17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਤਲਵੰਡੀ ਭਾਈ 'ਚ ਭਾਕਿਯੂ (ਕ੍ਰਾਂਤੀਕਾਰੀ) ਅਤੇ ਸਹਿਕਾਰੀ ਸਭਾਵਾਂ ਦੇ ਮੁਲਾਜ਼ਮਾਂ ਵਲੋਂ ਧਰਨਾ <br/>

ਤਲਵੰਡੀ ਭਾਈ ਵਿਖੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਅਤੇ ਸਹਿਕਾਰੀ ਸਭਾਵਾਂ ਦੇ ਮੁਲਾਜ਼ਮਾਂ ਵਲੋਂ ਸਹਿਕਾਰੀ ਬੈਂਕ ਦੀ ਸ਼ਾਖਾ ਮੂਹਰੇ ਮਾਰੇ ਗਏ ਧਰਨੇ ਦਾ ਦਿ੍ਸ਼ | ਤਸਵੀਰ-ਕੁਲਜਿੰਦਰ ਸਿੰਘ ਗਿੱਲ <br/> 13-05-2026
ਤਲਵੰਡੀ ਭਾਈ, 12 ਮਈ (ਕੁਲਜਿੰਦਰ ਸਿੰਘ ਗਿੱਲ)-ਸਰਕਾਰੀ ਫ਼ੈਸਲੇ ਦੇ ਬਾਵਜੂਦ ਸਹਿਕਾਰੀ ਬੈਂਕਾਂ ਵਲੋਂ ਕਿਸਾਨਾਂ ਦੇ ਹੱਦ ਕਰਜ਼ੇ ਨਾ ਵਧਾਏ ਜਾਣ ਦਾ ਵਿਰੋਧ ਲਗਾਤਾਰ ਤਿੱਖਾ ਹੁੰਦਾ ਜਾ ਰਿਹਾ ਹੈ | ਇਸੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਅਤੇ ਸਹਿਕਾਰੀ ਸਭਾਵਾਂ ਦੇ ਮੁਲਾਜ਼ਮਾਂ ਵਲੋਂ ਇੱਥੇ ਸਹਿਕਾਰੀ ਬੈਂਕ ਦੀ ਬਰਾਂਚ ਮੂਹਰੇ ਧਰਨਾ ਮਾਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਨਾਗੀ ਦੀ ਅਗਵਾਈ ਹੇਠ ਮਾਰੇ ਗਏ ਧਰਨੇ ਦੌਰਾਨ ਸੰਬੋਧਨ ਕਰਦਿਆਂ ਕਿਸਾਨ ਆਗੂ ਗੁਲਜ਼ਾਰ ਸਿੰਘ ਗੋਗੋਆਣੀ ਤੇ ਹੋਰ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਧੀ ਮਹਿੰਗਾਈ ਦੇ ਮੱਦੇਨਜ਼ਰ ਸਹਿਕਾਰੀ ਸਭਾਵਾਂ ਦੇ ਮੈਂਬਰ ਕਿਸਾਨਾਂ ਦੇ ਹੱਦ ਕਰਜ਼ੇ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਸੀ ਪ੍ਰੰਤੂ ਸਹਿਕਾਰੀ ਬੈਂਕਾਂ ਦੇ ਮੁਲਾਜ਼ਮਾਂ ਵਲੋਂ ਅਪਣਾਏ ਗਏ ਅੜੀਅਲ ਰਵੱਈਏ ਦੇ ਚੱਲਦਿਆਂ ਉਕਤ ਫ਼ੈਸਲੇ ਨੂੰ ਵਾਪਸ ਲੈ ਲਿਆ ਗਿਆ | ਉਨ੍ਹਾਂ ਕਿਹਾ ਕਿ ਬੈਂਕਾਂ ਦੇ ਮੁਲਾਜ਼ਮ ਸਹਿਕਾਰੀ ਬੈਂਕਾਂ ਨੂੰ ਫ਼ੇਲ੍ਹ ਕਰਨ ਅਤੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਰਾਹ ਤੁਰੇ ਹੋਏ ਹਨ | ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੇ ਹੱਦ ਕਰਜ਼ੇ ਵਧਾਏ ਨਹੀਂ ਜਾਂਦੇ ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ | ਧਰਨੇ ਸਮੇਂ ਰਾਜਪਾਲ ਸਿੰਘ ਗਿੱਲ ਬਲਾਕ ਸਕੱਤਰ ਘੱਲ ਖ਼ੁਰਦ, ਗੁਰਜੰਟ ਸਿੰਘ ਲਹਿਰਾ ਰੋਹੀ, ਗੁਰਲਾਲ ਸਿੰਘ ਕਾਲਾ ਕਾਲੀਏ ਵਾਲਾ, ਡਾ.ਛਿੰਦਰ ਸਿੰਘ ਕੋਟ ਕਰੋੜ, ਰੁਪਿੰਦਰਜੀਤ ਸਿੰਘ ਖ਼ਜ਼ਾਨਚੀ, ਗੁਰਵਿੰਦਰ ਸਿੰਘ ਗੱਗੀ ਇਕਾਈ ਪ੍ਰਧਾਨ ਠੇਠਰ ਕਲਾਂ, ਲਖਵਿੰਦਰ ਸਿੰਘ ਲੱਲੇ, ਰਾਮਪਾਲ ਸਿੰਘ ਲੱਲੇ, ਕੰਵਲਜੀਤ ਸਿੰਘ, ਦਿਲਜੀਤ ਸਿੰਘ ਰੰਧਾਵਾ, ਕੁਲਵੀਰ ਸਿੰਘ, ਯਾਦਵੀਰ ਸਿੰਘ, ਮਨਪ੍ਰੀਤ ਸਿੰਘ ਸੈਕਟਰੀ ਸੁਲਹਾਨੀ, ਸੁਖਵਿੰਦਰ ਸਿੰਘ ਸੇਲਜ਼ਮੈਨ, ਲਵਪ੍ਰੀਤ ਸਿੰਘ ਸੈਕਟਰੀ ਤਲਵੰਡੀ ਭਾਈ, ਕੁਲਵਿੰਦਰ ਸਿੰਘ ਬੂਈਆਂ ਵਾਲਾ, ਮੋਦਨ ਲਾਲ ਸ਼ਰਮਾ ਤਾਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਸ਼ਾਮਿਲ ਸਨ |

ਪਿਛਲੀ ਖ਼ਬਰ ਵੱਖ-ਵੱਖ ਸਕੂਲਾਂ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਆਈ. ਸੀ. ਐਸ. ਈ ਜ਼ੋਨਲ ਖੇਡਾਂ 'ਚ ਦਿਸ਼ਾ ਪਬਲਿਕ ਸਕੂਲ ਬੱਗੇ ਕੇ ਪਿੱਪਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।