29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਅਕਾਲੀ ਦਲ ਦੇ ਟਕਸਾਲੀ ਆਗੂ ਮਨਪ੍ਰੀਤ ਸਿੰਘ 'ਆਪ' ਵਿਚ ਸ਼ਾਮਿਲ <br/>

ਅਜੀਤ ਡੈਸਕ 16-05-2026
ਜ਼ੀਰਾ, 15 ਮਈ(ਪ੍ਰਤਾਪ ਸਿੰਘ ਹੀਰਾ)-ਜ਼ੀਰਾ ਸ਼ਹਿਰ ਦੀ ਸਿਆਸਤ ਵਿਚ ਉਸ ਵੇਲੇ ਇਕ ਵੱਡਾ ਧਮਾਕਾ ਹੋਇਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪੁਰਾਣੇ ਅਤੇ ਟਕਸਾਲੀ ਆਗੂ ਮਨਪ੍ਰੀਤ ਸਿੰਘ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ | ਇਸ ਦੌਰਾਨ ਹਲਕਾ ਵਿਧਾਇਕ ਨਰੇਸ਼ ਕਟਾਰੀਆ ਯੂਥ ਆਗੂ ਜ਼ਿਲ੍ਹਾ ਪਰਿਸ਼ਦ ਮੈਂਬਰ ਸ਼ੰਕਰ ਕਟਾਰੀਆ ਨੇ ਉਹਨਾਂ ਨੂੰ ਸਿਰੋਪਾ ਪਾ ਕੇ ਪਾਰਟੀ ਵਿਚ ਸ਼ਾਮਿਲ ਕੀਤਾ ਅਤੇ ਕਿਹਾ ਕਿ ਮਨਪ੍ਰੀਤ ਸਿੰਘ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਮਿਲੇਗਾ | ਉੱਧਰ ਦੂਜੇ ਵਾਰਡ ਨੰਬਰ 16 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਭਗਤ ਸਿੰਘ ਗੋਰਾ ਪਾਰਟੀ ਦੇ ਸੀਨੀਅਰ ਯੂਥ ਆਗੂ ਹਨ ਅਤੇ ਪਿਛਲੇ ਲੰਬੇ ਸਮੇਂ ਤੋਂ ਇਹ ਵਾਰਡ ਦੀ ਨੁਮਾਇੰਦਗੀ ਵੀ ਕਰ ਰਹੇ ਹਨ ਮਨਪ੍ਰੀਤ ਸਿੰਘ, ਦੇ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਇਸ ਵਾਰਡ ਤੋਂ ਟਿਕਟ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾਂਦੇ ਬਲਜਿੰਦਰ ਸਿੰਘ ਗਿੱਲ ਦੀ ਟਿਕਟ ਕੱਟਣਾ ਲਗਭਗ ਤੈਅ ਹੈ ਇਸ ਫੈਸਲੇ ਨਾਲ ਵਾਰਡ ਦੀ ਸਿਆਸੀ ਫਿਜ਼ਾ ਪੂਰੀ ਤਰ੍ਹਾਂ ਬਦਲ ਗਈ ਹੈ |

ਪਿਛਲੀ ਖ਼ਬਰ ਡੀ.ਜੀ.ਐਸ.ਜੀ. ਪਬਲਿਕ ਸਕੂਲ ਦੇ ਬੇਸਬਾਲ ਅੰਡਰ-14 ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਸਵਾਮੀਨਾਥਨ ਰਿਪੋਰਟ ਮੁਤਾਬਿਕ ਫ਼ਸਲਾਂ 'ਤੇ ਐਮ.ਐੱਸ.ਪੀ. ਦੇਵੇ ਕੇਂਦਰ ਸਰਕਾਰ-ਬੀ.ਕੇ.ਯੂ.ਕਾਦੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।