28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਗਾਡਵਿਨ ਪਬਲਿਕ ਸਕੂਲ ਘੱਲੂ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ 100 ਫ਼ੀਸਦੀ <br/>

ਅਜੀਤ ਡੈਸਕ 16-05-2026
ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਪਿੰਡ ਘੱਲੂ ਸਥਿਤ ਨਾਮਵਰ ਵਿੱਦਿਅਕ ਸੰਸਥਾ ਗਾਡਵਿਨ ਪਬਲਿਕ ਸਕੂਲ ਦਾ 12ਵੀਂ ਜਮਾਤ ਦਾ ਸਾਲਾਨਾ ਨਤੀਜਾ ਸ਼ਾਨਦਾਰ ਅਤੇ ਸ਼ਤ-ਪ੍ਰਤੀਸ਼ਤ ਰਿਹਾ ਹੈ | ਸਕੂਲ ਦੇ ਕੁੱਲ 37 ਵਿਦਿਆਰਥੀਆਂ ਨੇ ਇਸ ਵਾਰ ਬੋਰਡ ਦੀ ਪ੍ਰੀਖਿਆ ਦਿੱਤੀ ਸੀ ਅਤੇ ਸਾਰੇ ਦੇ ਸਾਰੇ ਵਿਦਿਆਰਥੀ ਚੰਗੇ ਅੰਕਾਂ ਨਾਲ ਪਾਸ ਹੋਏ ਹਨ | ਵਿਦਿਆਰਥੀਆਂ ਦੀ ਇਸ ਮਾਣਮੱਤੀ ਪ੍ਰਾਪਤੀ ਨਾਲ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਹੋਇਆ ਹੈ | ਸਕੂਲ ਦੇ ਪਿ੍ੰਸੀਪਲ ਅਭਿਲੇਖ ਸ਼ਰਮਾ ਨੇ ਨਤੀਜਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀਆਂ ਨੇ ਬਹੁਤ ਹੀ ਉੱਤਮ ਪ੍ਰਦਰਸ਼ਨ ਕੀਤਾ ਹੈ | ਸਕੂਲ ਦੇ ਹੋਣਹਾਰ ਵਿਦਿਆਰਥੀ ਰਿਤਮ ਨੇ 94.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ | ਜਦਕਿ ਹੁਸਨਪ੍ਰੀਤ ਸਿੰਘ ਸੰਧੂ ਨੇ 92.6 ਪ੍ਰਤੀਸ਼ਤ ਅੰਕ, ਪ੍ਰਵੀਨ ਕੁਮਾਰ ਨੇ 86.8 ਫ਼ੀਸਦੀ ਅੰਕ, ਸੁਖਰਾਜ ਧੋਤ ਨੇ 86 ਫ਼ੀਸਦੀ, ਪ੍ਰਾਂਜਲ ਨੇ 83.4 ਫ਼ੀਸਦੀ, ਦੁਸ਼ਯੰਤ ਨੇ 83.2 ਫ਼ੀਸਦੀ, ਭਾਰਤੀ ਨੇ 81.8 ਫ਼ੀਸਦੀ,ਅਸ਼ਵਨੀ ਕੁਮਾਰ ਨੇ 81.4 ਫ਼ੀਸਦੀ ਅੰਕ ਪ੍ਰਾਪਤ ਕੀਤੇ | ਇਸ ਤੋਂ ਇਲਾਵਾ ਵੱਡੀ ਗਿਣਤੀ ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰਕੇ ਅਕੈਡਮਿਕ ਖੇਤਰ ਵਿਚ ਆਪਣੀ ਚੜ੍ਹਤ ਕਾਇਮ ਰੱਖੀ | ਇਸ ਖ਼ੁਸ਼ੀ ਦੇ ਮੌਕੇ 'ਤੇ ਸਕੂਲ ਦੀ ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਸਹੀ ਮਾਰਗਦਰਸ਼ਨ ਨਾਲ ਕਿਸੇ ਵੀ ਮੁਕਾਮ ਨੂੰ ਹਾਸਲ ਕੀਤਾ ਜਾ ਸਕਦਾ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਸਕੂਲ ਦਾ ਉਦੇਸ਼ ਸਿਰਫ਼ ਚੰਗੇ ਪ੍ਰੀਖਿਆ ਨਤੀਜਿਆਂ ਤੱਕ ਸੀਮਤ ਨਹੀਂ ਹੈ, ਸਗੋਂ ਬੱਚਿਆਂ ਦੇ ਸਰਵਪੱਖੀ ਵਿਕਾਸ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਂਦਾ ਹੈ | ਮੈਨੇਜਿੰਗ ਕਮੇਟੀ ਦੇ ਇਕ ਹੋਰ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਵਿਦਿਆਰਥੀਆਂ ਦੀ ਪਿੱਠ ਥਾਪੜਦਿਆਂ ਕਿਹਾ ਕਿ ਇਹ ਸ਼ਾਨਦਾਰ ਸਫਲਤਾ ਬੱਚਿਆਂ ਦੀ ਦਿਨ-ਰਾਤ ਦੀ ਮਿਹਨਤ ਅਤੇ ਅਧਿਆਪਕਾਂ ਦੇ ਸਮਰਪਣ ਦਾ ਹੀ ਸਿੱਟਾ ਹੈ | ਉਨ੍ਹਾਂ ਭਰੋਸਾ ਦਿਵਾਇਆ ਕਿ ਗਾਡਵਿਨ ਪਬਲਿਕ ਸਕੂਲ ਭਵਿੱਖ ਵਿਚ ਵੀ ਸਿੱਖਿਆ ਦੇ ਖੇਤਰ ਵਿਚ ਅਜਿਹੇ ਹੀ ਮੀਲ ਪੱਥਰ ਸਥਾਪਿਤ ਕਰਦਾ ਰਹੇਗਾ ਅਤੇ ਵਿਦਿਆਰਥੀਆਂ ਨੂੰ ਹੋਰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਹਮੇਸ਼ਾ ਯਤਨਸ਼ੀਲ ਰਹੇਗਾ |

ਪਿਛਲੀ ਖ਼ਬਰ ਅਕਾਲ ਅਕੈਡਮੀ ਬਹਿਕ ਫੱਤੂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਕਾਂਗਰਸ ਸਰਕਾਰ ਸਮੇਂ ਕਰਵਾਏ ਵਿਕਾਸ ਕਾਰਜ ਅੱਜ ਵੀ ਬੋਲਦੇ ਹਨ-ਪਰਮਿੰਦਰ ਸਿੰਘ ਪਿੰਕੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।