29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸੀ.ਐੱਚ.ਸੀ. ਵਿਖੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ

ਅਜੀਤ ਡੈਸਕ 16-05-2026
ਗੁਰੂਹਰਸਹਾਏ, 15 ਮਈ (ਕਪਿਲ ਕੰਧਾਰੀ)-ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਮੀਨਾਕਸ਼ੀ ਢੀਂਗਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਾ. ਗੁਰਪ੍ਰੀਤ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਸੀ.ਐੱਚ.ਸੀ. ਗੁਰੂਹਰਸਹਾਏ ਵਿਖੇ ਰਾਸ਼ਟਰੀ ਡੇਂਗੂ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਡੇਂਗੂ ਬੁਖ਼ਾਰ ਏਡਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ | ਇਹ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਮੁੱਖ ਤੌਰ 'ਤੇ ਦਿਨ ਦੇ ਸਮੇਂ ਕੱਟਦਾ ਹੈ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੂਲਰਾਂ, ਗਮਲਿਆਂ ਦੀਆਂ ਟਰੇਆਂ ਅਤੇ ਹੋਰ ਬਰਤਨਾਂ ਵਿਚ ਖੜ੍ਹਾ ਪਾਣੀ ਹਫ਼ਤੇ ਵਿਚ ਘੱਟੋ-ਘੱਟ ਇਕ ਵਾਰ ਜ਼ਰੂਰ ਸਾਫ਼ ਕੀਤਾ ਜਾਵੇ | ਛੱਤਾਂ 'ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰੱਖਿਆ ਜਾਵੇ ਅਤੇ ਟੁੱਟੇ ਬਰਤਨ, ਟਾਇਰ ਜਾਂ ਡਰੰਮ ਖੁੱਲ੍ਹੇ ਵਿਚ ਨਾ ਰੱਖੇ ਜਾਣ | ਡਾ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਬੁਖ਼ਾਰ ਦੌਰਾਨ ਡੇਂਗੂ ਦੇ ਲੱਛਣ ਨਜ਼ਰ ਆਉਣ ਤਾਂ ਤੁਰੰਤ ਨੇੜਲੇ ਸਰਕਾਰੀ ਹਸਪਤਾਲ ਵਿਚ ਸੰਪਰਕ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਡੇਂਗੂ ਦਾ ਟੈੱਸਟ ਅਤੇ ਇਲਾਜ ਮੁਫ਼ਤ ਉਪਲਬਧ ਹੈ | ਡੇਂਗੂ ਬੁਖ਼ਾਰ ਹੋਣ 'ਤੇ ਵੱਧ ਤੋਂ ਵੱਧ ਆਰਾਮ ਅਤੇ ਤਰਲ ਪਦਾਰਥਾਂ ਦਾ ਸੇਵਨ ਕਰਨਾ ਚਾਹੀਦਾ ਹੈ | ਇਸ ਜਾਗਰੂਕਤਾ ਸੈਮੀਨਾਰ ਵਿਚ ਡਾ. ਕਰਨਵੀਰ ਕੌਰ, ਮੈਡੀਕਲ ਅਫ਼ਸਰ, ਬਿੱਕੀ ਕੌਰ ਬੀ.ਈ.ਈ.,ਸਮੂਹ ਐਲ.ਐੱਚ.ਵੀਜ਼, ਅਗਰਵਾਲ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀ, ਆਸ਼ਾ ਸੁਪਰਵਾਈਜ਼ਰਾਂ ਅਤੇ ਆਸ਼ਾ ਵਰਕਰਾਂ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਸਰਹੱਦੀ ਪਿੰਡ ਕਾਲੂ ਵਾਲਾ ਦੇ ਪ੍ਰਾਇਮਰੀ ਸਕੂਲ ਕੋਲੋਂ ਮਿਲਿਆ ਡਰੋਨ ਅਗਲੀ ਖ਼ਬਰ ਕੌਂਸਲਰ ਵੀਰੂ ਨੇ ਸੂਬੇ 'ਚੋਂ ਦੂਜਾ ਸਥਾਨ ਹਾਸਿਲ ਕਰਨ ਵਾਲੀ ਵਿਦਿਆਰਥਣ ਸੁਹਾਨੀ ਚੌਹਾਨ ਨੂੰ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।