17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 13-05-2026
ਮਮਦੋਟ, 12 ਮਈ (ਸੁਖਦੇਵ ਸਿੰਘ ਸੰਗਮ)-ਆਂਗਣਵਾੜੀ ਵਰਕਰ ਯੂਨੀਅਨ ਵਲੋਂ ਸੀਟੂ ਦੇ ਸੱਦੇ 'ਤੇ ਅੱਜ ਨੈਸ਼ਨਲ ਡਿਮਾਂਡ ਡੇਅ 'ਤੇ ਬਲਾਕ ਪ੍ਰਧਾਨ ਮਮਦੋਟ ਕਾਂਤਾ ਰਾਣੀ ਦੀ ਅਗਵਾਈ ਹੇਠ ਸੈਂਟਰ ਪੋਜੋ ਕੇ ਵਿਖੇ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਵਰਕਰਾਂ ਅਤੇ ਹੈਲਪਰਾਂ ਦੁਆਰਾ ਆਪਣੀਆਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਚਾਰ ਲੇਬਰ ਕੋਡ ਮਜ਼ਦੂਰ ਵਰਗ ਦੇ ਹੱਕਾਂ 'ਤੇ ਸਿੱਧਾ ਹਮਲਾ ਹੈ | ਸਰਕਾਰ ਕਾਰਪੋਰੇਟ ਘਰਾਨਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਮਿਹਨਤਕਸ਼ ਲੋਕਾਂ ਦੇ ਹੱਕ ਖੋਹਣਾ ਚਾਹੁੰਦੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵਲੋਂ ਕਰਮਚਾਰੀਆਂ, ਮਹਿਲਾਵਾਂ ਅਤੇ ਵਰਕਰਾਂ 'ਤੇ ਲਗਾਤਾਰ ਕੰਮ ਦਾ ਬੋਝ ਵਧਾਇਆ ਜਾ ਰਿਹਾ ਹੈ | ਵਰਕਰ ਯੁਨੀਅਨ ਵਲੋਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਮਜ਼ਦੂਰ ਦਾ ਦਰਜਾ ਦੇ ਕੇ ਘੱਟੋ ਘੱਟ, ਉਜਰਤ ਪੈਨਸ਼ਨ ਈ.ਐਸ.ਆਈ. ਅਤੇ ਹੋਰ ਸਹੂਲਤਾਂ ਦਿੱਤੀਆਂ ਜਾਣ, ਚਾਰੇ ਲੇਬਰ ਕੋਡ ਵਾਪਸ ਲਏ ਜਾਣ ਅਤੇ ਕਰਮਚਾਰੀਆਂ 'ਤੇ ਕੰਮ ਦਾ ਬੋਝ ਘਟਾਇਆ ਜਾਵੇ |

ਪਿਛਲੀ ਖ਼ਬਰ ਰੋਇਲ ਫਿਲਿੰਗ ਸਟੇਸ਼ਨ 'ਤੇ ਹੋਈ ਚੋਰੀ <br/> ਅਗਲੀ ਖ਼ਬਰ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।