17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਹਰਪ੍ਰੀਤ ਸਿੰਘ ਹੀਰੋ ਵਲੋਂ ਜ਼ੀਰਾ ਵਿਖੇ ਦਫ਼ਤਰ ਦਾ ਉਦਘਾਟਨ

ਨਵ-ਨਿਯੁਕਤ ਅਹੁਦੇਦਾਰਾਂ ਨਾਲ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਅਤੇ ਪਾਰਟੀ ਵਰਕਰ | ਤਸਵੀਰ-ਰਜਨੀਸ਼ ਕਥੂਰੀਆ <br/> 13-05-2026
ਜ਼ੀਰਾ,12 ਮਈ (ਰਜਨੀਸ਼ ਕਥੂਰੀਆ)-ਨਗਰ ਕੌਂਸਲ ਚੋਣਾਂ ਦਾ ਬਿਗਲ ਵੱਜਦੇ ਸਾਰ ਹੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਜ਼ੀਰਾ ਤੇ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੇ ਫਿਰੋਜ਼ਪੁਰ ਰੋਡ ਜ਼ੀਰਾ 'ਤੇ ਆਪਣੇ ਦਫਤਰ ਦਾ ਉਦਘਾਟਨ ਕਰਨ ਉਪਰੰਤ ਪੱਕੇ ਡੇਰੇ ਲਗਾ ਲਏ ਹਨ | ਦਫਤਰ ਦੇ ਉਦਘਾਟਨ ਤੋਂ ਬਾਅਦ ਹਰਪ੍ਰੀਤ ਸਿੰਘ ਹੀਰੋ ਨੇ ਪਾਰਟੀ ਦੇ ਟਕਸਾਲੀ ਆਗੂ ਅਤੇ ਨਗਰ ਕੌਂਸਲ ਜ਼ੀਰਾ ਦੇ ਸਾਬਕਾ ਮੀਤ ਪ੍ਰਧਾਨ ਸੁਖਦੇਵ ਬਿੱਟੂ ਵਿੱਜ ਨੂੰ ਸ਼ਹਿਰੀ ਸਰਕਲ ਜ਼ੀਰਾ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਇਸ ਦੌਰਾਨ ਦਰਪਣਦੀਪ ਸਿੰਘ ਨੂੰ ਯੂਥ ਵਿੰਗ ਦੇ ਬੀ.ਸੀ.ਵਰਗ ਦੇ ਅਤੇ ਕਰਨ ਨੂੰ ਯੂਥ ਵਿੰਗ ਐਸ.ਸੀ.ਵਰਗ ਦੇ ਸਰਕਲ ਜ਼ੀਰਾ ਦੀ ਪ੍ਰਧਾਨਗੀ ਦੀ ਜਿੰਮੇਵਾਰੀ ਸੌਂਪੀ ਹੈ | ਇਸ ਦੌਰਾਨ ਨਵ-ਨਿਯੁਕਤ ਅਹੁਦੇਦਾਰ ਸੁਖਦੇਵ ਬਿੱਟੂ ਵਿੱਜ, ਦਰਪਣਦੀਪ ਸਿੰਘ ਅਤੇ ਕਰਨ ਨੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਦਾ ਧੰਨਵਾਦ ਕਰਦਿਆਂ ਸੌਂਪੀ ਗਈ ਜਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ | ਇਸ ਉਪਰੰਤ ਹਰਪ੍ਰੀਤ ਸਿੰਘ ਹੀਰੋ ਵਲੋਂ ਪਾਰਟੀ ਦੇ ਸਮੂਹ ਆਗੂਆਂ ਨਾਲ ਮੀਟਿੰਗ ਕਰਕੇ ਨਗਰ ਕੌਂਸਲ ਜ਼ੀਰਾ ਦੀਆਂ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਵੀ ਕੀਤਾ ਗਿਆ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਚੋਣ ਮੈਦਾਨ ਵਿਚ ਉਤਾਰਨ ਦਾ ਐਲਾਨ ਕੀਤਾ ਗਿਆ | ਇਸ ਮੌਕੇ ਚੇਅਰਮੈਨ ਬਹਾਦਰ ਸਿੰਘ ਹਰਦਾਸਾ, ਨਛੱਤਰ ਸਿੰਘ ਸੰਧੂ,ਅਜੀਤ ਚੌਧਰੀ, ਸੁਖਵਿੰਦਰ ਸਿੰਘ ਸੰਧੂ, ਨਿਰਵੈਰ ਸਿੰਘ ਉੱਪਲ, ਅਮਰਜੀਤ ਸਿੰਘ ਘੁੰਮਣ, ਨਵੀਨ ਚੋਪੜਾ, ਐਡਵੋਕੇਟ ਅਮਰੀਕ ਸਿੰਘ, ਚਿੱਤਬੀਰ ਸਿੰਘ ਸੰਧੂ ਯੂਥ ਆਗੂ ਜ਼ਿਲ੍ਹਾ ਪ੍ਰਧਾਨ, ਗੋਲਡੀ ਵਿਰਕਾਂ ਵਾਲੀ, ਜਤਿੰਦਰ ਸਿੰਘ,ਦਰਸ਼ਨ ਸਿੰਘ ਮਿਗਲਾਨੀ, ਕਰਮਜੀਤ ਸਿੰਘ ਭਾਈ, ਪਰੀਕਸ਼ਿਤ ਝੱਟਾ, ਰਾਜਿੰਦਰ ਸਿੰਘ ਬਾਬਾ ਕਾਲੀ, ਬਲਜਿੰਦਰ ਸਿੰਘ ਵਿਰਕ, ਬੰਟੀ ਗੁਲ੍ਹਾਟੀ, ਅਵਤਾਰ ਸਿੰਘ ਕਾਲਾ, ਅਮਨਦੀਪ ਸਿੰਘ, ਸੁਖਦੇਵ ਸਿੰਘ ਸਾਬਕਾ ਐਮ.ਸੀ., ਕਮਲਜੀਤ ਸ਼ਰਮਾ ਅਤੇ ਹਰਜਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿਚ ਸਥਾਨਕ ਵਾਸੀ ਕਰਨ ਸਹਿਯੋਗ-ਐਸ. ਡੀ. ਐਮ. ਮਾਨ <br/> ਅਗਲੀ ਖ਼ਬਰ ਵੱਖ-ਵੱਖ ਸਕੂਲਾਂ ਦਾ ਨਤੀਜਾ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।