20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਕਿਸਾਨ ਆਗੂ ਗੁਰਦੇਵ ਸਿੰਘ ਮਰੂੜ ਦਾ ਦਿਹਾਂਤ-ਜਥੇਬੰਦੀ ਵਲੋਂ ਡੰੂਘੇ ਦੁੱਖ ਦਾ ਇਜ਼ਹਾਰ

ਅਜੀਤ ਡੈਸਕ 14-05-2026
ਖੋਸਾ ਦਲ ਸਿੰਘ, 13 ਮਈ (ਮਨਪ੍ਰੀਤ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) (ਬੂਟਾ ਸਿੰਘ ਬੁਰਜ ਗਿੱਲ) ਦੇ ਜਨਰਲ ਸਕੱਤਰ ਗੁਰਦੇਵ ਸਿੰਘ ਮਰੂੜ (71) ਦੀ ਅਚਾਨਕ ਮੌਤ ਹੋ ਜਾਣ ਕਾਰਨ ਜਥੇਬੰਦੀ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ | ਉਨ੍ਹਾਂ ਦੇ ਦੇਹਾਂਤ 'ਤੇ ਜਥੇਬੰਦੀ ਨੂੰ ਬਹੁਤ ਵੱਡਾ ਘਾਟਾ ਪਿਆ ਹੈ | ਸ. ਮਰੂੜ ਜਥੇਬੰਦੀ ਦੇ ਇਕ ਜੁਝਾਰੂ ਅਤੇ ਨਿਧੜਕ ਆਗੂ ਵਜੋਂ ਜਾਣੇ ਜਾਂਦੇ ਸਨ | ਉਨ੍ਹਾਂ ਦੇ ਦੇਹਾਂਤ 'ਤੇ ਆਗੂਆਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਇਸ ਨੂੰ ਜਥੇਬੰਦੀ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ | ਆਗੂਆਂ ਨੇ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਹਮੇਸ਼ਾ ਖੜ੍ਹੇ ਰਹਿਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਸ. ਮਰੂੜ ਵਲੋਂ ਕੀਤੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਸ. ਗੁਰਦੇਵ ਸਿੰਘ ਨੇ ਹਮੇਸ਼ਾ ਜਥੇਬੰਦੀ ਵਿਚ ਮੂਹਰਲੀ ਕਤਾਰ ਵਿਚ ਖੜ੍ਹ ਕੇ ਕੰਮ ਕੀਤਾ ਹੈ | ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਭਾਗ ਸਿੰਘ ਮਰਖਾਈ ਜ਼ਿਲ੍ਹਾ ਸਰਪ੍ਰਸਤ, ਛਿੰਦਰ ਸਿੰਘ ਹਰਦਾਸਾ ਪ੍ਰੈੱਸ ਸਕੱਤਰ, ਸੁਖਚੈਨ ਸਿੰਘ ਸੀਨੀਅਰ ਮੀਤ ਪ੍ਰਧਾਨ, ਤੇਜਿੰਦਰ ਸਿੰਘ ਮੀਤ ਪ੍ਰਧਾਨ, ਬਹਾਦਰ ਸਿੰਘ ਖੋਸਾ ਬਲਾਕ ਪ੍ਰਧਾਨ, ਸ਼ੇਰਜੰਗ ਸਿੰਘ ਹਰਦਾਸਾ ਇਕਾਈ ਪ੍ਰਧਾਨ, ਸ਼ਿੰਗਾਰਾ ਸਿੰਘ ਇਕਾਈ ਪ੍ਰਧਾਨ ਰੱਤਾਖੇੜਾ, ਜਸਵਿੰਦਰ ਸਿੰਘ ਮਰੂੜ, ਸੁਖਦੀਪ ਸਿੰਘ ਸਾਬਕਾ ਸਰਪੰਚ ਮਰੂੜ, ਰਾਜ ਸਿੰਘ ਮਰੂੜ ਆਦਿ ਆਗੂ ਸ਼ਾਮਲ ਹਨ |
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਐਨ.ਓ.ਸੀ.ਨਾ ਮਿਲਣ ਦੇ ਮਾਮਲੇ ਨੇ ਫੜਿਆ ਤੂਲ ਅਗਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਮੰਗਾਂ ਦੀ ਪੂਰਤੀ ਲਈ ਹਲਕਾ ਵਿਧਾਇਕ ਰਜਨੀਸ਼ ਦਹੀਆ ਨੂੰ ਸੌਂਪਿਆ ਮੰਗ ਪੱਤਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।