17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਵੱਖ-ਵੱਖ ਸਕੂਲਾਂ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 13-05-2026
ਐੱਸ. ਐੱਮ. ਸੀਨੀਅਰ ਸੈਕੰਡਰੀ ਸਕੂਲ, ਸ਼ੇਰ ਖਾਂ ਦਾ ਨਤੀਜਾ ਰਿਹਾ ਸ਼ਾਨਦਾਰ
ਕੁੱਲਗੜ੍ਹੀ, 12 ਮਈ (ਸੁਖਜਿੰਦਰ ਸਿੰਘ ਸੰਧੂ)-ਪੰਜਾਬ ਸਿੱਖਿਆ ਬੋਰਡ ਵਲੋਂ ਐਲਾਨ ਕੀਤੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿਚ ਐੱਸ.ਐੱਮ. ਸੀਨੀਅਰ ਸੈਕੰਡਰੀ ਸਕੂਲ, ਸ਼ੇਰ ਖਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਸਕੂਲ, ਮਾਤਾ-ਪਿਤਾ ਅਤੇ ਇਲਾਕੇ ਦਾ ਨਾਮ ਰÏਸ਼ਨ ਕੀਤਾ ਹੈ¢ ਸਕੂਲ ਪਿ੍ੰਸੀਪਲ ਜਗਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥਣ ਖੁਸ਼ਪ੍ਰੀਤ ਕÏਰ, ਪਿੰਡ ਸ਼ੇਰ ਖਾਂ, ਨੇ 94.30% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਹੈ¢ ਸਮਿਤੀ, ਪਿੰਡ ਸ਼ੇਰ ਖਾਂ, ਨੇ 92.76% ਅੰਕ ਪ੍ਰਾਪਤ ਕਰਕੇ ਦੂਸਰਾ, ਅਤੇ ਜੋਤੀ, ਪਿੰਡ ਸ਼ੇਰ ਖਾਂ, ਨੇ 90.16% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ¢ ਪ੍ਰਦੀਪ ਸਿੰਘ, ਪਿੰਡ ਸੁਰ ਸਿੰਘ ਵਾਲਾ, ਨੇ 90.15% ਅੰਕ ਅਤੇ ਨਵਜੋਤ ਸਿੰਘ, ਪਿੰਡ ਨਾਜੂ ਸ਼ਾਹ, ਨੇ 86.46% ਅੰਕ ਹਾਸਲ ਕੀਤੇ ਹਨ¢ਇਸ ਸਮੇਂ ਸਕੂਲ ਪ੍ਰਬੰਧਕ ਕਸ਼ਮੀਰ ਸਿੰਘ, ਕੁਲਦੀਪ ਕÏਰ ਅਤੇ ਅਵਤਾਰ ਸਿੰਘ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਵਧਾਈਆਂ ਦਿੱਤੀਆਂ¢
ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਮੱਖੂ, (ਵਰਿੰਦਰ ਮਨਚੰਦਾ)-ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਇਸ ਸਬੰਧੀ ਸਕੂਲ ਪਿੰ੍ਰਸੀਪਲ ਸੁਖਵਿੰਦਰ ਸਿੰਘ ਅਤੇ ਲੈਕਚਰਾਰ ਸੁਖਦੇਵ ਸਿੰਘ ਸ਼ੀਹਾਂ ਪਾੜੀ ਨੇ ਸਾਂਝੇ ਤੌਰ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਰਚ 2026 ਵਿਚ ਹੋਈ ਸਾਲਾਨਾ ਪ੍ਰੀਖਿਆ ਵਿਚ ਕੁਲ 85 ਵਿਦਿਆਰਥੀਆਂ 'ਚ ਅਪੀਅਰ ਹੋਏ ਅਤੇ ਸਾਰੇ ਵਿਦਿਆਰਥੀ ਬਹੁਤ ਹੀ ਵਧੀਆ ਅੰਕਾਂ ਨਾਲ ਪਾਸ ਹੋਏ | ਉਨ੍ਹਾਂ ਦੱਸਿਆ ਕਿ 4 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ, 35 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅਤੇ 17 ਵਿਦਿਆਰਥੀਆਂ ਨੇ 75 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ | ਇਨ੍ਹਾਂ ਨਤੀਜਿਆਂ 'ਚ ਜਸ਼ਨਦੀਪ ਸਿੰਘ ਨੇ ਪਹਿਲਾ ਸਥਾਨ, ਵਿਨੀਤ ਨੇ ਦੂਸਰਾ ਸਥਾਨ ਅਤੇ ਲਵਦੀਪ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਸੁਖਵਿੰਦਰ ਸਿੰਘ ਅਤੇ ਸਮੂਹ ਸਟਾਫ਼ ਵਲੋਂ ਸਵੇਰ ਦੀ ਸਭਾ ਵਿਚ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਭਵਿੱਖ ਵਿਚ ਹੋਰ ਮਿਹਨਤ ਕਰਨ ਅਤੇ ਤਰੱਕੀ ਕਰਨ ਲਈ ਪੇ੍ਰਰਿਤ ਕੀਤਾ |
ਕਿੰਡਰਗਾਰਟਨ ਸੀਨੀਅਰ ਸੈਕੰਡਰੀ ਸਕੂਲ ਮੱਖੂ ਦਾ ਨਤੀਜਾ ਰਿਹਾ ਸੌ ਫ਼ੀਸਦੀ
ਮੱਖੂ, (ਵਰਿੰਦਰ ਮਨਚੰਦਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ 'ਚ ਕਿੰਡਰਗਾਰਟਨ ਸੀਨੀਅਰ ਸੈਕੰਡਰੀ ਸਕੂਲ ਮੱਖੂ ਦੇ ਵਿਦਿਆਰਥੀਆਂ ਨੇ ਸੌ ਫ਼ੀਸਦੀ ਅੰਕ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਪਿ੍ੰਸੀਪਲ ਸ਼੍ਰੀਮਤੀ ਵੀਨਾ ਕਟਾਰੀਆ ਨੇ ਦੱਸਿਆ ਕਿ ਬੋਰਡ ਦੇ ਨਤੀਜੇ ਅਨੁਸਾਰ ਦਸਵੀਂ ਸ਼੍ਰੇਣੀ ਵਿਚੋਂ ਜੈਸਮੀਨ ਕੌਰ ਨੇ 93.7 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਹਰਮਨ ਕੌਰ ਨੇ 92.5 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ, ਏਕਮ ਦੀਪ ਕੌਰ ਨੇ 91.69 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਹਰਮਨਦੀਪ ਕੌਰ ਨੇ 91.53 ਫ਼ੀਸਦੀ, ਯੁਕਤੀ ਨੇ 91.07 ਫ਼ੀਸਦੀ, ਦਿ੍ਸ਼ਟੀ ਨੇ 90.3 ਫ਼ੀਸਦੀ, ਜਾਨਵੀ ਨੇ 89.84 ਫ਼ੀਸਦੀ, ਮਾਨਿਆ ਨੇ 88.46 ਫ਼ੀਸਦੀ, ਦੀਪਿਕਾ ਨੇ 86.3 ਫ਼ੀਸਦੀ, ਏਕਮਪ੍ਰੀਤ ਨੇ 85.84 ਫ਼ੀਸਦੀ, ਜਸਨੂਰ ਪ੍ਰੀਤ ਨੇ 84.76 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ | ਸਕੂਲ ਦੇ ਚੇਅਰਮੈਨ ਦਰਸ਼ਨ ਸਿੰਘ ਕਟਾਰੀਆ, ਐਮ.ਡੀ. ਜਸਵੀਰ ਸਿੰਘ ਕਟਾਰੀਆ ਅਤੇ ਪਰਮਿੰਦਰ ਕੌਰ ਕਟਾਰੀਆ ਨੇ ਸਕੂਲ ਦਾ ਨਤੀਜਾ ਵਧੀਆ ਆਉਣ 'ਤੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਦੇ ਮਾਪਿਆਂ 'ਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ਼ ਅਤੇ ਵਿਦਿਆਰਥੀਆਂ ਦੀ ਮਿਹਨਤ ਨੂੰ ਜਾਂਦਾ ਹੈ |

ਪਿਛਲੀ ਖ਼ਬਰ ਹਰਪ੍ਰੀਤ ਸਿੰਘ ਹੀਰੋ ਵਲੋਂ ਜ਼ੀਰਾ ਵਿਖੇ ਦਫ਼ਤਰ ਦਾ ਉਦਘਾਟਨ ਅਗਲੀ ਖ਼ਬਰ ਤਲਵੰਡੀ ਭਾਈ 'ਚ ਭਾਕਿਯੂ (ਕ੍ਰਾਂਤੀਕਾਰੀ) ਅਤੇ ਸਹਿਕਾਰੀ ਸਭਾਵਾਂ ਦੇ ਮੁਲਾਜ਼ਮਾਂ ਵਲੋਂ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।