20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਜ਼ੀਰਾ ਦੇ ਵਾਰਡ ਨੰਬਰ 7 ਤੋਂ ਪ੍ਰੀਕਸ਼ਿਤ ਝੱਟਾ ਸ਼੍ਰੋਮਣੀ ਅਕਾਲੀ ਦਲ ਵਲੋਂ ਚੋਣ ਮੈਦਾਨ 'ਚ

ਅਜੀਤ ਡੈਸਕ 14-05-2026
ਜ਼ੀਰਾ,13 ਮਈ (ਰਜਨੀਸ਼ ਕਥੂਰੀਆ)- ਜ਼ੀਰਾ ਦੇ ਵਾਰਡ ਨੰਬਰ 7 ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰੀਕਸ਼ਿਤ ਝੱਟਾ ਪੁੱਤਰ ਸੁਰਿੰਦਰ ਕੁਮਾਰ ਝੱਟਾ ਨੇ ਚੋਣ ਮੈਦਾਨ ਵਿਚ ਉੱਤਰਨ ਦਾ ਐਲਾਨ ਕੀਤਾ ਹੈ | ਇੱਥੇ ਦੱਸ ਦੇਈਏ ਕਿ ਪ੍ਰੀਕਸ਼ਤ ਝੱਟਾ ਦੇ ਪਿਤਾ ਸੁਰਿੰਦਰ ਕੁਮਾਰ ਝੱਟਾ ਟਕਸਾਲੀ ਅਕਾਲੀ ਵਰਕਰ ਸਨ | ਪ੍ਰੀਕਸ਼ਤ ਝੱਟਾ ਵੀ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ ਵਿਚ ਜ਼ੀਰਾ ਸ਼ਹਿਰ ਦੀਆਂ ਸਰਗਰਮੀਆਂ ਵਿਚ ਮੋਹਰੀ ਭੂਮਿਕਾ ਨਿਭਾਉਂਦੇ ਹਨ | ਪ੍ਰੀਕਸ਼ਿਤ ਝੱਟਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਜਦੋਂ ਤੋਂ ਹੋਸ਼ ਸੰਭਾਲੀ ਹੈ ਉਸ ਨੇ ਵੇਖਿਆ ਹੈ ਕਿ ਉਹਨਾਂ ਦਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੁੜਿਆ ਹੋਇਆ ਹੈ | ਉਹਨਾਂ ਕਿਹਾ ਕਿ ਹਲਕਾ ਜ਼ੀਰਾ ਦੇ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ ਵਿਚ ਆਪਣੇ ਪਿਤਾ ਸੁਰਿੰਦਰ ਕੁਮਾਰ ਝੱਟਾ ਦੀ ਰਵਾਇਤ ਨੂੰ ਬਰਕਰਾਰ ਰੱਖਦਿਆਂ ਉਹ ਵੀ ਸ਼੍ਰੋਮਣੀ ਅਕਾਲੀ ਦਲ ਦੀ ਪੈੜ ਵਿਚ ਪੈੜ ਪਾ ਕੇ ਚੱਲ ਰਹੇ ਹਨ | ਉਹਨਾਂ ਕਿਹਾ ਕਿ ਉਹ ਹਰਪ੍ਰੀਤ ਸਿੰਘ ਹੀਰੋ ਦੀ ਬੇਦਾਗ਼ ਛਵੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਕਰਵਾਏ ਗਏ ਵਿਕਾਸ ਦੇ ਕੰਮਾਂ ਦੇ ਆਧਾਰ ਤੇ ਵੋਟਾਂ ਦੀ ਮੰਗ ਕਰਨਗੇ ਅਤੇ ਜਿੱਤ ਦਰਜ ਕਰਨ ਤੋਂ ਬਾਅਦ ਉਹ ਵਾਰਡ ਨੰਬਰ 7 ਵਿਚ ਰਹਿੰਦੇ ਵਿਕਾਸ ਦੇ ਕੰਮ ਅਤੇ ਵਾਰਡ ਵਾਸੀਆਂ ਦੀਆਂ ਮੰਗਾਂ ਤੇ ਤਰਜੀਹ ਦੇ ਕੇ ਕੰਮ ਕਰਨਗੇ |
ਪਿਛਲੀ ਖ਼ਬਰ ਸਾਬਕਾ ਮੁੱਖ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਨੇ ਹਰਭਜਨ ਸਿੰਘ ਭੁੱਲਰ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਏ-ਵਨ ਨਾਗੀ ਹਸਪਤਾਲ 'ਚ ਨਰਸਿੰਗ ਸਟਾਫ਼ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।