17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸ੍ਰੀ ਆਤਮ ਵੱਲਭ ਜੈਨ ਵਿਦਿਆ ਮੰਦਰ ਜ਼ੀਰਾ ਦੇ ਦਸਵੀਂ ਦੇ ਨਤੀਜੇ ਸ਼ਾਨਦਾਰ ਰਹੇ <br/>

ਸ੍ਰੀ ਆਤਮ ਵੱਲਭ ਜੈਨ ਵਿਦਿਆ ਮੰਦਰ ਜ਼ੀਰਾ ਦੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਵਾਲੇ ਵਿਦਿਆਰਥੀ | ਅਜੀਤ ਤਸਵੀਰ <br/> 13-05-2026
ਜ਼ੀਰਾ, 12 ਮਈ (ਰਜਨੀਸ਼ ਕਥੂਰੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿਚ ਸ਼੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ਜ਼ੀਰਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਬੋਰਡ ਪ੍ਰੀਖਿਆਵਾਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਹਾਸਲ ਕਰਕੇ ਨਾ ਸਿਰਫ਼ ਆਪਣੇ ਮਾਪਿਆਂ ਦਾ ਸਿਰ ਮਾਣ ਨਾਲ ਉੱਚਾ ਕੀਤਾ ਸਗੋਂ ਸਕੂਲ ਦੀ ਰਵਾਇਤ ਨੂੰ ਬਰਕਰਾਰ ਰੱਖਿਆ ਹੈ | ਨਤੀਜੇ ਅਨੁਸਾਰ ਵਿਦਿਆਰਥੀ ਹਰਸਿਮਰਤ ਸਿੰਘ ਪੁੱਤਰ ਜਗਦੀਪ ਸਿੰਘ ਨੇ 650 ਵਿਚੋਂ 614 ਅੰਕ ਪ੍ਰਾਪਤ ਕਰਕੇ ਸਕੂਲ ਵਿਚ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਗੁਰਨੂਰ ਸਿੰਘ ਪੁੱਤਰ ਰਮੇਸ਼ ਕੁਮਾਰ ਨੇ 650 ਵਿੱਚੋਂ 603 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ | ਮਨਪ੍ਰੀਤ ਕੌਰ ਅਤੇ ਮੋਨਿਕਾ ਨੇ 650 ਵਿਚੋਂ 601-601 ਅੰਕ ਪ੍ਰਾਪਤ ਕਰਕੇ ਸਾਂਝੇ ਤੌਰ 'ਤੇ ਤੀਜਾ ਸਥਾਨ ਹਾਸਲ ਕੀਤਾ | ਸਕੂਲ ਦੇ ਕੁੱਲ 29 ਵਿਦਿਆਰਥੀਆਂ ਵਿੱਚੋਂ 10 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਵਿਸ਼ੇਸ਼ ਉਪਲਬਧੀ ਦਰਜ ਕੀਤੀ | ਜੋ ਕਿ ਸਕੂਲ ਲਈ ਮਾਣ ਵਾਲੀ ਗੱਲ ਹੈ | ਸਕੂਲ ਪ੍ਰਬੰਧਕਾਂ ਨੇ ਇਸ ਸਫਲਤਾ ਦਾ ਸਿਹਰਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਨੂੰ ਦਿੱਤਾ | ਸਕੂਲ ਦੇ ਮੈਨੇਜਰ ਹਰੀਸ਼ ਜੈਨ, ਐਕਟਿਵ ਮੈਨੇਜਰ ਅਰਚਨਾ ਜੈਨ, ਪਿ੍ੰਸੀਪਲ ਕਿਰਨ ਅਗਰਵਾਲ, ਪਿ੍ੰਸੀਪਲ ਡਾ. ਸ਼ਾਲੂ ਸੂਦ, ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਅਤੇ ਸਮੂਹ ਸਟਾਫ ਨੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ |

ਪਿਛਲੀ ਖ਼ਬਰ ਆਈ. ਸੀ. ਐਸ. ਈ ਜ਼ੋਨਲ ਖੇਡਾਂ 'ਚ ਦਿਸ਼ਾ ਪਬਲਿਕ ਸਕੂਲ ਬੱਗੇ ਕੇ ਪਿੱਪਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br... ਅਗਲੀ ਖ਼ਬਰ ਬਲਾਕ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਮੁਨੀਸ਼ ਸ਼ਰਮਾ ਵਲੋਂ ਕਾਂਗਰਸੀ ਆਗੂਆਂ ਨਾਲ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।