02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਜੇ.ਕੇ.ਐੱਸ. ਪਬਲਿਕ ਸਕੂਲ ਦਾ ਸੀ.ਬੀ.ਐੱਸ.ਈ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 15-05-2026
ਗੁਰੂਹਰਸਹਾਏ, 14 ਮਈ (ਕਪਿਲ ਕੰਧਾਰੀ)-ਜੇ.ਕੇ ਐੱਸ ਪਬਲਿਕ ਸਕੂਲ ਗੁਰੂਹਰਸਹਾਏ ਨੇ ਇਕ ਵਾਰ ਫਿਰ ਸੀ.ਬੀ.ਐੱਸ.ਈ ਜਮਾਤ 12ਵੀਂ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਖੇਤਰ ਦਾ ਮਾਣ ਵਧਾਇਆ ਹੈ | ਜਾਣਕਾਰੀ ਦੇਂਦੇ ਹੋਏ ਸਕੂਲ ਦੀ ਪਿ੍ੰਸੀਪਲ ਮੀਨੂ ਮੋਂਗਾ ਨੇ ਦੱਸਿਆ ਕਿ ਆਰਟਸ ਸਟਰੀਮ ਵਿਚ ਸਹਿਜਪ੍ਰੀਤ ਨੇ 93.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਸੁਮਿਤ ਨੇ 90 ਫ਼ੀਸਦੀ ਅੰਕਾਂ ਨਾਲ ਸਾਂਝੇ ਤੌਰ 'ਤੇ ਦੂਜਾ ਸਥਾਨ ਪ੍ਰਾਪਤ ਕੀਤਾ | ਜਦਕਿ ਗੁਰਸ਼ਾਨ ਨੇ 86 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਕਾਮਰਸ ਸਟਰੀਮ ਵਿਚ ਸਿਮਰਨਪ੍ਰੀਤ ਨੇ 86.2 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ | ਖ਼ੁਸ਼ੀ ਨੇ 81.4 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਤਮੰਨਾ ਨੇ 79 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਮੈਡੀਕਲ ਸਟਰੀਮ ਵਿਚ ਅਰਸ਼ੀਆ ਨੇ 89 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ | ਰੀਤ ਨੇ 86 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ | ਜਦਕਿ ਸਿਮਰਨਪ੍ਰੀਤ ਸੰਧੂ ਨੇ 84 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ |
ਪਿਛਲੀ ਖ਼ਬਰ ਸੀ.ਬੀ.ਐੱਸ.ਈ. ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਦਾ ਰਿਕਾਰਡਤੋੜ ਪ੍ਰਦਰਸ... ਅਗਲੀ ਖ਼ਬਰ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਦੇ 12ਵੀਂ ਜਮਾਤ ਦੇ ਬੱਚਿਆਂ ਨੇ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।