20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਪੁਲਿਸ ਵਲੋਂ 110 ਲੀਟਰ ਲਾਹਣ ਬਰਾਮਦ

ਅਜੀਤ ਡੈਸਕ 14-05-2026
ਮਮਦੋਟ, 13 ਮਈ (ਰਾਜਿੰਦਰ ਸਿੰਘ ਹਾਂਡਾ)-ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਲੱਖੋਂ ਕੇ ਬਹਿਰਾਮ ਦੀ ਪੁਲਿਸ ਵਲੋਂ ਛਾਪੇਮਾਰੀ ਕਰਕੇ 110 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਮਹਿਲ ਸਿੰਘ ਨੇ ਦੱਸਿਆਂ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਕਿ ਗੁਪਤ ਸੂਚਨਾ ਮਿਲੀ ਕਿ ਬੂਟਾ ਸਿੰਘ ਪੁੱਤਰ ਅਮਾਨਤ ਸਿੰਘ ਵਾਸੀ ਪਿੰਡ ਮਹਿਮਾ ਨਜਾਇਜ਼ ਸ਼ਰਾਬ ਕਸੀਦ ਕਰਕੇ ਵੇਚਣ ਦਾ ਆਦੀ ਹੈ ਅਤੇ ਹੁਣ ਵੀ ਉਸ ਦੇ ਘਰ ਛਾਪੇਮਾਰੀ ਕੀਤੀ ਜਾਵੇ ਤਾਂ ਲਾਹਣ ਬਰਾਮਦ ਹੋ ਸਕਦੀ ਹੈ | ਉਨ੍ਹਾਂ ਦੱਸਿਆਂ ਕਿ ਸੂਚਨਾ ਮਿਲਣ ਤੋਂ ਬਾਅਦ ਉਸ ਵਲੋਂ ਪੁਲਿਸ ਪਾਰਟੀ ਸਮੇਤ ਛਾਪੇਮਾਰੀ ਕਰਕੇ ਉਕਤ ਵਿਅਕਤੀ ਦੇ ਘਰ ਤੋਂ 110 ਲੀਟਰ ਲਾਹਣ ਬਰਾਮਦ ਕਰ ਲਈ ਗਈ | ਪੁਲਿਸ ਅਧਿਕਾਰੀ ਨੇ ਦੱਸਿਆਂ ਕਿ ਉਕਤ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ਼ ਕਰ ਲਿਆ ਗਿਆ ਹੈ ਅਤੇ ਉਸ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ |
ਪਿਛਲੀ ਖ਼ਬਰ ਰੇਲਵੇ ਪੁਲ 'ਤੇ ਪੋਸਟਰ ਲਗਾਉਣ ਕਾਰਨ ਪੰਛੀਆਂ ਦੀ ਮੌਤ, ਸਮਾਜ ਸੇਵੀ ਜਿੰਮੀ ਮਨਚੰਦਾ ਵਲੋਂ ਰੋਸ ਅਗਲੀ ਖ਼ਬਰ ਪਿੰਡ ਸੇਖਵਾਂ ਦੇ ਸਰਕਾਰੀ ਸਕੂਲ ਵਿਚ ਚੱਲ ਰਹੇ ਵਿਕਾਸ ਕਾਰਜ ਰੋਕਣ ਨੂੰ ਲੈ ਕੇ ਹੋਇਆ ਹੰਗਾਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।