20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸਫ਼ਾਈ ਸੇਵਕਾਂ ਦੀ ਹੜਤਾਲ ਅੱਠਵੇਂ ਦਿਨ 'ਚ ਸ਼ਾਮਿਲ

ਅਜੀਤ ਡੈਸਕ 14-05-2026
ਮੱਖੂ, 13 ਮਈ (ਵਰਿੰਦਰ ਮਨਚੰਦਾ)- ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਮੱਖੂ ਵਿਚ ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਹੋਈ ਹੈ, ਜਿਸ ਦੇ ਚੱਲਦਿਆਂ ਅੱਜ ਅੱਠਵੇਂ ਦਿਨ ਸਫ਼ਾਈ ਸੇਵਕਾਂ ਨੇ ਨਗਰ ਪੰਚਾਇਤ ਦਫ਼ਤਰ ਵਿਖੇ ਇਕੱਠੇ ਹੋ ਕੇ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਦੌਰਾਨ ਕਰਮਚਾਰੀਆਂ ਨੇ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਜਲਦ ਪੂਰੀਆਂ ਕਰਨ ਦੀ ਮੰਗ ਕੀਤੀ | ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਰਾਜੂ ਮੇਟ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਪ੍ਰਸ਼ਾਸਨ ਦੇ ਧਿਆਨ ਵਿਚ ਮਾਮਲਾ ਲਿਆ ਰਹੇ ਹਨ ਪਰ ਅਜੇ ਤੱਕ ਕੋਈ ਠੋਸ ਹੱਲ ਨਹੀਂ ਕੀਤਾ ਗਿਆ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ 'ਤੇ ਤੁਰੰਤ ਗ਼ੌਰ ਕਰੇ ਅਤੇ ਹੱਲ ਕੱਢੇ | ਇਸ ਮੌਕੇ ਕੇਵਲ ਚੇਅਰਮੈਨ, ਵਿਜੇ ਕੁਮਾਰ ਪੈ੍ਰੱਸ ਸਕੱਤਰ, ਹੀਰਾ ਸਿੰਘ ਇਲੈਕਟ੍ਰੀਸ਼ਨ, ਸਫ਼ਾਈ ਕਰਮਚਾਰੀ ਰਿੱਖੀ ਰਾਮ, ਕੇਵਲ, ਟੋਨੀ, ਲਵ ਰਾਜ, ਨਾਨਕ, ਸੁਰਿੰਦਰ ਕੁਮਾਰ ਗੁੱਲੂ, ਰਾਜੂ, ਰਜਿੰਦਰ ਕੁਮਾਰ, ਮਨੋਜ ਕੁਮਾਰ, ਸ਼ੰਕਰ, ਕਾਕਾ, ਸੋਨੂੰ, ਰੁਲਦੂ, ਬਿਮਲਾ, ਸ਼ਾਂਤੀ, ਬਬਲੀ, ਕਮਲੇਸ਼, ਸੰਤੋਸ਼ ਰਾਣੀ, ਵੀਨਾ ਰਾਣੀ, ਅਰੁਣ ਕੁਮਾਰ, ਮੰਗਾ, ਗੁਲਾਬ, ਵਿੱਕੀ, ਸੰਮਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਹਰੇਕ ਆਗੂ ਅਤੇ ਵਰਕਰ ਆਪਣੀ ਬਣਦੀ ਜ਼ਿੰਮੇਵਾਰੀ ਬਖ਼ੂਬੀ ਨਿਭਾਵੇ-ਕੁਲਬੀਰ ਸਿੰਘ ਜ਼ੀਰਾ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ- ਟੁੱਟੀਆਂ ਸੜਕਾਂ ਅਤੇ ਕੂੜੇ ਦੇ ਢੇਰਾਂ ਵਿਚ ਘਿਰਿਆ ਫ਼ਿਰੋਜ਼ਪੁਰ ਸ਼ਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।