20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਨਗਰ ਕੌਂਸਲ ਚੋਣਾਂ ਸੰਬੰਧੀ ਅਹਿਮ ਮੀਟਿੰਗ ਆਯੋਜਿਤ, ਪਾਰਟੀ ਨੂੰ ਮਜ਼ਬੂਤ ਕਰਨ ਲਈ ਬਣਾਈ ਰਣਨੀਤੀ

ਅਜੀਤ ਡੈਸਕ 14-05-2026
ਗੁਰੂਹਰਸਹਾਏ, 13 ਮਈ (ਕਪਿਲ ਕੰਧਾਰੀ)-ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਅੱਜ ਗੁਰੂਹਰਸਹਾਏ ਵਿਚ ਭਾਜਪਾ ਵਲੋਂ ਇਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ | ਇਸ ਮੀਟਿੰਗ ਵਿਚ ਨਗਰ ਕੌਂਸਲ ਇਲੈੱਕਸ਼ਨ ਇੰਚਾਰਜ ਸੁਸ਼ੀਲ ਦੇਵਗਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਮੀਟਿੰਗ ਦੌਰਾਨ ਚੋਣਾਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਰਣਨੀਤੀਆਂ ਤਿਆਰ ਕੀਤੀਆਂ ਗਈਆਂ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਸ਼ੀਲ ਦੇਵਗਨ ਨੇ ਕਿਹਾ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿਚ ਪਾਰਟੀ ਮਜ਼ਬੂਤੀ ਨਾਲ ਮੈਦਾਨ ਵਿਚ ਉੱਤਰੇਗੀ ਅਤੇ ਵਰਕਰਾਂ ਦੀ ਮਿਹਨਤ ਸਦਕਾ ਵਧੀਆ ਨਤੀਜੇ ਪ੍ਰਾਪਤ ਕੀਤੇ ਜਾਣਗੇ | ਉਨ੍ਹਾਂ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਬਣਾਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ | ਇਸ ਮੌਕੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਜਰਨਲ ਸਕੱਤਰ ਅਮਨਦੀਪ ਗਿਰਧਰ, ਸਾਬਕਾ ਜ਼ਿਲ੍ਹਾ ਪ੍ਰਧਾਨ ਕਿ੍ਸ਼ਨ ਨਰੂਲਾ, ਭਾਜਪਾ ਆਗੂ ਦੀਪਕ ਸ਼ਰਮਾ,ਜਰਨਲ ਸਕੱਤਰ ਸਾਗਰ ਨਰੂਲਾ, ਮੰਡਲ ਪ੍ਰਧਾਨ ਸਾਗਰ ਸਚਦੇਵਾ, ਸਾਬਕਾ ਮੰਡਲ ਪ੍ਰਧਾਨ ਅਜੇ ਤਿਵਾੜੀ, ਸਾਬਕਾ ਮੰਡਲ ਖ਼ਜ਼ਾਨਚੀ ਅਜੇ ਵਲੇਚਾ, ਤਰਸੇਮ ਬਜਾਜ, ਲਵਿਸ਼ ਧਵਨ, ਰੁਦ੍ਰ ਸ਼ਰਮਾ, ਅਨਮੋਲ ਤੁੱਲੀ, ਰੋਹਿਤ ਸੋਢੀ, ਸੰਦੀਪ ਨਗਰ, ਅਨਿਲ ਅਤੇ ਹੋਰ ਕਈ ਪਾਰਟੀ ਸਾਥੀ ਹਾਜ਼ਰ ਸਨ |
ਮੀਟਿੰਗ ਦੌਰਾਨ ਸਾਰੇ ਆਗੂਆਂ ਨੇ ਇੱਕਜੁੱਟ ਹੋ ਕੇ ਚੋਣਾਂ ਵਿਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ | ਆਗੂਆਂ ਨੇ ਕਿਹਾ ਕਿ ਪਾਰਟੀ ਵਰਕਰ ਪੂਰੀ ਤਨਦੇਹੀ ਨਾਲ ਚੋਣ ਮੁਹਿੰਮ ਵਿਚ ਜੁਟਣਗੇ ਅਤੇ ਲੋਕਾਂ ਦੇ ਸਹਿਯੋਗ ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾਵੇਗਾ |
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ- ਟੁੱਟੀਆਂ ਸੜਕਾਂ ਅਤੇ ਕੂੜੇ ਦੇ ਢੇਰਾਂ ਵਿਚ ਘਿਰਿਆ ਫ਼ਿਰੋਜ਼ਪੁਰ ਸ਼ਹਿਰ ਅਗਲੀ ਖ਼ਬਰ ਗਵਰਨਰ ਹਾਊਸ ਦੇ ਘਿਰਾਓ ਦੇ ਪ੍ਰੋਗਰਾਮ ਵਿਚ ਕਿਸਾਨ ਵੱਡੀ ਗਿਣਤੀ 'ਚ ਸ਼ਾਮਿਲ ਹੋਣ- ਕਿਸਾਨ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।