬਲੇ ਕਰਵਾਏ <br/>

ਅਜੀਤ ਡੈਸਕ 13-05-2026
ਤਲਵੰਡੀ ਭਾਈ, 12 ਮਈ (ਕੁਲਜਿੰਦਰ ਸਿੰਘ ਗਿੱਲ)-ਸਿੱਖਿਆ 'ਤੇ ਖੇਡਾਂ ਦੇ ਖੇਤਰ ਵਿਚ ਮੋਹਰੀ ਇਸ ਖੇਤਰ ਦੀ ਨਾਮਵਰ ਸਿੱਖਿਆ ਸੰਸਥਾ ਐੱਸ. ਕੇ. ਪਬਲਿਕ ਸਕੂਲ ਤਲਵੰਡੀ ਭਾਈ ਵਿਚ ਵਿਖੇ ਅੱਜ ਮਾਂ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਆਰੰਭਤਾ ਸਮੇਂ ਸਕੂਲ ਦੇ ਡਾਇਰੈਕਟਰ ਕਿਰਨਪ੍ਰੀਤ ਕੌਰ ਸੋਢੀ ਵਿਦਿਆਰਥੀਆਂ ਨੂੰ ਮਾਂ 'ਤੇ ਬੱਚੇ ਦੇ ਰਿਸ਼ਤੇ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਇਸ ਉਪਰੰਤ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਸਕੂਲ ਦੇ ਪਿ੍ੰਸੀਪਲ ਹਰਪ੍ਰੀਤ ਸਿੱਧੂ ਨੇ ਦੱਸਿਆ ਕਿ ਇਸ ਦਿਨ ਸਕੂਲ ਵਿਚ ਪਹਿਲੀ ਕਲਾਸ ਤੋਂ ਚੌਥੀ ਕਲਾਸ ਤੱਕ ਦੇ ਬੱਚਿਆਂ ਅਤੇ ਉਨ੍ਹਾਂ ਦੀਆਂ ਮਾਵਾਂ ਦਾ ਕੁਕਿੰਗ ਵਿਦਾਊਟ ਫਾਇਰ (ਅੱਗ ਤੋਂ ਬਿਨਾਂ ਭੋਜਨ ਬਣਾਉਣਾ) ਦਾ ਕਰਵਾਇਆ ਗਿਆ ਜਦਕਿ ਪੰਜਵੀਂ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੇ ਫ਼ਾਲਤੂ ਚੀਜ਼ਾਂ ਤੋਂ ਕੁੱਝ ਵਧੀਆ ਬਣਾਉਣ ਦੀ ਪ੍ਰਤੀਯੋਗਤਾ ਵਿਚ ਭਾਗ ਲਿਆ | ਸਮਾਪਤੀ ਸਮੇਂ ਸਕੂਲ ਦੇ ਚੇਅਰਮੈਨ ਤਰਸੇਮ ਸਿੰਘ ਮੱਲਾ, ਡਾਇਰੈਕਟਰ ਕਿਨਪ੍ਰੀਤ ਕੌਰ ਸੋਢੀ ਅਤੇ ਪਿ੍ੰਸੀਪਲ ਹਰਪ੍ਰੀਤ ਕੌਰ ਸਿੱਧੂ ਨੇ ਜੇਤੂ ਰਹਿਣ ਵਾਲੇ ਬੱਚਿਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਇਨਾਮ ਵੰਡੇ |

ਪਿਛਲੀ ਖ਼ਬਰ ਅਕਾਲੀ ਦਲ ਅੰਮਿ੍ਤਸਰ ਵਲੋਂ ਨਸ਼ਿਆਂ, ਮਹਿੰਗਾਈ ਅਤੇ ਲੋਕ ਮਸਲਿਆਂ ਖ਼ਿਲਾਫ਼ ਕੱਲ੍ਹ ਕੱਢਿਆ ਜਾਵੇਗਾ ਮੋਟਰਸਾਈਕਲ ਮਾਰਚ <... ਅਗਲੀ ਖ਼ਬਰ ਕਾਂਗਰਸ ਵਲੋਂ ਵੱਖ-ਵੱਖ ਅਹੁਦੇਦਾਰਾਂ ਨੂੰ ਦਿੱਤੀ ਬਲਾਕ ਇੰਚਾਰਜਾਂ ਦੀ ਜ਼ਿੰਮੇਵਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।