17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਅਕਾਲੀ ਦਲ ਅੰਮਿ੍ਤਸਰ ਵਲੋਂ ਨਸ਼ਿਆਂ, ਮਹਿੰਗਾਈ ਅਤੇ ਲੋਕ ਮਸਲਿਆਂ ਖ਼ਿਲਾਫ਼ ਕੱਲ੍ਹ ਕੱਢਿਆ ਜਾਵੇਗਾ ਮੋਟਰਸਾਈਕਲ ਮਾਰਚ <br/>

ਜਾਣਕਾਰੀ ਦਿੰਦੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੁੱਲਰ, ਤੇਜਿੰਦਰ ਸਿੰਘ ਦਿਓਲ ਤੇ ਹੋਰ | ਅਜੀਤ ਤਸਵੀਰ <br/> 13-05-2026
ਫ਼ਿਰੋਜ਼ਪੁਰ, 12 ਮਈ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਵਲੋਂ 14 ਮਈ ਨੂੰ ਨਸ਼ਿਆਂ, ਮਹਿੰਗਾਈ, ਪ੍ਰਦੂਸ਼ਣ ਅਤੇ ਲੋਕ ਮਸਲਿਆਂ ਦੇ ਖ਼ਿਲਾਫ਼ ਵਿਸ਼ਾਲ ਮੋਟਰਸਾਈਕਲ ਰੋਸ ਮਾਰਚ ਕੱਢਿਆ ਜਾਵੇਗਾ | ਇਹ ਮਾਰਚ ਸਵੇਰੇ 10 ਵਜੇ ਗੁਰਦੁਆਰਾ ਜੰਞ ਘਰ, ਬਾਂਸੀ ਗੇਟ ਫ਼ਿਰੋਜ਼ਪੁਰ ਤੋਂ ਸ਼ੁਰੂ ਹੋ ਕੇ ਡੀ.ਸੀ. ਦਫ਼ਤਰ ਤੱਕ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੁੱਲਰ ਅਤੇ ਤੇਜਿੰਦਰ ਸਿੰਘ ਦਿਉਲ ਨੇ ਸਮੂਹ ਨਗਰ ਨਿਵਾਸੀਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਪਹੁੰਚ ਕੇ ਇਸ ਲੋਕ ਹਿਤ ਸੰਘਰਸ਼ ਦਾ ਹਿੱਸਾ ਬਣਨ | ਆਗੂਆਂ ਨੇ ਕਿਹਾ ਕਿ ਦੇਸ਼ ਵਿਚ ਲਗਾਤਾਰ ਵੱਧ ਰਹੀ ਮਹਿੰਗਾਈ ਨੇ ਆਮ ਲੋਕਾਂ ਦਾ ਜੀਵਨ ਬਹੁਤ ਮੁਸ਼ਕਲ ਬਣਾ ਦਿੱਤਾ ਹੈ | ਖਾਣ-ਪੀਣ ਵਾਲੀਆਂ ਵਸਤਾਂ, ਰਸੋਈ ਗੈੱਸ ਅਤੇ ਹੋਰ ਜ਼ਰੂਰੀ ਚੀਜ਼ਾਂ ਦੀਆਂ ਕੀਮਤਾਂ ਆਸਮਾਨ ਛੂਹ ਰਹੀਆਂ ਹਨ | ਜਿਸ ਕਾਰਨ ਆਮ ਵਰਗ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚ ਧੱਕਿਆ ਜਾ ਰਿਹਾ ਹੈ | ਜਦਕਿ ਬੇਰੁਜ਼ਗਾਰੀ ਅਤੇ ਅਪਰਾਧ ਲਗਾਤਾਰ ਵੱਧ ਰਹੇ ਹਨ | ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਦਿਨੋ-ਦਿਨ ਖ਼ਰਾਬ ਹੋ ਰਹੀ ਹੈ ਅਤੇ ਲੋਕਾਂ ਨੂੰ ਇਨਸਾਫ਼ ਦੀ ਥਾਂ ਧੱਕੇਸ਼ਾਹੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਲੋਕ ਅੱਜ ਵੀ ਆਪਣੇ ਹੱਕਾਂ ਲਈ ਇਕੱਠੇ ਨਾ ਹੋਏ ਤਾਂ ਹਾਲਾਤ ਹੋਰ ਗੰਭੀਰ ਹੋ ਸਕਦੇ ਹਨ | ਸ. ਭੁੱਲਰ ਅਤੇ ਦਿਉਲ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਹੁਸੈਨੀਵਾਲਾ, ਵਾਹਗਾ ਅਤੇ ਸੁਲੇਮਾਨਕੀ ਬਾਰਡਰ ਖੋਲ੍ਹੇ ਜਾਣੇ ਬਹੁਤ ਜ਼ਰੂਰੀ ਹਨ ਕਿਉਂਕਿ ਸਰਹੱਦਾਂ ਬੰਦ ਹੋਣ ਕਾਰਨ ਪੰਜਾਬ ਦੇ ਵਪਾਰ ਅਤੇ ਕਾਰੋਬਾਰ ਨੂੰ ਵੱਡਾ ਨੁਕਸਾਨ ਪਹੁੰਚ ਰਿਹਾ ਹੈ | ਇਸ ਮੌਕੇ ਯੂਥ ਵਿੰਗ ਪੰਜਾਬ ਦੇ ਤਾਲਮੇਲ ਸਕੱਤਰ ਜਗਜੀਤ ਸਿੰਘ ਸ਼ੂਸ਼ਕ ਨੇ ਵੀ ਮਹਿੰਗਾਈ ਅਤੇ ਲੋਕਾਂ ਉੱਤੇ ਵੱਧ ਰਹੇ ਆਰਥਿਕ ਬੋਝ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ |

ਪਿਛਲੀ ਖ਼ਬਰ ਭਾਕਿਯੂ ਏਕਤਾ ਸਿੱਧੂਪੁਰ (ਡੱਲੇਵਾਲ) ਦੇ ਜ਼ਿਲ੍ਹਾ ਆਗੂਆਂ ਵਲੋਂ ਲੈਂਡ ਮਾਰਟਗੇਜ ਬੈਂਕ ਬਾਹਰ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਐੱਸ. ਕੇ. ਪਬਲਿਕ ਸਕੂਲ 'ਚ ਵਿਦਿਆਰਥੀਆਂ ਅਤੇ ਮਾਵਾਂ ਦੇ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।