01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ 'ਚ ਕਿਸੇ ਵੀ ਕਿਸਮ ਦਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ- ਜਿੰਦੂ

ਅਜੀਤ ਡੈਸਕ 15-05-2026
ਮੁੱਦਕੀ, 14 ਮਈ (ਭਾਰਤ ਭੂਸ਼ਨ ਅਗਰਵਾਲ)-ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ 'ਚ ਕਿਸੇ ਵੀ ਕਿਸਮ ਦਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ਕੀਤਾ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਆਪਣੇ ਬਲਬੂਤੇ ਇਹ ਚੋਣਾਂ ਲੜੀਆਂ ਜਾਣਗੀਆਂ ਅਤੇ ਸ਼ਾਨ ਨਾਲ ਜਿੱਤ ਹਾਸਿਲ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਅਕਾਲੀ ਉਮੀਦਵਾਰ ਨਾਲ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਜਾਂ ਉਮੀਦਵਾਰ ਦੇ ਬਿਨਾਂ ਵਜ੍ਹਾ ਕਾਗਜ਼ ਰੱਦ ਕੀਤੇ ਗਏ ਤਾਂ ਉਹ ਧਰਨੇ ਪ੍ਰਦਰਸ਼ਨ ਕਰਨ ਤੋਂ ਗੁਰੇਜ਼ ਨਹੀਂ ਕਰਨਗੇ | ਸਾਬਕਾ ਵਿਧਾਇਕ ਜਿੰਦੂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਨ੍ਹਾਂ ਚੋਣਾਂ 'ਚ ਨਾਮਜ਼ਦਗੀਆਂ ਦਾਖ਼ਲ ਕਰਨ ਸਮੇਂ ਸ਼ਾਂਤਮਈ ਮਾਹੌਲ ਬਣਾਈ ਰੱਖਣਾ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਵੀ ਕਿਸਮ ਦੀ ਹੁੱਲੜਬਾਜ਼ੀ ਨਾ ਹੋਣ ਦਿੱਤੀ ਜਾਵੇ |
ਪਿਛਲੀ ਖ਼ਬਰ ਸ੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ, ਜ਼ੀਰਾ ਦਾ +2 ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਗੁਰੂ ਅਮਰਦਾਸ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।