20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਮੰਗਾਂ ਦੀ ਪੂਰਤੀ ਲਈ ਹਲਕਾ ਵਿਧਾਇਕ ਰਜਨੀਸ਼ ਦਹੀਆ ਨੂੰ ਸੌਂਪਿਆ ਮੰਗ ਪੱਤਰ

ਅਜੀਤ ਡੈਸਕ 14-05-2026
ਫ਼ਿਰੋਜ਼ਪੁਰ, 13 ਮਈ (ਕੁਲਬੀਰ ਸਿੰਘ ਸੋਢੀ)-ਪਿਛਲੇ ਦਿਨੀਂ ਮੰਗਾਂ ਦੀ ਪੂਰਤੀ ਲਈ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬਾ ਪੱਧਰ 'ਤੇ ਆਪ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਮੰਗ ਪੱਤਰ ਦਿੱਤੇ ਗਏ ਸਨ | ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਪ੍ਰਧਾਨ ਸ਼ੀਲਾ ਰਾਣੀ ਦੀ ਅਗਵਾਈ ਵਿਚ ਯੂਨੀਅਨ ਦੇ ਮੈਂਬਰਾਂ ਵਲੋਂ ਹਲਕਾ ਦਿਹਾਤੀ ਵਿਧਾਇਕ ਰਜਨੀਸ਼ ਦਹੀਆ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਦੇ ਨਾਂਅ ਵਾਲਾ ਮੰਗ ਪੱਤਰ ਸੌਂਪਿਆ ਗਿਆ | ਜ਼ਿਲ੍ਹਾ ਪ੍ਰਧਾਨ ਸ਼ੀਲਾ ਰਾਣੀ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਆਮ ਆਦਮੀ ਦੀ ਪਾਰਟੀ ਦੀ ਸਰਕਾਰ ਵਲੋਂ ਆਂਗਣਵਾੜੀ ਵਰਕਰ ਅਤੇ ਹੈਲਪਰਾਂ ਨਾਲ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਉਨ੍ਹਾਂ ਦਾ ਮਾਣ ਭੱਤਾ ਦੁੱਗਣਾ ਕਰ ਦਿੱਤਾ ਜਾਵੇਗਾ ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਹਾਲੇ ਤੱਕ ਮਾਣ ਭੱਤੇ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ, ਆਂਗਣਵਾੜੀ ਵਰਕਰਾਂ ਹੈਲਪਰਾਂ ਨੂੰ ਬਿਨਾ ਸਮਾਰਟ ਫੋਨ ਦਿੱਤੇ ਪੋਸ਼ਣ ਟਰੈਕਰ ਐਪ 'ਤੇ ਕੰਮ ਲਿਆ ਜਾ ਰਿਹਾ ਹੈ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਪ੍ਰਕਾਸ਼ ਕੌਰ, ਬਲਾਕ ਘੱਲ ਖ਼ੁਰਦ ਪ੍ਰਧਾਨ ਰਾਜ ਕੌਰ, ਸਰਕਲ ਪ੍ਰਧਾਨ ਗੁਰਮੀਤ ਕੌਰ, ਬਲਜੀਤ ਕੌਰ, ਪਰਮਜੀਤ ਕੌਰ, ਪਰਮਿੰਦਰ ਕੌਰ, ਪੂਜਾ ਰਾਣੀ, ਤਰਿੰਦਰਜੀਤ ਕੌਰ ਅਤੇ ਰਾਜਵੀਰ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਿਸਾਨ ਆਗੂ ਗੁਰਦੇਵ ਸਿੰਘ ਮਰੂੜ ਦਾ ਦਿਹਾਂਤ-ਜਥੇਬੰਦੀ ਵਲੋਂ ਡੰੂਘੇ ਦੁੱਖ ਦਾ ਇਜ਼ਹਾਰ ਅਗਲੀ ਖ਼ਬਰ ਸ੍ਰੀ ਸੱਚਖੰਡ ਹਜ਼ੂਰ ਸਾਹਿਬ ਯਾਤਰਾ ਸੇਵਾ ਸੁਸਾਇਟੀ ਵਲੋਂ ਪੱਖਿਆਂ ਦੀ ਸੇਵਾ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।