17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਗਰ ਪੰਚਾਇਤ ਮਮਦੋਟ ਦੀ ਚੋਣ ਟਲੀ-ਰਾਜ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਨੋਟੀਫ਼ਿਕੇਸ਼ਨ ਵਿਚ ਨਗਰ ਪੰਚਾਇਤ ਮਮਦੋਟ ਨਹੀਂ ਸ਼ਾਮਿਲ <br/>

ਅਜੀਤ ਡੈਸਕ 13-05-2026
ਮਮਦੋਟ, 12 ਮਈ(ਰਾਜਿੰਦਰ ਸਿੰਘ ਹਾਂਡਾ)-ਰਾਜ ਚੋਣ ਕਮਿਸ਼ਨ ਵੱਲੋਂ ਰਾਜ ਵਿਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਲਈ ਜਾਰੀ ਕੀਤੇ ਗਏ ਨੋਟੀਫ਼ਿਕੇਸ਼ਨ ਵਿਚ ਨਗਰ ਪੰਚਾਇਤ ਮਮਦੋਟ ਦੀ ਚੋਣ ਦਾ ਐਲਾਨ ਨਹੀਂ ਕੀਤਾ ਗਿਆ ਜਦਕਿ ਇਸ ਨਗਰ ਪੰਚਾਇਤ ਦੀ ਮਿਆਦ ਪੂਰੀ ਹੋਣ ਕਾਰਨ ਇਸ ਸਮੇਂ ਨਗਰ ਪੰਚਾਇਤ ਪ੍ਰਸ਼ਾਸਕੀ ਪ੍ਰਬੰਧ ਅਧੀਨ ਚੱਲ ਰਹੀ ਹੈ | ਇੱਥੇ ਜ਼ਿਕਰਯੋਗ ਹੈ ਕਿ ਨਗਰ ਪੰਚਾਇਤ ਮਮਦੋਟ ਦੀ ਕੀਤੀ ਗਈ ਨਵੀਂ ਵਾਰਡਬੰਦੀ 'ਤੇ ਕਸਬਾ ਨਿਵਾਸੀਆਂ ਵਲੋਂ ਵੱਡੇ ਪੱਧਰ 'ਤੇ ਇਤਰਾਜ਼ ਕੀਤੇ ਜਾ ਰਹੇ ਹਨ | ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਚੋਣਾਂ ਲੜਨ ਦੇ ਚਾਹਵਾਨਾਂ ਵਲੋਂ ਜਿਲ੍ਹਾ ਪ੍ਰਸ਼ਾਸਨ ਨੂੰ ਸ਼ਿਕਾਇਤਾਂ ਰਾਹੀ ਦੱਸਿਆ ਕਿ ਵਾਰਡਬੰਦੀ ਕਰਦੇ ਸਮੇਂ ਨਿਯਮਾਂ ਨੂੰ ਅੱਖੋ-ਪਰੋਖੇ ਕੀਤਾ ਗਿਆ ਹੈ | ਜਿੱਥੇ ਸਾਰੇ 13 ਵਾਰਡਾਂ ਵਿਚ ਵੋਟਾਂ ਦੀ ਗਿਣਤੀ ਇਕਸਾਰ ਨਹੀਂ ਰੱਖੀ ਗਈ ਉੱਥੇ ਕਈ ਵੋਟਰਾਂ ਦੀ ਰਿਹਾਇਸ਼ ਹੋਰ ਵਾਰਡਾਂ ਵਿਚ ਹੈ ਅਤੇ ਉਹਨਾਂ ਦੀਆਂ ਵੋਟਾਂ ਦੂਜੇ ਵਾਰਡਾਂ ਵਿਚ ਪਾ ਦਿੱਤੀਆਂ ਗਈਆਂ ਹਨ | ਸੂਤਰਾਂ ਅਨੁਸਾਰ ਵਾਰਡਬੰਦੀ ਦੀ ਰੂਪ-ਰੇਖਾ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਸਿਆਸੀ ਧਿਰ ਨਾਲ ਪ੍ਰਸ਼ਾਸਕੀ ਪੱਧਰ 'ਤੇ ਚੱਲ ਰਹੀ ਖਿੱਚੋਤਾਣ ਦੇ ਮੱਦੇਨਜ਼ਰ ਪ੍ਰਸ਼ਾਸਨ ਵਲੋਂ ਨਗਰ ਪੰਚਾਇਤ ਮਮਦੋਟ ਦੀ ਚੋਣ ਨੂੰ ਇਕ ਵਾਰ ਟਾਲ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਵਿਸ਼ਵ ਨਰਸਿੰਗ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਸੋਢੇਵਾਲਾ ਵਿਖੇ ਧਾਰਮਿਕ ਤੇ ਲਾਈਟਿੰਗ ਸਮਾਗਮ ਆਯੋਜਿ... ਅਗਲੀ ਖ਼ਬਰ ਫ਼ਿਰੋਜ਼ਪੁਰ ਪੁਲਿਸ ਨੇ ਪ੍ਰਾਪਰਟੀ ਡੀਲਰ 'ਤੇ ਹੋਏ ਜਾਨਲੇਵਾ ਹਮਲੇ ਦਾ ਮਾਮਲਾ ਸੁਲਝਾਇਆ, 5 ਦੋਸ਼ੀ ਕੀਤੇ ਕਾਬੂ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।